ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਹੇਠ ਸੰਗਤਾਂ ਨੂੰ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਬੱਸ ਸ੍ਰੀ ਆਨੰਦਪੁਰ ਸਾਹਿਬ ਰਵਾਨਾ

  ਬਲਵਿੰਦਰ ਬਿੱਲਾ ਵੱਲੋਂ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ ਅੰਮ੍ਰਿਤਸਰ, 11 ਅਗਸਤ (ਕੇ. ਐਲ. ਜੀਤ ਵਾਲੀਆ) – ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਹਲਕਾ ਦੱਖਣੀ ਦੇ ਸੁਲਤਾਨਵਿੰਡ ਰੋਡ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਜੀ ਦੇ ਦਰਸ਼ਨਾਂ ਲਈ ਰਵਾਨਾ ਹੋਈ। ਬੱਸ ਨੂੰ ਹਲਕਾ…

 

ਬਲਵਿੰਦਰ ਬਿੱਲਾ ਵੱਲੋਂ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ

ਅੰਮ੍ਰਿਤਸਰ, 11 ਅਗਸਤ (ਕੇ. ਐਲ. ਜੀਤ ਵਾਲੀਆ) – ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਹਲਕਾ ਦੱਖਣੀ ਦੇ ਸੁਲਤਾਨਵਿੰਡ ਰੋਡ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਜੀ ਦੇ ਦਰਸ਼ਨਾਂ ਲਈ ਰਵਾਨਾ ਹੋਈ। ਬੱਸ ਨੂੰ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਦੀ ਦੇਖ-ਰੇਖ ਹੇਠ ਬੀਬੀ ਨੀਲਮ ਕੌਰ ਅਤੇ ਹਲਕਾ ਦੱਖਣੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਬਿੱਲਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਬਲਵਿੰਦਰ ਸਿੰਘ ਬਿੱਲਾ ਨੇ ਕਿਹਾ ਕਿ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਦੀ ਯੋਗ ਅਗਵਾਈ ਹੇਠ ਹਲਕਾ ਦੱਖਣੀ ਦੀਆਂ ਸੰਗਤਾਂ ਨੂੰ ਵੱਖ-ਵੱਖ ਇਤਿਹਾਸਕ ਅਤੇ ਧਾਰਮਿਕ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਚੱਜਾ ਮੌਕਾ ਮਿਲ ਰਿਹਾ ਹੈ, ਜਿਸ ਦਾ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾਵਾਂ ਸਾਡੀ ਅਮੀਰ ਵਿਰਾਸਤ, ਆਸਥਾ ਅਤੇ ਸੱਭਿਆਚਾਰ ਨਾਲ ਲੋਕਾਂ ਨੂੰ ਜੋੜਨ ਦਾ ਮਹੱਤਵਪੂਰਨ ਸਾਧਨ ਹਨ। ਇਸ ਤਰ੍ਹਾਂ ਦੇ ਉਪਰਾਲਿਆਂ ਨਾਲ ਜਿੱਥੇ ਸੰਗਤਾਂ ਨੂੰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਦਾ ਹੈ, ਉੱਥੇ ਨੌਜਵਾਨ ਪੀੜ੍ਹੀ ਵੀ ਆਪਣੇ ਧਾਰਮਿਕ ਅਤੇ ਇਤਿਹਾਸਕ ਵਿਰਸੇ ਨਾਲ ਜੁੜਦੀ ਹੈ।

ਬੱਸ ਰਵਾਨਾ ਹੋਣ ਸਮੇਂ ਸ਼ਰਧਾਲੂਆਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਸੰਗਤਾਂ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਹਲਕਾ ਦੱਖਣੀ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਲੋਕਾਂ ਲਈ ਬੇਹੱਦ ਲਾਹੇਵੰਦ ਹਨ।

ਇਸ ਮੌਕੇ ਦਵਿੰਦਰ ਪਾਲ ਸਿੰਘ, ਦਲਜੀਤ ਕੌਰ, ਜੋਤੀ, ਸਤਨਾਮ ਸਿੰਘ, ਸਤਿੰਦਰ ਕੌਰ, ਡਾ. ਅਸ਼ੋਕ ਸ਼ਰਮਾ, ਨੀਲਮ, ਸਰਬਜੀਤ, ਇੰਦਰਜੀਤ ਕੌਰ, ਹਰਜੀਤ ਕੌਰ, ਅਮਰਜੀਤ ਕੌਰ, ਜਗਤਾਰ ਸਿੰਘ, ਰਾਣੀਪਾਲ, ਬੋਲੀ, ਬਲਜੀਤ ਕੌਰ, ਕੁਲਵਿੰਦਰ ਕੌਰ, ਨਿਰਮਲ ਕੌਰ, ਕਵਲਜੀਤ ਕੌਰ, ਬਲਵਿੰਦਰ ਕੌਰ, ਰਸ਼ਦ, ਜੀਤ ਕੌਰ, ਜਸਵਿੰਦਰ ਕੌਰ, ਜਸਵਿੰਦਰ ਸਿੰਘ, ਜਸਵੰਤ ਸਿੰਘ, ਰਾਜ ਕੌਰ, ਜਗਦੀਸ਼ ਸਿੰਘ, ਸਿਮਰਨਜੀਤ ਕੌਰ, ਨਰਿੰਦਰ ਕੌਰ, ਸਿਮਰਨਜੀਤ ਸਿੰਘ, ਕਸ਼ਮੀਰ ਸਿੰਘ, ਗੁਰਬਖਸ਼ ਸਿੰਘ, ਹਰਜਿੰਦਰ ਕੌਰ, ਮਨਜੀਤ ਕੌਰ, ਦਿਲਜੋਦ ਸਿੰਘ, ਅਮਰਜੀਤ ਸਿੰਘ, ਰਜਵੰਤ ਕੌਰ, ਸਰਬਜੀਤ ਕੌਰ, ਰਣਜੀਤ ਕੌਰ, ਗੁਰਦੀਪ ਸਿੰਘ, ਕਿਰਨ ਬਾਲਾ, ਪ੍ਰਿਤਪਾਲ ਸਿੰਘ, ਸਤਵੰਤ ਕੌਰ, ਦਵਿੰਦਰ ਕੌਰ, ਸਤਿੰਦਰ ਕੌਰ, ਗੁਰਿੰਦਰ ਕੌਰ, ਪ੍ਰਗਟ ਸਿੰਘ, ਹਰਬੰਸ ਕੌਰ ਸਮੇਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਹੋਏ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports