ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਇੰਦਰਪਾਲ ਰਾਜਾ ਨੇ ਰਣਜੀਤ ਐਵਨਿਊ ਰੋਜ਼ ਗਾਰਡਨ ਪਾਰਕ ਵਿਖੇ ਪੌਦੇ ਲਗਾ ਕੇ ਮੁਹਿਮ ਦੀ ਕੀਤੀ ਸ਼ੁਰੂਆਤ

  ਹਰ ਨਾਗਰਿਕ ਇੱਕ ਪੌਦਾ ਲਗਾ ਕੇ ਉਸ ਦੀ ਸੰਭਾਲ ਦਾ ਲਵੇ ਸੰਕਲਪ: ਇੰਦਰਪਾਲ ਸਿੰਘ ਰਾਜਾ ਅੰਮ੍ਰਿਤਸਰ, 2 ਅਗਸਤ (ਕੇ. ਐਲ. ਜੀਤ ਵਾਲੀਆ) – ਅੰਮ੍ਰਿਤਸਰ ਦੇ ਉੱਘੇ ਸਮਾਜ ਸੇਵਕ ਅਤੇ ਰਾਜਨੀਤਿਕ ਆਗੂ ਇੰਦਰਪਾਲ ਸਿੰਘ ਰਾਜਾ ਨੇ ਅੱਜ ਸਥਾਨਕ ਰਣਜੀਤ ਐਵੀਨਿਊ ਸਥਿਤ ਰੋਜ਼ ਗਾਰਡਨ ਪਾਰਕ ਵਿੱਚ ਪੌਦੇ ਲਗਾ ਕੇ ਵਾਤਾਵਰਣ ਸੰਭਾਲ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ…

 

ਹਰ ਨਾਗਰਿਕ ਇੱਕ ਪੌਦਾ ਲਗਾ ਕੇ ਉਸ ਦੀ ਸੰਭਾਲ ਦਾ ਲਵੇ ਸੰਕਲਪ: ਇੰਦਰਪਾਲ ਸਿੰਘ ਰਾਜਾ

ਅੰਮ੍ਰਿਤਸਰ, 2 ਅਗਸਤ (ਕੇ. ਐਲ. ਜੀਤ ਵਾਲੀਆ) – ਅੰਮ੍ਰਿਤਸਰ ਦੇ ਉੱਘੇ ਸਮਾਜ ਸੇਵਕ ਅਤੇ ਰਾਜਨੀਤਿਕ ਆਗੂ ਇੰਦਰਪਾਲ ਸਿੰਘ ਰਾਜਾ ਨੇ ਅੱਜ ਸਥਾਨਕ ਰਣਜੀਤ ਐਵੀਨਿਊ ਸਥਿਤ ਰੋਜ਼ ਗਾਰਡਨ ਪਾਰਕ ਵਿੱਚ ਪੌਦੇ ਲਗਾ ਕੇ ਵਾਤਾਵਰਣ ਸੰਭਾਲ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਹਰਾ-ਭਰਾ ਵਾਤਾਵਰਣ ਹੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਜੀਵਨ ਦੇ ਸਕਦਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਦਰਪਾਲ ਸਿੰਘ ਰਾਜਾ ਨੇ ਕਿਹਾ ਕਿ ਵਧਦਾ ਪ੍ਰਦੂਸ਼ਣ, ਗਲੋਬਲ ਵਾਰਮਿੰਗ ਅਤੇ ਰੁੱਖਾਂ ਦੀ ਘਟਦੀ ਗਿਣਤੀ ਮਨੁੱਖਤਾ ਲਈ ਵੱਡੀ ਚੁਣੌਤੀ ਬਣ ਚੁੱਕੀ ਹੈ। ਇਸ ਲਈ ਹਰ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਘੱਟੋ-ਘੱਟ ਇੱਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਉਸ ਨੂੰ ਰੁੱਖ ਬਣਨ ਤੱਕ ਸੰਭਾਲਣ ਦੀ ਜ਼ਿੰਮੇਵਾਰੀ ਵੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਵਲ ਪੌਦੇ ਲਗਾਉਣਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਦੀ ਦੇਖਭਾਲ ਕਰਨਾ ਵੀ ਉਤਨਾ ਹੀ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਸਮਾਜਿਕ ਸੰਸਥਾਵਾਂ, ਵੈਲਫੇਅਰ ਐਸੋਸੀਏਸ਼ਨਾਂ ਅਤੇ ਨੌਜਵਾਨਾਂ ਨੂੰ ਵਾਤਾਵਰਣ ਸੰਭਾਲ ਲਈ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਸ਼ਹਿਰ ਨੂੰ ਹੋਰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਜੇਕਰ ਹਰ ਪਰਿਵਾਰ ਇੱਕ-ਇੱਕ ਪੌਦਾ ਵੀ ਲਗਾ ਕੇ ਉਸ ਦੀ ਸੰਭਾਲ ਕਰੇ ਤਾਂ ਕੁਝ ਹੀ ਸਾਲਾਂ ਵਿੱਚ ਵਾਤਾਵਰਣ ਵਿੱਚ ਵੱਡਾ ਸਕਾਰਾਤਮਕ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।

ਇਸ ਮੌਕੇ ਰਣਜੀਤ ਐਵੀਨਿਊ ਈ-ਬਲਾਕ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜਗਜੀਤ ਸਿੰਘ ਸੁੱਚੂ, ਜਨਰਲ ਸਕੱਤਰ ਐਡਵੋਕੇਟ ਐਸ. ਐਸ. ਪੱਡਾ, ਸੀਨੀਅਰ ਵਾਈਸ ਪ੍ਰਧਾਨ ਰਣਵੀਰ ਸਿੰਘ ਗਿੱਲ, ਵਾਈਸ ਪ੍ਰਧਾਨ ਦਿਲਬਾਗ ਸਿੰਘ ਧੰਜੂ, ਜਸਵੰਤ ਸਿੰਘ ਛੀਨਾ, ਪਾਰਕ ਪ੍ਰਬੰਧਕ ਜਗਦੀਸ਼ ਸਿੰਘ ਚਾਹਲ, ਫਾਇਨਾਂਸ ਸਕੱਤਰ ਸਾਹਿਲ ਨੰਦਾ, ਰਜਿੰਦਰ ਸਿੰਘ ਲਵਲੀ, ਮਨਜੀਤ ਸਿੰਘ ਸੇਖੋ (ਵਰਕਿੰਗ ਕਮੇਟੀ ਮੈਂਬਰ) ਸਮੇਤ ਰਣਜੀਤ ਐਵੀਨਿਊ ਵੈਲਫੇਅਰ ਸੋਸਾਇਟੀ ਦੇ ਵੱਡੀ ਗਿਣਤੀ ਵਿੱਚ ਮੈਂਬਰ ਹਾਜ਼ਰ ਸਨ।

ਅੰਤ ਵਿੱਚ ਇੰਦਰਪਾਲ ਸਿੰਘ ਰਾਜਾ ਨੇ ਕਿਹਾ ਕਿ ਰੁੱਖ ਲਗਾਉਣਾ ਸਿਰਫ਼ ਇੱਕ ਸਮਾਜਿਕ ਫ਼ਰਜ਼ ਨਹੀਂ, ਸਗੋਂ ਮਨੁੱਖਤਾ ਪ੍ਰਤੀ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਸਭ ਨੂੰ ਅਪੀਲ ਕੀਤੀ ਕਿ ਵਾਤਾਵਰਣ ਦੀ ਰੱਖਿਆ ਲਈ ਪੌਦੇ ਲਗਾਉਣ ਨੂੰ ਲੋਕ ਲਹਿਰ ਬਣਾਇਆ ਜਾਵੇ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਪੰਜਾਬ ਦਿੱਤਾ ਜਾ ਸਕੇ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports