ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਪੰਜਾਬ ਭਵਨ ਸਰੀ (ਕਨੇਡਾ) ਵੱਲੋਂ ਏ ਐਸ ਸੀ ਸੈਕੰ ਸਕੂਲ ਖੰਨਾ ਦੇ ਵਿਦਿਆਰਥੀ ਲੇਖਕਾਂ ਦਾ ਸਨਮਾਨ

ਵਿਦਿਆਰਥੀਆਂ ਦਾ ਸਾਹਿਤ ਨਾਲ ਜੁੜਨਾ ਸਮੇਂ ਦੀ ਮੁੱਖ ਲੋੜ – ਪ੍ਰਿੰਸੀਪਲ ਇੰਦਰਜੀਤ ਸਿੰਘ ਖੰਨਾ 29 ਜੁਲਾਈ :- ( ਜੇ ਐੱਸ ਖੰਨਾ ) ਇਲਾਕੇ ਦੀ ਪ੍ਰਮੁੱਖ ਵਿਦਿਅਕ ਸੰਸਥਾ ਏ ਐਸ ਸੀਨੀਅਰ ਸੈਕੰਡਰੀ ਸਕੂਲ ਖੰਨਾ ਦੇ ਚਾਰ ਵਿਦਿਆਰਥੀਆਂ ਦੀਆਂ ਸਾਹਿਤਕ ਰਚਨਾਵਾਂ ਚੋਣ ਉਪਰੰਤ ਪੰਜਾਬ ਭਵਨ ਸਰੀ (ਕਨੇਡਾ) ਵੱਲੋਂ ਪ੍ਰਕਾਸ਼ਿਤ ਪੁਸਤਕ ‘ਨਵੀਆਂ ਕਲਮਾਂ ਨਵੀਂ ਉਡਾਣ ਭਾਗ-82’ ਪ੍ਰਕਾਸ਼ਿਤ ਕੀਤੀਆਂ…

ਵਿਦਿਆਰਥੀਆਂ ਦਾ ਸਾਹਿਤ ਨਾਲ ਜੁੜਨਾ ਸਮੇਂ ਦੀ ਮੁੱਖ ਲੋੜ – ਪ੍ਰਿੰਸੀਪਲ ਇੰਦਰਜੀਤ ਸਿੰਘ

ਖੰਨਾ 29 ਜੁਲਾਈ :- ( ਜੇ ਐੱਸ ਖੰਨਾ ) ਇਲਾਕੇ ਦੀ ਪ੍ਰਮੁੱਖ ਵਿਦਿਅਕ ਸੰਸਥਾ ਏ ਐਸ ਸੀਨੀਅਰ ਸੈਕੰਡਰੀ ਸਕੂਲ ਖੰਨਾ ਦੇ ਚਾਰ ਵਿਦਿਆਰਥੀਆਂ ਦੀਆਂ ਸਾਹਿਤਕ ਰਚਨਾਵਾਂ ਚੋਣ ਉਪਰੰਤ ਪੰਜਾਬ ਭਵਨ ਸਰੀ (ਕਨੇਡਾ) ਵੱਲੋਂ ਪ੍ਰਕਾਸ਼ਿਤ ਪੁਸਤਕ ‘ਨਵੀਆਂ ਕਲਮਾਂ ਨਵੀਂ ਉਡਾਣ ਭਾਗ-82’ ਪ੍ਰਕਾਸ਼ਿਤ ਕੀਤੀਆਂ ਗਈਆਂ। ਇਹ ਪੁਸਤਕ ਸੰਸਥਾ ਦੇ ਸੰਸਥਾਪਕ ਸੁੱਖੀ ਬਾਠ ਦੀ ਸਰਪ੍ਰਸਤੀ ਹੇਠ ਗੁਰਪ੍ਰੀਤ ਸਿੰਘ ਬੀੜ ਕਿਸ਼ਨ ਵੱਲੋਂ ਸੰਪਾਦਿਤ ਕੀਤੀ ਗਈ। ਇਸ ਪੁਸਤਕ ਵਿੱਚ ਵਿਦਿਆਰਥੀ ਕਸ਼ਿਸ਼ ਸ਼ਰਮਾ ਦਾ ਨਿਬੰਧ ‘ਮੇਰਾ ਸਕੂਲ’, ਆਕਾਸ਼ਦੀਪ ਦੀ ਰਚਨਾ ‘ਮਾਪਿਆਂ ਦਾ ਸਤਿਕਾਰ’, ਸੋਨੂੰ ਦੀ ਲਿਖਤ ‘ਹੱਥੀ ਕੰਮ ਕਰਨ ਦਾ ਮਹੱਤਵ’, ਤੇ ਇਸ਼ਮੀਤ ਕੌਰ ਦੀ ਕਵਿਤਾ ‘ਮੇਰੇ ਮਾਤਾ ਜੀ’ ਨੂੰ ਸ਼ਾਮਿਲ ਕੀਤਾ ਗਿਆ। ਇਸ ਮੌਕੇ ਸਕੂਲ ਵੱਲੋਂ ਆਯੋਜਿਤ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਪੰਜਾਬ ਭਵਨ ਸਰੀ (ਕਨੇਡਾ) ਵੱਲੋਂ ਭੇਜੇ ਮੈਡਲ , ਸਰਟੀਫਿਕੇਟ ਅਤੇ ਪੁਸਤਕ ਨਾਲ ਸਕੂਲ ਦੇ ਵਿਦਿਆਰਥੀ ਲੇਖਕਾਂ ਅਤੇ ਗਾਈਡ ਅਧਿਆਪਕ ਮੋਹਿਤ ਕੁਮਾਰ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਿੰਸੀਪਲ ਇੰਦਰਜੀਤ ਸਿੰਘ ਨੇ ਕਿਹਾ ਕਿ ਅੱਜ ਦੇ ਵਿਦਿਆਰਥੀਆਂ ਦਾ ਸਾਹਿਤ ਨਾਲ ਜੁੜਨਾ ਸਮੇਂ ਦੀ ਮੁੱਖ ਲੋੜ ਹੈ। ਸਕੂਲ ਦੀ ਗਵਰਨਿੰਗ ਬਾਡੀ ਦੇ ਮੈਂਬਰ ਸਿੱਖਿਆ ਸ਼ਾਸਤਰੀ ਲੋਕ ਨਾਥ ਸ਼ਰਮਾ ਨੇ ਕਿਹਾ ਕਿ ਕਿਤਾਬਾਂ ਮਨੁੱਖ ਦੀਆਂ ਸੱਚੀਆਂ ਦੋਸਤ ਹਨ ਇਹਨਾਂ ਤੋਂ ਪ੍ਰੇਰਨਾ ਲੈ ਕੇ ਵਿਦਿਆਰਥੀ ਇੱਕ ਚੰਗੇ ਇਨਸਾਨ ਅਤੇ ਲੇਖਕ ਬਣ ਸਕਦੇ ਹਨ। ਇਸ ਮੌਕੇ ਗਾਈਡ ਅਧਿਆਪਕ ਮੋਹਿਤ ਕੁਮਾਰ ਨੇ ਵਿਦਿਆਰਥੀਆਂ ਦੇ ਰੂਬਰੂ ਹੋ ਕੇ ਸਕੂਲ ਦੇ ਮਿਹਨਤੀ ਸਟਾਫ਼ ਦੀ ਤਾਰੀਫ਼ ਕੀਤੀ ਅਤੇ ਵਿਦਿਆਰਥੀਆਂ ਨੂੰ ਕਲਮ ਚਲਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਵਾਇਸ ਪ੍ਰਿੰਸੀਪਲ ਜਤਿੰਦਰ ਕੁਮਾਰ, ਡੀ ਪੀ ਈ ਸੁਰਿੰਦਰ ਵਾਲੀਆ , ਭੁਪਿੰਦਰ ਸਿੰਘ ਤੇ ਗੁਰਬਚਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਅਧਿਆਪਕ ਮੌਜੂਦ ਸਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports