ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਦਲਿਤ ਸਮਾਜ ਨਾਲ ਧੱਕੇਸ਼ਾਹੀ ਖ਼ਿਲਾਫ਼ ਕਾਂਗਰਸ ਡਟ ਕੇ ਖੜ੍ਹੇਗੀ : ਜਸਬੀਰ ਸਿੰਘ ਡਿੰਪਾ

  ਨਰਿੰਦਰ ਕੁਮਾਰ ਟੀਨੂ ਤੇ ਸਾਥੀਆਂ ਨੇ ਕੀਤੀ ਮੁਲਾਕਾਤ, ਪੰਜਾਬ ਦੀ ਕਾਨੂੰਨ-ਵਿਵਸਥਾ ‘ਤੇ ਵੀ ਚੁੱਕੇ ਸਵਾਲ ਅੰਮ੍ਰਿਤਸਰ, 28 ਜੁਲਾਈ – (ਕੇ.ਐਲ. ਜੀਤ ਸਿੰਘ) – ਪੰਜਾਬ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਅਤੇ ਬਰਨਾਲਾ ਵਿਖੇ ਸੰਘਰਸ਼ ਕਰ ਰਹੇ ਐੱਸ.ਸੀ. ਭਾਈਚਾਰੇ ਅਤੇ ਸਫ਼ਾਈ ਕਰਮਚਾਰੀਆਂ ‘ਤੇ ਹੋਏ ਕਥਿਤ ਲਾਠੀਚਾਰਜ ਦੇ ਮਾਮਲੇ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਹਲਕਾ ਅੰਮ੍ਰਿਤਸਰ…

 

ਨਰਿੰਦਰ ਕੁਮਾਰ ਟੀਨੂ ਤੇ ਸਾਥੀਆਂ ਨੇ ਕੀਤੀ ਮੁਲਾਕਾਤ, ਪੰਜਾਬ ਦੀ ਕਾਨੂੰਨ-ਵਿਵਸਥਾ ‘ਤੇ ਵੀ ਚੁੱਕੇ ਸਵਾਲ

ਅੰਮ੍ਰਿਤਸਰ, 28 ਜੁਲਾਈ – (ਕੇ.ਐਲ. ਜੀਤ ਸਿੰਘ) – ਪੰਜਾਬ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਅਤੇ ਬਰਨਾਲਾ ਵਿਖੇ ਸੰਘਰਸ਼ ਕਰ ਰਹੇ ਐੱਸ.ਸੀ. ਭਾਈਚਾਰੇ ਅਤੇ ਸਫ਼ਾਈ ਕਰਮਚਾਰੀਆਂ ‘ਤੇ ਹੋਏ ਕਥਿਤ ਲਾਠੀਚਾਰਜ ਦੇ ਮਾਮਲੇ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਹਲਕਾ ਅੰਮ੍ਰਿਤਸਰ ਪੂਰਬੀ ਦੇ ਇੰਚਾਰਜ ਅਤੇ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰ ਰਹੀਆਂ ਮਾਵਾਂ-ਭੈਣਾਂ ਨਾਲ ਕੀਤਾ ਗਿਆ ਸਲੂਕ ਲੋਕਤੰਤਰ ‘ਤੇ ਕਾਲਾ ਧੱਬਾ ਹੈ। ਮੰਗਲਵਾਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੰਗਠਨ ਸਕੱਤਰ ਅਤੇ ਭਾਰਤੀ ਵਾਲਮੀਕਿ ਆਦਿ ਧਰਮ ਸਮਾਜ (ਭਾਵਾ) ਰਜਿ. 1964 ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਨਰਿੰਦਰ ਕੁਮਾਰ ਟੀਨੂ ਨੇ ਅੰਮ੍ਰਿਤਸਰ ਆਟੋ ਸਪੇਅਰ ਪਾਰਟਸ ਐਸੋਸੀਏਸ਼ਨ ਦੇ ਪ੍ਰਧਾਨ ਯਸ਼ਪਾਲ ਸ਼ਰਮਾ, ਸਵਰਨਕਾਰ ਸੰਘ ਦੇ ਨੁਮਾਇੰਦੇ ਚਰਨਜੀਤ ਸਿੰਘ ਅਤੇ ਹੋਰ ਸਾਥੀਆਂ ਸਮੇਤ ਜਸਬੀਰ ਸਿੰਘ ਡਿੰਪਾ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਡਿੰਪਾ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ, ਕਾਨੂੰਨ-ਵਿਵਸਥਾ, ਸਮਾਜਿਕ ਮਸਲਿਆਂ ਅਤੇ ਬਰਨਾਲਾ ਘਟਨਾ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋਇਆ। ਇਸ ਮੌਕੇ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਬਰਨਾਲਾ ਵਿੱਚ ਦਲਿਤ ਭਾਈਚਾਰੇ ਦੀਆਂ ਮਹਿਲਾਵਾਂ ਨਾਲ ਜਿਸ ਤਰ੍ਹਾਂ ਦੀ ਕਥਿਤ ਧੱਕੇਸ਼ਾਹੀ ਕੀਤੀ ਗਈ ਹੈ, ਉਹ ਬਹੁਤ ਹੀ ਮੰਦਭਾਗੀ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਲਿਤ ਸਮਾਜ ਦੇ ਸਨਮਾਨ ਅਤੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਡਟ ਕੇ ਖੜ੍ਹੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਹਰ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਰਹੇਗੀ। ਡਿੰਪਾ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦਿਨੋ-ਦਿਨ ਵਿਗੜਦੀ ਜਾ ਰਹੀ ਹੈ, ਜਦਕਿ ਸਰਕਾਰ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਵਿਰੋਧ ਦੀ ਆਵਾਜ਼ ਨੂੰ ਦਬਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ, ਖ਼ਾਸ ਕਰਕੇ ਮਹਿਲਾਵਾਂ ‘ਤੇ ਬਲ ਪ੍ਰਯੋਗ ਕਰਨਾ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਉਲਟ ਹੈ। ਸਾਬਕਾ ਸੰਸਦ ਮੈਂਬਰ ਨੇ ਮੰਗ ਕੀਤੀ ਕਿ ਬਰਨਾਲਾ ਘਟਨਾ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜਿਨ੍ਹਾਂ ਅਧਿਕਾਰੀਆਂ ਜਾਂ ਕਰਮਚਾਰੀਆਂ ਦੀ ਲਾਪਰਵਾਹੀ ਜਾਂ ਜ਼ਿੰਮੇਵਾਰੀ ਸਾਹਮਣੇ ਆਉਂਦੀ ਹੈ, ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਨਰਿੰਦਰ ਕੁਮਾਰ ਟੀਨੂ ਨੇ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗਾਂ ਅਤੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਰਮਚਾਰੀਆਂ ਦੀ ਆਵਾਜ਼ ਨੂੰ ਦਬਾਉਣਾ ਕਿਸੇ ਵੀ ਲੋਕਤੰਤਰ ਲਈ ਚੰਗਾ ਸੰਕੇਤ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਰ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਇਨਸਾਫ਼ ਮਿਲਣ ਤੱਕ ਆਪਣੀ ਲੜਾਈ ਜਾਰੀ ਰੱਖੇਗੀ। ਮੁਲਾਕਾਤ ਦੌਰਾਨ ਪੰਜਾਬ ਦੇ ਸਮਾਜਿਕ, ਰਾਜਨੀਤਿਕ ਅਤੇ ਲੋਕ-ਹਿੱਤ ਨਾਲ ਜੁੜੇ ਹੋਰ ਅਹਿਮ ਮਸਲਿਆਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਕਾਂਗਰਸੀ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕੀਤਾ ਤਾਂ ਪਾਰਟੀ ਸੂਬਾ ਪੱਧਰ ‘ਤੇ ਲੋਕਤੰਤਰਿਕ ਢੰਗ ਨਾਲ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports