ਚੌਂਕ ਮਹਿਤਾ 12 ਅਗਸਤ ( ਤਰਸੇਮ ਸਿੰਘ ਰੰਧਾਵਾ) 15 ਅਗਸਤ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਥਾਣਾ ਮਹਿਤਾ ਦੇ ਐਸ ਐਂਚ ਓ ਸਿਮਰਨਜੀਤ ਕੌਰ ਨੇ ਪੁਲਿਸ ਪਾਰਟੀ ਸਮੇਤ ਕਸਬੇ ਵਿੱਚ ਫਲੈਗ ਮਾਰਚ ਕੀਤਾ ਗਿਆ। ਇਸ ਦੌਰਾਨ ਪੁਲਿਸ ਵੱਲੋਂ ਕਸਬੇ ਦੇ ਵੱਖ-ਵੱਖ ਬਾਜ਼ਾਰਾਂ ਅਤੇ ਪ੍ਰਮੁੱਖ ਸਥਾਨਾਂ ਦਾ ਦੌਰਾ ਕਰਦਿਆਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ ਐਂਚ ਓ ਮਹਿਤਾ ਨੇ ਦੱਸਿਆ ਕਿ ਆਜ਼ਾਦੀ ਦਿਵਸ ਨੂੰ ਲੈ ਕੇ ਇਲਾਕੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਵਸਤੂ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।
ਪੁਲਿਸ ਵੱਲੋਂ ਲੋਕਾਂ ਨੂੰ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਸੁਰੱਖਿਆ ਪ੍ਰਬੰਧਾਂ ਵਿੱਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਗਈ।
















