ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਪਾਸਟਰ ਵੈਲਫੇਅਰ ਆਲ ਮਿਸ਼ਨ ਇੰਡੀਆ ਵੱਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦੀ ਮੁਹਿੰਮ ਚਲਾਈ ਜਾ ਰਹੀ ਹੈ -ਸੰਤ ਬਲਵਿੰਦਰ ਜੋਨ

    ਮੁਫ਼ਤ ਨਸ਼ਾ ਛੁਡਾਊ ਮੈਡੀਕਲ ਕੈਂਪ ਲਗਾ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੰਦੇਸ਼ ਅੰਮ੍ਰਿਤਸਰ, 10 ਅਗਸਤ (ਕੇ. ਐਲ. ਜੀਤ ਵਾਲੀਆ) – ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਾਸਟਰ ਵੈਲਫੇਅਰ ਆਲ ਮਿਸ਼ਨ ਇੰਡੀਆ (ਰਜਿ.) ਵੱਲੋਂ ਅੰਤਰਰਾਸ਼ਟਰੀ ਪ੍ਰਧਾਨ ਬਿਸ਼ਵ ਸੰਤ ਬਲਵਿੰਦਰ ਜੌਨ ਦੀ ਅਗਵਾਈ…

 

 

ਮੁਫ਼ਤ ਨਸ਼ਾ ਛੁਡਾਊ ਮੈਡੀਕਲ ਕੈਂਪ ਲਗਾ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੰਦੇਸ਼

ਅੰਮ੍ਰਿਤਸਰ, 10 ਅਗਸਤ (ਕੇ. ਐਲ. ਜੀਤ ਵਾਲੀਆ) – ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਾਸਟਰ ਵੈਲਫੇਅਰ ਆਲ ਮਿਸ਼ਨ ਇੰਡੀਆ (ਰਜਿ.) ਵੱਲੋਂ ਅੰਤਰਰਾਸ਼ਟਰੀ ਪ੍ਰਧਾਨ ਬਿਸ਼ਵ ਸੰਤ ਬਲਵਿੰਦਰ ਜੌਨ ਦੀ ਅਗਵਾਈ ਹੇਠ ਮੁਫ਼ਤ ਨਸ਼ਾ ਛੁਡਾਊ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਵਿੱਚ ਇਲਾਕੇ ਦੇ ਨੌਜਵਾਨਾਂ, ਪ੍ਰਭੂ ਦੇ ਭਗਤਾਂ ਅਤੇ ਪਾਸਟਰਾਂ ਨੇ ਸ਼ਮੂਲੀਅਤ ਕਰਦਿਆਂ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੰਦੇਸ਼ ਦਿੱਤਾ।

ਇਸ ਮੌਕੇ ਬਿਸ਼ਵ ਸੰਤ ਬਲਵਿੰਦਰ ਜੌਨ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਪਾਸਟਰ ਵੈਲਫੇਅਰ ਆਲ ਮਿਸ਼ਨ ਇੰਡੀਆ ਆਪਣਾ ਬਣਦਾ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਦੀ ਜ਼ਿੰਦਗੀ ਨੂੰ ਹੀ ਪ੍ਰਭਾਵਿਤ ਨਹੀਂ ਕਰਦਾ, ਸਗੋਂ ਇਸ ਦਾ ਅਸਰ ਪੂਰੇ ਪਰਿਵਾਰ ਅਤੇ ਸਮਾਜ ’ਤੇ ਪੈਂਦਾ ਹੈ। ਇਸ ਲਈ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ।

ਉਨ੍ਹਾਂ ਦੱਸਿਆ ਕਿ ਮਿਸ਼ਨ ਵੱਲੋਂ ਸਮੇਂ-ਸਮੇਂ ’ਤੇ ਮੁਫ਼ਤ ਨਸ਼ਾ ਛੁਡਾਊ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਰਾਹੀਂ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਸਹਾਇਤਾ ਅਤੇ ਸਹੀ ਦਿਸ਼ਾ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਊਰਜਾ ਸਿੱਖਿਆ, ਖੇਡਾਂ, ਰੁਜ਼ਗਾਰ ਅਤੇ ਸਮਾਜ ਸੇਵਾ ਵਰਗੇ ਉਸਾਰੂ ਕੰਮਾਂ ਵਿੱਚ ਲਗਾਉਣ।

ਬਿਸ਼ਵ ਸੰਤ ਬਲਵਿੰਦਰ ਜੌਨ ਨੇ ਕਿਹਾ ਕਿ ਮਿਸ਼ਨ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਲਈ ਵੀ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਲਈ ਨਸ਼ਾ ਮੁਕਤ ਵਾਤਾਵਰਨ ਦੇ ਨਾਲ-ਨਾਲ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਵੀ ਬੇਹੱਦ ਜ਼ਰੂਰੀ ਹੈ।

ਕੈਂਪ ਦੌਰਾਨ ਹਾਜ਼ਰ ਪਾਸਟਰਾਂ ਅਤੇ ਮਿਸ਼ਨ ਦੇ ਅਹੁਦੇਦਾਰਾਂ ਨੇ ਵੀ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਲਗਾਤਾਰ ਯਤਨ ਕਰਨ ਦਾ ਸੰਕਲਪ ਲਿਆ।

ਇਸ ਮੌਕੇ ਪਾਸਟਰ ਉਪਦੇਸ਼ ਮਸੀਹ, ਸਲਾਸ ਜੌਨ ਜ਼ਿਲ੍ਹਾ ਯੂਥ ਪ੍ਰਧਾਨ, ਵਾਈਸ ਪ੍ਰਧਾਨ ਰੋਕ ਜੌਨ, ਪਾਸਟਰ ਇਮੈਨੂਅਲ ਜੌਨ ਯੂਥ ਪ੍ਰਧਾਨ, ਪੰਜਾਬ ਨੈਹਰਕਾ ਮਸੀਹ, ਮਨਜੀਤ ਕੌਰ ਮਹਿਲਾ ਮੰਡਲ, ਬੀਬੀ ਲਖਵਿੰਦਰ ਕੌਰ, ਬੀਬੀ ਕੈਥਰੀਨ ਜੌਨ ਪ੍ਰਧਾਨ ਵੂਮਨ ਸੈੱਲ, ਮੈਰੀ ਜੌਨ, ਰਿਬਕਾ ਜੌਨ ਜਨਰਲ ਸਕੱਤਰ, ਮੈਂਬਰ ਸਿੰਘ ਹਰਨਾਮ ਸਿੰਘ, ਪਾਸਟਰ ਸੈਮਸਰ ਮਸੀਹ, ਅਭੀ ਜੌਨ, ਪਾਸਟਰ ਆਰ.ਕੇ. ਇੰਦਰਆਸ, ਅੰਮ੍ਰਿਤ ਪਾਲ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports