ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

‘ਜਨ ਕੀ ਅਰਦਾਸ ਸੇਵਾ ਸੁਸਾਇਟੀ’ ਵੱਲੋਂ ਕਰਵਾਇਆ ਗਿਆ ਵਿਸ਼ੇਸ਼ ਕੀਰਤਨ ਸਮਾਗਮ ਸ਼ਰਧਾਪੂਰਵਕ ਸੰਪੰਨ

  ਲੁਧਿਆਣਾ, 8 ਮਈ (ਕੇ.ਐਲ. ਜੀਤ ਵਾਲੀਆ)-ਜਨ ਕੀ ਅਰਦਾਸ ਸੇਵਾ ਸੁਸਾਇਟੀ (ਰਜਿ.) ਦੀ ਸੰਸਥਾਪਕ ਬੀਬੀ ਸੁਰਿੰਦਰ ਕੌਰ ਖਾਲਸਾ ਜੀ ਦੀ ਅਗਵਾਈ ਹੇਠ ਈ-ਬਲਾਕ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਕਰਵਾਇਆ ਗਿਆ ਵਿਸ਼ੇਸ਼ ਕੀਰਤਨ ਸਮਾਗਮ ਬੀਤੀ ਰਾਤ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸੰਪੰਨ ਹੋਇਆ।   ਇਸ ਰੂਹਾਨੀ ਸਮਾਗਮ ਦੀ ਸ਼ੁਰੂਆਤ ਸ਼ਾਮ 7:45 ਵਜੇ ਵਾਹਿਗੁਰੂ ਜਾਪ…

 

ਲੁਧਿਆਣਾ, 8 ਮਈ (ਕੇ.ਐਲ. ਜੀਤ ਵਾਲੀਆ)-ਜਨ ਕੀ ਅਰਦਾਸ ਸੇਵਾ ਸੁਸਾਇਟੀ (ਰਜਿ.) ਦੀ ਸੰਸਥਾਪਕ ਬੀਬੀ ਸੁਰਿੰਦਰ ਕੌਰ ਖਾਲਸਾ ਜੀ ਦੀ ਅਗਵਾਈ ਹੇਠ ਈ-ਬਲਾਕ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਕਰਵਾਇਆ ਗਿਆ ਵਿਸ਼ੇਸ਼ ਕੀਰਤਨ ਸਮਾਗਮ ਬੀਤੀ ਰਾਤ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸੰਪੰਨ ਹੋਇਆ।

 

ਇਸ ਰੂਹਾਨੀ ਸਮਾਗਮ ਦੀ ਸ਼ੁਰੂਆਤ ਸ਼ਾਮ 7:45 ਵਜੇ ਵਾਹਿਗੁਰੂ ਜਾਪ (ਸਿਮਰਨ) ਨਾਲ ਹੋਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਚਰਨਾਂ ਵਿੱਚ ਆਪਣੀ ਹਾਜ਼ਰੀ ਭਰੀ। ਇਸ ਤੋਂ ਬਾਅਦ ਲੁਧਿਆਣਾ ਵਾਲੇ ਬੀਬੀ ਜਸਪ੍ਰੀਤ ਕੌਰ ਜੀ ਨੇ ਆਪਣੀ ਮਿੱਠੀ ਆਵਾਜ਼ ਵਿੱਚ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

 

ਸਮਾਗਮ ਦੇ ਮੁੱਖ ਆਕਰਸ਼ਣ ਦਿੱਲੀ ਵਾਲੇ ਭਾਈ ਜਗਜੀਤ ਸਿੰਘ ਜੀ ਬਾਬੀਆ ਰਹੇ, ਜਿਨ੍ਹਾਂ ਨੇ ਮਨਮੋਹਕ ਕੀਰਤਨ ਅਤੇ ਗੁਰਬਾਣੀ ਦੀ ਵਿਆਖਿਆ ਰਾਹੀਂ ਸੰਗਤਾਂ ਨੂੰ ਗੁਰੂ ਘਰ ਦੇ ਉਪਦੇਸ਼ਾਂ ਨਾਲ ਜੋੜਿਆ।

 

ਸੁਸਾਇਟੀ ਦੀ ਸੰਸਥਾਪਕ ਬੀਬੀ ਸੁਰਿੰਦਰ ਕੌਰ ਖਾਲਸਾ ਅਤੇ ਜਨਰਲ ਸਕੱਤਰ ਪ੍ਰਭਜੋਤ ਸਿੰਘ ਜੱਸਲ ਨੇ ਸਫਲ ਸਮਾਗਮ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕਰਦਿਆਂ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ‘ਸੇਵਾ, ਸਿਮਰਨ ਅਤੇ ਸਤਿਕਾਰ’ ਦੇ ਮਾਰਗ ‘ਤੇ ਚੱਲਦਿਆਂ ਮਨੁੱਖਤਾ ਦੀ ਸੇਵਾ ਕਰਨਾ ਹੈ। ਪ੍ਰਭਜੋਤ ਸਿੰਘ ਜੱਸਲ ਨੇ ਸਮਾਗਮ ਵਿੱਚ ਸ਼ਮੂਲੀਅਤ ਕਰਨ ਵਾਲੀਆਂ ਸਮੂਹ ਕੀਰਤਨੀ ਜਥਿਆਂ ਅਤੇ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ।

 

ਅੰਤ ਵਿੱਚ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਫਤਿਹ ਟੀਵੀ (Fateh TV) ਰਾਹੀਂ ਇਸ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਵੀ ਕੀਤਾ ਗਿਆ, ਜਿਸ ਦਾ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਆਨੰਦ ਮਾਣਿਆ। ਇਸ ਮੌਕੇ ਸੁਸਾਇਟੀ ਦੇ ਹੋਰ ਸੇਵਾਦਾਰ ਅਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports