ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਵਾਤਾਵਰਨ ਸੰਭਾਲ ਲਈ ਅਕਾਲ ਸੇਵਾ ਫਾਊਂਡੇਸ਼ਨ ਦੀ ਰੁੱਖ ਲਗਾਉਣ ਮੁਹਿੰਮ ਸ਼ੁਰੂ

ਸਮਾਜ ਸੇਵੀ ਸਰਬਜੀਤ ਸਿੰਘ ਸੋਨੂੰ ਨੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਕੀਤੀ ਅਪੀਲ ਅੰਮ੍ਰਿਤਸਰ, 24 ਜੁਲਾਈ (ਫੁੱਲਜੀਤ ਸਿੰਘ ਵਰਪਾਲ): ਅਕਾਲ ਸੇਵਾ ਫਾਊਂਡੇਸ਼ਨ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲੀ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਰੁੱਖ ਲਗਾਉਣ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ…

ਸਮਾਜ ਸੇਵੀ ਸਰਬਜੀਤ ਸਿੰਘ ਸੋਨੂੰ ਨੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਕੀਤੀ ਅਪੀਲ

ਅੰਮ੍ਰਿਤਸਰ, 24 ਜੁਲਾਈ (ਫੁੱਲਜੀਤ ਸਿੰਘ ਵਰਪਾਲ):
ਅਕਾਲ ਸੇਵਾ ਫਾਊਂਡੇਸ਼ਨ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲੀ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਰੁੱਖ ਲਗਾਉਣ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਮਾਜ ਸੇਵੀ ਸਰਬਜੀਤ ਸਿੰਘ ਸੋਨੂੰ (ਜੰਡਿਆਲਾ) ਨੇ ਖੁਦ ਰੁੱਖ ਲਗਾ ਕੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਬਜੀਤ ਸਿੰਘ ਸੋਨੂੰ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਧਰਤੀ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ ਅਤੇ ਰੁੱਖਾਂ ਦੀ ਅੰਨ੍ਹਾਧੁੰਨ ਕਟਾਈ ਵਾਤਾਵਰਨ ਲਈ ਗੰਭੀਰ ਖ਼ਤਰਾ ਬਣਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਰੁੱਖਾਂ ਦੀ ਕਟਾਈ ਨੂੰ ਨਾ ਰੋਕਿਆ ਅਤੇ ਨਵੇਂ ਰੁੱਖ ਨਾ ਲਗਾਏ ਤਾਂ ਉਹ ਦਿਨ ਦੂਰ ਨਹੀਂ ਜਦੋਂ ਮਨੁੱਖ ਨੂੰ ਸਾਫ਼ ਹਵਾ ਅਤੇ ਸਾਹ ਲੈਣ ਲਈ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।

ਉਨ੍ਹਾਂ ਕਿਹਾ ਕਿ ਕੁਦਰਤ ਨੇ ਮਨੁੱਖਤਾ ਨੂੰ ਅਣਮੋਲ ਦਾਤਾਂ ਬਖ਼ਸ਼ੀਆਂ ਹਨ, ਇਸ ਲਈ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਵਾਤਾਵਰਨ ਦੀ ਰੱਖਿਆ ਲਈ ਆਪਣਾ ਯੋਗਦਾਨ ਪਾਏ। ਰੁੱਖ ਮਨੁੱਖ ਦੇ ਜਨਮ ਤੋਂ ਲੈ ਕੇ ਜੀਵਨ ਦੇ ਅੰਤ ਤੱਕ ਹਰ ਪੱਖੋਂ ਸਾਥ ਨਿਭਾਉਂਦੇ ਹਨ ਅਤੇ ਸਾਡੀ ਜ਼ਿੰਦਗੀ ਲਈ ਬੇਹੱਦ ਮਹੱਤਵਪੂਰਨ ਹਨ।

ਸਰਬਜੀਤ ਸਿੰਘ ਸੋਨੂੰ ਨੇ ਦੱਸਿਆ ਕਿ ਅਕਾਲ ਸੇਵਾ ਫਾਊਂਡੇਸ਼ਨ ਹਰ ਸਾਲ ਹਜ਼ਾਰਾਂ ਦੀ ਗਿਣਤੀ ਵਿੱਚ ਰੁੱਖ ਲਗਾਉਂਦੀ ਹੈ ਅਤੇ ਇਸ ਸਾਲ ਵੀ ਵੱਡੇ ਪੱਧਰ ’ਤੇ ਪੌਦੇ ਲਗਾ ਕੇ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਦੀ ਮੁਹਿੰਮ ਜਾਰੀ ਰੱਖੀ ਜਾਵੇਗੀ। ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਇਸ ਅਭਿਆਨ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ “ਆਓ, ਸਭ ਮਿਲ ਕੇ ਰੁੱਖ ਲਗਾਈਏ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਸਿਰਜੀਏ।”

ਅੰਤ ਵਿੱਚ ਉਨ੍ਹਾਂ ਕਿਹਾ ਕਿ ਅਕਾਲ ਸੇਵਾ ਫਾਊਂਡੇਸ਼ਨ ਪਵਨ, ਪਾਣੀ, ਧਰਤੀ ਅਤੇ ਵਾਤਾਵਰਨ ਦੀ ਸੰਭਾਲ ਲਈ ਭਵਿੱਖ ਵਿੱਚ ਵੀ ਸਮਾਜ ਭਲਾਈ ਦੇ ਕਾਰਜ ਲਗਾਤਾਰ ਕਰਦੀ ਰਹੇਗੀ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports