ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਵਿਧਾਇਕ ਡਾ. ਨਿੱਝਰ ਦੇ ਪੀ.ਏ. ਨਵਨੀਤ ਕੁਮਾਰ ਨੇ ਜਸਪਾਲ ਨਗਰ ਵਿੱਚ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਨ

  ਬਲਵਿੰਦਰ ਬਿੱਲਾ ਅਤੇ ਇਲਾਕਾ ਵਾਸੀਆਂ ਨੇ ਵਿਧਾਇਕ ਡਾ. ਨਿੱਝਰ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 29 ਜੁਲਾਈ (ਕੇ.ਐਲ. ਜੀਤ ਵਾਲੀਆ) – ਹਲਕਾ ਦੱਖਣੀ ਦੇ ਵਾਰਡ ਨੰਬਰ 41 ਅਧੀਨ ਅਬਾਦੀ ਜਸਪਾਲ ਨਗਰ ਦੀਆਂ ਗਲੀਆਂ ਨੰਬਰ 2, 3 ਅਤੇ 4 ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਦੇ ਪੀ.ਏ. ਨਵਨੀਤ ਕੁਮਾਰ ਵੱਲੋਂ…

 

ਬਲਵਿੰਦਰ ਬਿੱਲਾ ਅਤੇ ਇਲਾਕਾ ਵਾਸੀਆਂ ਨੇ ਵਿਧਾਇਕ ਡਾ. ਨਿੱਝਰ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 29 ਜੁਲਾਈ (ਕੇ.ਐਲ. ਜੀਤ ਵਾਲੀਆ) – ਹਲਕਾ ਦੱਖਣੀ ਦੇ ਵਾਰਡ ਨੰਬਰ 41 ਅਧੀਨ ਅਬਾਦੀ ਜਸਪਾਲ ਨਗਰ ਦੀਆਂ ਗਲੀਆਂ ਨੰਬਰ 2, 3 ਅਤੇ 4 ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਦੇ ਪੀ.ਏ. ਨਵਨੀਤ ਕੁਮਾਰ ਵੱਲੋਂ ਕੀਤਾ ਗਿਆ। ਇਸ ਮੌਕੇ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਵਾਰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਡਾ. ਨਿੱਝਰ ਦਾ ਦਿਲੋਂ ਧੰਨਵਾਦ ਪ੍ਰਗਟ ਕੀਤਾ।

ਇਸ ਮੌਕੇ ਹਲਕਾ ਦੱਖਣੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਬਿੱਲਾ ਨੇ ਕਿਹਾ ਕਿ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਹਲਕੇ ਦੇ ਹਰ ਵਾਰਡ ਵਿੱਚ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਸਪਾਲ ਨਗਰ ਦੀਆਂ ਇਨ੍ਹਾਂ ਗਲੀਆਂ ਵਿੱਚ ਵਿਕਾਸ ਕਾਰਜ ਸ਼ੁਰੂ ਹੋਣ ਨਾਲ ਇਲਾਕਾ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮਿਲਣਗੀਆਂ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ ਅਤੇ ਹਲਕੇ ਦੇ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਾਰਡ ਨੰਬਰ 41 ਵਿੱਚ ਹੋਰ ਵਿਕਾਸ ਪ੍ਰੋਜੈਕਟ ਲਿਆਂਦੇ ਜਾਣਗੇ ਤਾਂ ਜੋ ਲੋਕਾਂ ਨੂੰ ਹਰ ਸਹੂਲਤ ਆਪਣੇ ਮੁਹੱਲੇ ਵਿੱਚ ਹੀ ਮਿਲ ਸਕੇ।

ਇਸ ਮੌਕੇ ਮੁਖਤਾਰ ਸਿੰਘ ਮੁੱਖਾ, ਰੀਕੂ ਵੀਰ, ਹਰਮੀਤ ਸਿੰਘ ਮਠਾੜੂ, ਮਨਦੀਪ ਸਿੰਘ ਬਬਲੂ, ਸਰਨਪ੍ਰੀਤ ਸਿੰਘ, ਅਮਰਜੀਤ ਸਿੰਘ, ਦਪਿੰਦਰ ਸਿੰਘ, ਸੁਖਵਿੰਦਰ ਸਿੰਘ, ਚੰਨੀ ਵੀਰ, ਗੁਰਦੇਵ ਸਿੰਘ ਬਾਉ, ਬਾਜ ਸਿੰਘ, ਮਨਜੀਤ ਸਿੰਘ, ਦਿਲਜੋਧ ਸਿੰਘ, ਹਰਦਿਆਲ ਸਿੰਘ, ਲਖਵਿੰਦਰ ਸਿੰਘ, ਸੋਹਣ ਸਿੰਘ, ਬਲਵਿੰਦਰ ਸਿੰਘ, ਪ੍ਰਗਟ ਸਿੰਘ, ਸੁਖਦੇਵ ਸਿੰਘ ਹੈਪੀ, ਪੰਡਿਤ ਅਸ਼ੋਕ ਕੁਮਾਰ, ਮੁਕੇਸ਼ ਕੁਮਾਰ, ਕਾਕਾ ਵੀਰ ਅਤੇ ਕੁਨਣ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports