ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਸ਼ੀਤਲ ਜੁਨੇਜਾ ਅਤੇ ਪਵਨਜੀਤ ਸਿੰਘ ਨੇ ਅੰਮ੍ਰਿਤਸਰ ਗੋਲਡਨ ਗੇਟ ਵਿਖੇ ਮੁੱਖ ਮੰਤਰੀ ਦੀ ‘ਸ਼ੁਕਰਾਨਾ ਯਾਤਰਾ’ ਦਾ ਕੀਤਾ ਸ਼ਾਨਦਾਰ ਸਵਾਗਤ

  ਅੰਮ੍ਰਿਤਸਰ (ਕੇ.ਐਲ. ਜੀਤ ਵਾਲੀਆ)-ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੱਢੀ ਜਾ ਰਹੀ ‘ਸ਼ੁਕਰਾਨਾ ਯਾਤਰਾ’ ਦੇ ਅੰਮ੍ਰਿਤਸਰ ਦੇ ਗੋਲਡਨ ਗੇਟ ਪੁੱਜਣ ‘ਤੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਬੇਮਿਸਾਲ ਅਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਵਿਧਾਇਕਾਂ, ਸਰਪੰਚਾਂ, ਕੌਂਸਲਰਾਂ ਅਤੇ ਵੱਡੀ ਗਿਣਤੀ ਵਿੱਚ ਮੈਂਬਰਾਂ ਨੇ ਸ਼ਮੂਲੀਅਤ ਕਰਕੇ…

 

ਅੰਮ੍ਰਿਤਸਰ (ਕੇ.ਐਲ. ਜੀਤ ਵਾਲੀਆ)-ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੱਢੀ ਜਾ ਰਹੀ ‘ਸ਼ੁਕਰਾਨਾ ਯਾਤਰਾ’ ਦੇ ਅੰਮ੍ਰਿਤਸਰ ਦੇ ਗੋਲਡਨ ਗੇਟ ਪੁੱਜਣ ‘ਤੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਬੇਮਿਸਾਲ ਅਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਵਿਧਾਇਕਾਂ, ਸਰਪੰਚਾਂ, ਕੌਂਸਲਰਾਂ ਅਤੇ ਵੱਡੀ ਗਿਣਤੀ ਵਿੱਚ ਮੈਂਬਰਾਂ ਨੇ ਸ਼ਮੂਲੀਅਤ ਕਰਕੇ ਯਾਤਰਾ ਨੂੰ ਭਰਵਾਂ ਹੁੰਗਾਰਾ ਦਿੱਤਾ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਸ਼ੀਤਲ ਜੁਨੇਜਾ (ਸੂਬਾ ਸਕੱਤਰ) ਅਤੇ ਪਵਨਜੀਤ ਸਿੰਘ (ਮਾਝਾ ਜ਼ੋਨ ਇੰਚਾਰਜ) ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀਆਂ ਲੋਕ-ਪੱਖੀ ਨੀਤੀਆਂ ਸਦਕਾ ਜਨਤਾ ਵਿੱਚ ਭਾਰੀ ਉਤਸ਼ਾਹ ਹੈ। ਗੋਲਡਨ ਗੇਟ ਵਿਖੇ ਹੋਏ ਇਸ ਇਕੱਠ ਨੇ ਸਾਬਤ ਕਰ ਦਿੱਤਾ ਕਿ ਮਾਝੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਆਗੂਆਂ ਨੇ ਫੁੱਲਾਂ ਦੀ ਵਰਖਾ ਕਰਕੇ ਅਤੇ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਦਾ ਸਵਾਗਤ ਕੀਤਾ। ਸਵਾਗਤ ਕਰਨ ਵਾਲਿਆਂ ਵਿੱਚ ਸਚਿਨ ਭਾਟੀਆ, ਵਨੀਤ ਅਨੇਜਾ (ਚੇਅਰਮੈਨ ਹਲਕਾ ਦੱਖਣੀ), ਰੋਹਿਤ ਕੁਮਾਰ, ਨਰਿੰਦਰ ਦੱਤਾ, ਮਨਜੀਤ ਸਿੰਘ, ਸੰਨੀ, ਗੁਰਪ੍ਰੀਤ ਸਿੰਘ ਅਤੇ ਹੋਰ ਕਈ ਪ੍ਰਮੁੱਖ ਆਗੂ ਸ਼ਾਮਲ ਸਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports