ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਡਿਪਟੀ ਕਮਿਸ਼ਨਰ ਨੇ ਅੰਮ੍ਰਿਤਸਰ ਵਿਖੇ ਮਨਾਏ ਜਾਣ ਵਾਲੇ ਜਸ਼ਨ-ਏ-ਆਜ਼ਾਦੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

  ਅਧਿਕਾਰੀਆਂ ਨੂੰ ਅਜ਼ਾਦੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਸਮਾਂ ਰਹਿੰਦੇ ਮੁਕੰਮਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਕੈਬਨਿਟ ਮੰਤਰੀ ਅਮਨ ਅਰੋੜਾ ਅਜ਼ਾਦੀ ਦਿਵਸ ਮੌਕੇ ਗੁਰੂ ਨਗਰੀ ਵਿੱਚ ਕੌਮੀ ਝੰਡਾ ਚੜ੍ਹਾਉਣਗੇ ਅੰਮ੍ਰਿਤਸਰ, 05 ਅਗਸਤ (ਕੇ.ਐਲ. ਜੀਤ ਵਾਲੀਆ) – ਜ਼ਿਲ੍ਹਾ ਸਦਰ ਮੁਕਾਮ ਅੰਮ੍ਰਿਤਸਰ ਵਿਖੇ 15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ…

 

ਅਧਿਕਾਰੀਆਂ ਨੂੰ ਅਜ਼ਾਦੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਸਮਾਂ ਰਹਿੰਦੇ ਮੁਕੰਮਲ ਕਰਨ ਦੀਆਂ ਦਿੱਤੀਆਂ ਹਦਾਇਤਾਂ

ਕੈਬਨਿਟ ਮੰਤਰੀ ਅਮਨ ਅਰੋੜਾ ਅਜ਼ਾਦੀ ਦਿਵਸ ਮੌਕੇ ਗੁਰੂ ਨਗਰੀ ਵਿੱਚ ਕੌਮੀ ਝੰਡਾ ਚੜ੍ਹਾਉਣਗੇ

ਅੰਮ੍ਰਿਤਸਰ, 05 ਅਗਸਤ (ਕੇ.ਐਲ. ਜੀਤ ਵਾਲੀਆ) – ਜ਼ਿਲ੍ਹਾ ਸਦਰ ਮੁਕਾਮ ਅੰਮ੍ਰਿਤਸਰ ਵਿਖੇ 15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਅਜ਼ਾਦੀ ਸਮਾਗਮ ਦੀਆਂ ਚੱਲ ਰਹੀਆਂ ਤਿਆਰੀਆਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਪੂਰੇ ਉਤਸ਼ਾਹ, ਦੇਸ-਼ਭਗਤੀ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਅਨੁਸਾਰ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ।

ਉਨ੍ਹਾਂ ਦੱਸਿਆ ਕਿ 15 ਅਗਸਤ ਨੂੰ ਅਜ਼ਾਦੀ ਸਮਾਗਮ ਦੌਰਾਨ ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਰਾਸ਼ਟਰੀ ਝੰਡਾ ਚੜ੍ਹਾਉਣ ਦੀ ਰਸਮ ਅਦਾ ਕਰਨਗੇ। ਇਸ ਤੋਂ ਬਾਅਦ ਮੁੱਖ ਮਹਿਮਾਨ ਵੱਲੋਂ ਪੰਜਾਬ ਪੁਲਿਸ, ਮਹਿਲਾ ਪਲਾਟੂਨ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਕੈਡਿਟਾਂ ਅਤੇ ਵੱਖ-ਵੱਖ ਸਕੂਲਾਂ ਦੀਆਂ ਪਰੇਡ ਅਤੇ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੇ ਸਫਲ ਆਯੋਜਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਸਾਰੀਆਂ ਤਿਆਰੀਆਂ ਨਿਰਧਾਰਤ ਸਮੇਂ ਅੰਦਰ ਪੂਰੀਆਂ ਕੀਤੀਆਂ ਜਾਣ। ਇਸ ਮੌਕੇ ਵੱਖ-ਵੱਖ ਪ੍ਰਬੰਧਾਂ ਲਈ ਕਮੇਟੀਆਂ ਅਤੇ ਟੀਮਾਂ ਦਾ ਗਠਨ ਵੀ ਕੀਤਾ ਗਿਆ, ਜੋ ਸਮਾਗਮ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣਗੀਆਂ।

ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਤੋਂ ਪਹਿਲਾਂ ਸ਼ਹਿਰ ਦੀ ਵਿਸ਼ੇਸ਼ ਸਫ਼ਾਈ, ਸੁੰਦਰਤਾ ਅਤੇ ਸਮਾਗਮ ਸਥਾਨ ਦੇ ਆਲੇ-ਦੁਆਲੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਸਮਾਗਮ ਦੇ ਸਫਲ ਆਯੋਜਨ ਲਈ ਸੁਰੱਖਿਆ, ਆਵਾਜਾਈ, ਬਿਜਲੀ, ਪੀਣ ਵਾਲੇ ਪਾਣੀ, ਸਿਹਤ ਸੇਵਾਵਾਂ ਅਤੇ ਹੋਰ ਪ੍ਰਬੰਧਾਂ ਨੂੰ ਵੀ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਮਿਸ਼ਰਾ, ਐੱਸ.ਡੀ.ਐੱਮ.-1 ਅਲਕਾ ਕਾਲੀਆ, ਐੱਸ.ਡੀ.ਐੱਮ.-2 ਸੁਖਮੰਦਰ ਸਿੰਘ, ਸਹਾਇਕ ਕਮਿਸ਼ਨਰ ਜਨਰਲ ਪ੍ਰਗਤੀ ਸੇਠੀ, ਆਰ.ਟੀ.ਏ. ਹਿਤੇਸ਼ ਵੀਰ ਗੁਪਤਾ, ਐੱਸ.ਡੀ.ਐੱਮ. ਬਾਬਾ ਬਕਾਲਾ ਸਾਹਿਬ ਜਸ਼ਨਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports