ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਜੀ ਜੀ ਐੱਨ ਖ਼ਾਲਸਾ ਕਾਲਜ ਲੁਧਿਆਣਾ ਵਿਖੇ ਪਰਵਾਸ ਮੈਗਜ਼ੀਨ ਡਾ. ਸ ਪ ਸਿੰਘ, ਗੁਰਭਜਨ ਗਿੱਲ, ਗੁਰਬਚਨ ਸਿੰਘ ਜਗਪਾਲ ਤੇ ਕ ਕ ਬਾਵਾ ਵੱਲੋਂ ਲੋਕ ਅਰਪਨ

  ਸਮਾਗਮ ਦੀ ਪ੍ਰਧਾਨਗੀ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕੀਤੀ ਲੁਧਿਆਣਾਃ 24 ਜੁਲਾਈ ( ਕੇ.ਐਲ. ਜੀਤ ਵਾਲੀਆ)- ਪਰਵਾਸੀ ਸਾਹਿਤ ਅਧਿਐਨ ਕੇਂਦਰ, ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਤ੍ਰੈ-ਮਾਸਿਕ ਪੱਤ੍ਰਿਕਾ ਪਰਵਾਸ ਦਾ 48ਵਾਂ ਅੰਕ ਅੱਜ ਪੰਜਾਬੀ ਲੇਖਕ ਗੁਰਬਚਨ ਸਿੰਘ ਜਗਪਾਲ (ਸਿਡਨੀ, ਆਸਟਰੇਲੀਆ) ਪ੍ਰੋ. ਗੁਰਭਜਨ ਸਿੰਘ ਗਿੱਲ, ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ , ਡਾ. ਸ ਪ…

 

ਸਮਾਗਮ ਦੀ ਪ੍ਰਧਾਨਗੀ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕੀਤੀ

ਲੁਧਿਆਣਾਃ 24 ਜੁਲਾਈ ( ਕੇ.ਐਲ. ਜੀਤ ਵਾਲੀਆ)- ਪਰਵਾਸੀ ਸਾਹਿਤ ਅਧਿਐਨ ਕੇਂਦਰ, ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਤ੍ਰੈ-ਮਾਸਿਕ ਪੱਤ੍ਰਿਕਾ ਪਰਵਾਸ ਦਾ 48ਵਾਂ ਅੰਕ ਅੱਜ ਪੰਜਾਬੀ ਲੇਖਕ ਗੁਰਬਚਨ ਸਿੰਘ ਜਗਪਾਲ (ਸਿਡਨੀ, ਆਸਟਰੇਲੀਆ) ਪ੍ਰੋ. ਗੁਰਭਜਨ ਸਿੰਘ ਗਿੱਲ, ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ , ਡਾ. ਸ ਪ ਸਿੰਘ, ਸ. ਹਰਸ਼ਰਨ ਸਿੰਘ ਨਰੂਲਾ, ਕ ਕ ਬਾਵਾ ਚੇਅਰਮੈਨ ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਤੇ ਪ੍ਰਿੰਸੀਪਲ ਡਾ. ਰਾਜਿੰਦਰ ਕੌਰ ਮਲਹੋਤਰਾ ਨੇ ਕੀਤਾ।
ਪ੍ਰੋਗਰਾਮ ਦੇ ਆਰੰਭ ਵਿਚ ਡਾ. ਸ. ਪ. ਸਿੰਘ ਪ੍ਰਧਾਨ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਤੇ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਸਭ ਨੂੰ ਜੀ ਆਇਆਂ ਕਿਹਾ ਅਤੇ ਉਨ੍ਹਾਂ ਨੇ ਦੱਸਿਆ ਕਿ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪੁਨਰ ਪ੍ਰਕਾਸ਼ਿਤ ਇਸ ਪੱਤ੍ਰਿਕਾ ਦਾ 48ਵਾਂ ਅੰਕ ਪਾਠਕਾਂ ਦੇ ਸਨਮੁਖ ਪੇਸ਼ ਕਰਦਿਆਂ ਉਨ੍ਹਾਂ ਨੂੰ ਅਥਾਹ ਖੁਸ਼ੀ ਹੈ। ਉਨ੍ਹਾਂ ਨੇ ਆਸਟ੍ਰੇਲੀਆ ਤੋਂ ਆਏ ਲੇਖਕ ਸ. ਗੁਰਬਚਨ ਸਿੰਘ ਜਗਪਾਲ ਦੇ ਸਿਰਜਣਾ ਸਫ਼ਰ ਬਾਰੇ ਪਾਠਕਾਂ ਨੂੰ ਜਾਣੂ ਕਰਵਾਇਆ।
ਪ੍ਰੋ. ਗੁਰਭਜਨ ਸਿੰਘ ਗਿੱਲ, ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਲੇਖਕ ਗੁਰਬਚਨ ਸਿੰਘ ਜਗਪਾਲ ਲੰਮੇ ਸਮੇਂ ਤੋਂ ਨਿਰੰਤਰ ਪੰਜਾਬੀ ਸਾਹਿਤ ਸਿਰਜਣਾ ਨਾਲ ਜੁੜੇ ਹੋਏ ਹਨ ਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਿਰੰਤਰ ਯਤਨਸ਼ੀਲ ਹਨ। ਉਨ੍ਹਾਂ ਇਸ ਕਾਲਜ ਵਿੱਚ ਆਉਣ ਨੂੰ ਮੁਕੱਦਸ ਜ਼ਿਆਰਤ ਦਾ ਰੁਤਬਾ ਦਿੱਤਾ।
ਗੁਰਬਚਨ ਸਿੰਘ ਜਗਪਾਲ ਨੇ ਆਪਣੇ ਸਾਹਿਤਕ ਤੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਸ੍ਰੋਤਿਆਂ ਨਾਲ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਆਪਣੀ ਪਹਿਲੀ ਕਹਾਣੀ ‘ਇਹ ਕੀ’ ਲਿਖੀ। ਇਸ ਤੋਂ ਬਾਅਦ ਉਨ੍ਹਾਂ ਨੇ ‘ਬੇਨਾਮ ਲੋਕਾਂ ਦੀਆਂ ਬੇਨਾਮ ਕਹਾਣੀਆਂ’ ਪੁਸਤਕ ਦਰਸ਼ਕਾਂ ਦੇ ਰੂ-ਬ-ਰੂ ਕੀਤੀ।
ਕਾਲਜ ਦੇ ਪ੍ਰਿੰਸੀਪਲ ਪ੍ਰੋ. ਰਜਿੰਦਰ ਕੌਰ ਮਲਹੋਤਰਾ ਨੇ ਰਸਮੀ ਤੌਰ ’ਤੇ ਸਭ ਦਾ ਧੰਨਵਾਦ ਕੀਤਾ ਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ।
ਇਸ ਮੌਕੇ ਸ. ਹਰਸ਼ਰਨ ਸਿੰਘ ਨਰੂਲਾ ਆਨਰੇਰੀ ਜਨਰਲ ਸਕੱਤਰ, ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ, ਸ. ਹਰਦੀਪ ਸਿੰਘ ਮੈਂਬਰ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ, ਡਾ. ਗੁਰਇਕਬਾਲ ਸਿੰਘ, ਸੀ੍ ਕ੍ਰਿਸ਼ਨ ਕੁਮਾਰ ਬਾਵਾ ਚੇਅਰਮੈਨ ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ , ਸ਼ਾਇਰ ਤ੍ਰੈਲੋਚਨ ਲੋਚੀ, ਡਾ. ਗੁਰਚਰਨ ਕੌਰ ਕੋਚਰ, ਡਾ. ਦਲੀਪ ਸਿੰਘ, ਪ੍ਰੋ. ਅਮਨਪ੍ਰੀਤ ਕੌਰ, ਪ੍ਰੋ. ਮਨਜੀਤ ਸਿੰਘ, ਪ੍ਰੋ. ਰਿਸ਼ੂ ਜੈਨ, ਪ੍ਰੋ. ਅਨੁਪ੍ਰਿਆ ਜੈਨ, ਡਾ. ਬਲਕਾਰ ਸਿੰਘ, ਡਾ. ਪਰਮਜੀਤ ਸਿੰਘ, ਡਾ. ਹਰਮਨਪ੍ਰੀਤ ਸਿੰਘ ਗਰਚਾ ਤੇ ਸ. ਰਾਜਿੰਦਰ ਸਿੰਘ ਸੰਧੂ ਹਾਜ਼ਰ ਰਹੇ। ਪ੍ਰੋਗਰਾਮ ਦਾ ਸੰਚਾਲਨ ਡਾ. ਤੇਜਿੰਦਰ ਕੌਰ ਕੋਆਰਡੀਨੇਟਰ ਪਰਵਾਸੀ ਸਾਹਿਤ ਅਧਿਐਨ ਕੇਂਦਰ ਨੇ ਕੀਤਾ

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports