ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਰੇਲਵੇ ਰਿਟਾਇਰਡ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਝੌਤਾ ਐਕਸਪ੍ਰੈੱਸ ਦੀ ਗੋਲਡਨ ਜੁਬਲੀ ਮਨਾਈ

ਰਿਟਾਇਰਡ ਮੁਲਾਜ਼ਮਾਂ ਦੇ ਮਸਲਿਆਂ ਨੂੰ ਲੈ ਕੇ ਏਕਤਾ ਬਣਾਈ ਰੱਖਣ ਦੀ ਅਪੀਲ ਅੰਮ੍ਰਿਤਸਰ, 7 ਅਗਸਤ (ਕੇ. ਐਲ. ਜੀਤ ਵਾਲੀਆ): ਰੇਲਵੇ ਰਿਟਾਇਰਡ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਯੂ.ਆਰ.ਐਮ.ਯੂ. ਭਵਨ, ਰੇਲਵੇ ਰੋਡ, ਅੰਮ੍ਰਿਤਸਰ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਸ. ਬੇਅੰਤ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਰਿਟਾਇਰਡ ਰੇਲਵੇ ਮੁਲਾਜ਼ਮਾਂ ਦੀ ਹਾਜ਼ਰੀ ਵਿੱਚ ਹੋਈ। ਮੀਟਿੰਗ ਦੀ ਸ਼ੁਰੂਆਤ ਸਕੱਤਰ…

ਰਿਟਾਇਰਡ ਮੁਲਾਜ਼ਮਾਂ ਦੇ ਮਸਲਿਆਂ ਨੂੰ ਲੈ ਕੇ ਏਕਤਾ ਬਣਾਈ ਰੱਖਣ ਦੀ ਅਪੀਲ

ਅੰਮ੍ਰਿਤਸਰ, 7 ਅਗਸਤ (ਕੇ. ਐਲ. ਜੀਤ ਵਾਲੀਆ): ਰੇਲਵੇ ਰਿਟਾਇਰਡ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਯੂ.ਆਰ.ਐਮ.ਯੂ. ਭਵਨ, ਰੇਲਵੇ ਰੋਡ, ਅੰਮ੍ਰਿਤਸਰ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਸ. ਬੇਅੰਤ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਰਿਟਾਇਰਡ ਰੇਲਵੇ ਮੁਲਾਜ਼ਮਾਂ ਦੀ ਹਾਜ਼ਰੀ ਵਿੱਚ ਹੋਈ। ਮੀਟਿੰਗ ਦੀ ਸ਼ੁਰੂਆਤ ਸਕੱਤਰ ਸ. ਸਵਰਨ ਸਿੰਘ ਸੰਧੂ ਦੇ ਸੰਬੋਧਨ ਅਤੇ ਪਿਛਲੇ ਸਮੇਂ ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ।

ਮੀਟਿੰਗ ਦਾ ਮੁੱਖ ਏਜੰਡਾ ਸਮਝੌਤਾ ਐਕਸਪ੍ਰੈੱਸ ਦੀ ਗੋਲਡਨ ਜੁਬਲੀ ਮਨਾਉਣਾ ਰਿਹਾ। ਇਸ ਮੌਕੇ ਸਕੱਤਰ ਸ. ਸਵਰਨ ਸਿੰਘ ਸੰਧੂ ਨੇ ਸਮਝੌਤਾ ਐਕਸਪ੍ਰੈੱਸ ਨਾਲ ਜੁੜੀਆਂ ਪੁਰਾਣੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਇਸ ਇਤਿਹਾਸਕ ਰੇਲਗੱਡੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਵਾਲੇ ਸਾਰੇ ਸਾਥੀਆਂ ਦਾ ਸਮਾਗਮ ਵਿੱਚ ਪਹੁੰਚਣ ’ਤੇ ਧੰਨਵਾਦ ਕੀਤਾ। ਸਮਾਗਮ ਦੌਰਾਨ ਸਮਝੌਤਾ ਐਕਸਪ੍ਰੈੱਸ ਦੀ ਗੋਲਡਨ ਜੁਬਲੀ ਪੂਰੇ ਉਤਸ਼ਾਹ ਨਾਲ ਮਨਾਈ ਗਈ।

ਸਕੱਤਰ ਸ. ਸਵਰਨ ਸਿੰਘ ਸੰਧੂ ਨੇ 7 ਅਗਸਤ ਨੂੰ ਪੰਜਾਬ ਦੇ ਰਿਟਾਇਰਡ ਮੁਲਾਜ਼ਮਾਂ ਵੱਲੋਂ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਦਾ ਪੁਰਜ਼ੋਰ ਸਮਰਥਨ ਕਰਦਿਆਂ ਸਾਥੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਮੀਟਿੰਗ ਦੇ ਸ਼ੁਰੂਆਤੀ ਦੌਰ ਵਿੱਚ ਸਹਾਇਕ ਸਕੱਤਰ ਸ. ਗੁਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਰਾਹੀਂ ਸਾਥੀਆਂ ਨੂੰ ਸੰਸਥਾ ਦੀਆਂ ਗਤੀਵਿਧੀਆਂ ਅਤੇ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੰਸਥਾ ਨੇ ਸਾਥੀਆਂ ਦੇ ਸਹਿਯੋਗ ਨਾਲ ਕਈ ਲੰਬੇ ਸਮੇਂ ਤੋਂ ਰੁਕੇ ਹੋਏ ਮਸਲੇ ਹੱਲ ਕਰਵਾਏ ਹਨ। ਉਨ੍ਹਾਂ ਸਾਥੀਆਂ ਨੂੰ ਏਕਤਾ ਬਣਾਈ ਰੱਖਣ ਅਤੇ ਨਿਯਮਿਤ ਤੌਰ ’ਤੇ ਚੰਦਾ ਦੇ ਕੇ ਮੈਂਬਰਸ਼ਿਪ ਜਾਰੀ ਰੱਖਣ ਦੀ ਅਪੀਲ ਕੀਤੀ।

ਵਰਕਿੰਗ ਪ੍ਰੈਜ਼ੀਡੈਂਟ ਸ. ਇਕਬਾਲ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਸਾਥੀਆਂ ਨੂੰ 22 ਜੁਲਾਈ 1976 ਦੀ ਇਤਿਹਾਸਕ ਤਾਰੀਖ ਨਾਲ ਜੋੜਿਆ। ਉਨ੍ਹਾਂ ਦੱਸਿਆ ਕਿ ਸ਼ਿਮਲਾ ਸਮਝੌਤੇ ਦੇ ਅਧੀਨ ਸਮਝੌਤਾ ਐਕਸਪ੍ਰੈੱਸ ਦੀ ਸ਼ੁਰੂਆਤ ਹੋਈ ਸੀ ਅਤੇ ਇਸ ਰੇਲਗੱਡੀ ਨੂੰ ਚਲਾਉਣ ਦੌਰਾਨ ਰੇਲਵੇ ਦੇ ਕਰਮਚਾਰੀਆਂ ਨੂੰ ਕਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਇਸ ਮੌਕੇ ਸਮਝੌਤਾ ਐਕਸਪ੍ਰੈੱਸ ਨੂੰ ਸਫਲਤਾਪੂਰਵਕ ਚਲਾਉਣ ਵਿੱਚ ਯੋਗਦਾਨ ਪਾਉਣ ਵਾਲੇ ਸਾਥੀਆਂ ਸ. ਸਵਰਨ ਸਿੰਘ, ਜਗਦੀਸ਼ ਸਿੰਘ, ਕਿਸ਼ੋਰੀ ਲਾਲ, ਗੁਰਬਚਨ ਸਿੰਘ, ਹੁਸਨ ਲਾਲ ਸਹਾਇਕ ਡਰਾਈਵਰ ਸਮੇਤ ਹੋਰਨਾਂ ਨੂੰ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਹਰਦੀਪ ਸਿੰਘ, ਸ਼ਸ਼ੀਕਾਂਤ ਮਦਾਨ ਸਟੇਸ਼ਨ ਸੁਪਰਡੈਂਟ ਅਟਾਰੀ, ਮਨਮੀਤ ਸਿੰਘ, ਭੁਪਿੰਦਰ ਸਿੰਘ ਐਕਸ-ਸੀ.ਐਲ.ਆਈ., ਸ੍ਰੀ ਅਸ਼ੋਕ ਕੁਮਾਰ ਰਿਟਾਇਰਡ ਡਰਾਈਵਰ, ਸੋਹਲ, ਅਰਜੁਨ ਸਿੰਘ ਆਰ.ਪੀ.ਐਫ., ਰਾਕੇਸ਼ ਕੁਮਾਰ ਰਿਟਾਇਰਡ ਸੀ.ਐਲ.ਆਈ. ਸਮੇਤ ਕਈ ਸਾਥੀ ਹਾਜ਼ਰ ਸਨ।

ਮੀਟਿੰਗ ਦੀ ਸਮਾਪਤੀ ਪ੍ਰਧਾਨ ਸ. ਬੇਅੰਤ ਸਿੰਘ ਦੇ ਸੰਬੋਧਨ ਨਾਲ ਹੋਈ। ਉਨ੍ਹਾਂ ਸਮਝੌਤਾ ਐਕਸਪ੍ਰੈੱਸ ਨੂੰ ਸਫਲਤਾਪੂਰਵਕ ਚਲਾਉਣ ਵਿੱਚ ਯੋਗਦਾਨ ਪਾਉਣ ਵਾਲੇ ਸਾਰੇ ਸਾਥੀਆਂ ਅਤੇ ਸਮਾਗਮ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ ਵਾਲੇ ਮੈਂਬਰਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਸ. ਪਵਨ ਕੁਮਾਰ ਕੈਸ਼ੀਅਰ, ਸ. ਬਲਜੀਤ ਮਠਾੜੂ, ਸ. ਅਜੀਤ ਸਿੰਘ ਵਾਲੀਆ, ਮੈਡਮ ਰਖਬੀਰ ਕੌਰ, ਮਾਰਕੰਡਾ, ਮੈਡਮ ਪੂਨਮ, ਮੈਡਮ ਮਨਜੀਤ ਕੌਰ, ਜਸਪਾਲ ਸਿੰਘ, ਸ੍ਰੀ ਰਾਮ, ਜਗਦੀਸ਼ ਚੰਦਰ, ਸੁਰਿੰਦਰ ਸਿੰਘ ਮੁਕਰ, ਸਤਵੰਤ ਸਿੰਘ ਤੋਂ ਇਲਾਵਾ ਹੋਰ ਵੀ ਵੱਡੀ ਗਿਣਤੀ ਵਿੱਚ ਰਿਟਾਇਰਡ ਰੇਲਵੇ ਮੁਲਾਜ਼ਮ ਅਤੇ ਸਾਥੀ ਮੌਜੂਦ ਸਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports