ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਰਾਜ ਪੱਧਰੀ ਸਮਾਗਮ

  ਅੰਮ੍ਰਿਤਸਰ, 17 ਅਗਸਤ (ਕੇ.ਐਲ. ਜੀਤ ਵਾਲੀਆ, ਹਰਪਿੰਦਰ ਸੋਨੀ): ਪੰਜਾਬ ਸਰਕਾਰ ਵੱਲੋਂ ਮਹਾਨ ਕ੍ਰਾਂਤੀਕਾਰੀ ਸ਼ਹੀਦ ਮਦਨ ਲਾਲ ਢੀਂਗਰਾ ਦੇ 117ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਸ਼ਹੀਦ ਮਦਨ ਲਾਲ ਢੀਂਗਰਾ ਯਾਦਗਾਰੀ ਸਮਾਰਕ, ਗੋਲ ਬਾਗ, ਅੰਮ੍ਰਿਤਸਰ ਵਿਖੇ ਕਰਵਾਏ ਗਏ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸੂਬੇ ਦੇ ਸੰਸਦੀ ਮਾਮਲੇ, ਪ੍ਰਵਾਸੀ ਭਾਰਤੀ…

 

ਅੰਮ੍ਰਿਤਸਰ, 17 ਅਗਸਤ (ਕੇ.ਐਲ. ਜੀਤ ਵਾਲੀਆ, ਹਰਪਿੰਦਰ ਸੋਨੀ): ਪੰਜਾਬ ਸਰਕਾਰ ਵੱਲੋਂ ਮਹਾਨ ਕ੍ਰਾਂਤੀਕਾਰੀ ਸ਼ਹੀਦ ਮਦਨ ਲਾਲ ਢੀਂਗਰਾ ਦੇ 117ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਸ਼ਹੀਦ ਮਦਨ ਲਾਲ ਢੀਂਗਰਾ ਯਾਦਗਾਰੀ ਸਮਾਰਕ, ਗੋਲ ਬਾਗ, ਅੰਮ੍ਰਿਤਸਰ ਵਿਖੇ ਕਰਵਾਏ ਗਏ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸੂਬੇ ਦੇ ਸੰਸਦੀ ਮਾਮਲੇ, ਪ੍ਰਵਾਸੀ ਭਾਰਤੀ ਮਾਮਲੇ ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਸ਼ਾਮਲ ਹੋਏ। ਵਿਸ਼ੇਸ਼ ਮਹਿਮਾਨ ਵਜੋਂ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ., ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ, ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ, ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਅਤੇ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ ਸ਼ਾਮਲ ਹੋਏ।

ਸਭ ਤੋਂ ਪਹਿਲਾਂ ਦੋਵੇਂ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਪ੍ਰਤਿਮਾ ’ਤੇ ਫੁੱਲਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਮੇਅਰ ਸ੍ਰੀ ਜਤਿੰਦਰ ਸਿੰਘ ਮੋਤੀ ਭਾਟੀਆ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੱਲਵੀ ਮਿਸ਼ਰਾ, ਐਸ.ਡੀ.ਐਮ. ਅੰਮ੍ਰਿਤਸਰ-1 ਸ੍ਰੀਮਤੀ ਅਲਕਾ ਕਾਲੀਆ, ਨਗਰ ਨਿਗਮ ਅੰਮ੍ਰਿਤਸਰ ਦੀ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ. ਸਰਬਜੋਤ ਸਿੰਘ ਧੰਜਲ, ਜਰਨੈਲ ਸਿੰਘ ਢੋਟ, ਆਮ ਆਦਮੀ ਪਾਰਟੀ ਲੀਗਲ ਵਿੰਗ ਮਾਝਾ ਜ਼ੋਨ ਦੇ ਚੇਅਰਮੈਨ ਅਤੇ ਬਲਾਕ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਝਰ, ਟਰੇਡ ਕਮਿਸ਼ਨ ਹਲਕਾ ਪੂਰਬੀ ਦੇ ਚੇਅਰਮੈਨ ਕਪਿਲ ਚੱਢਾ, ਵਿਧਾਇਕ ਜੀਵਨਜੋਤ ਕੌਰ ਦੇ ਪੀ.ਏ. ਮਨਿੰਦਰ ਸਿੰਘ, ਸਤਪਾਲ ਸਿੰਘ ਸੋਖੀ, ਕੌਂਸਲਰ ਵਿੱਕੀ ਦੱਤਾ, ਜ਼ਿਲ੍ਹਾ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾਰੂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

ਰਾਜ ਪੱਧਰੀ ਸਮਾਗਮ ਦੀ ਸਫਲਤਾ ਵਿੱਚ ਸ਼ਹੀਦ ਮਦਨ ਲਾਲ ਢੀਂਗਰਾ ਯਾਦਗਾਰੀ ਸਮਾਰਕ ਦੀ ਸਰਪ੍ਰਸਤ ਅਤੇ ਸਾਬਕਾ ਮੰਤਰੀ ਪ੍ਰੋ. ਲਕਸ਼ਮੀ ਕਾਂਤਾ ਚਾਵਲਾ, ਸਮਾਰਕ ਦੇ ਪ੍ਰਧਾਨ ਡਾ. ਰਾਕੇਸ਼ ਸ਼ਰਮਾ ਅਤੇ ਬੀਬੀ ਮਾਲਾ ਚਾਵਲਾ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਸਾਡਾ ਦੇਸ਼ ਆਜ਼ਾਦ ਹੋਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦ ਅਤੇ ਉਨ੍ਹਾਂ ਦੇ ਪਰਿਵਾਰ ਦੇਸ਼ ਦੀ ਅਨਮੋਲ ਵਿਰਾਸਤ ਅਤੇ ਪੂੰਜੀ ਹਨ। ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਵੱਲੋਂ ਦਿਖਾਏ ਮਾਰਗ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਲੱਖਾਂ ਦੇਸ਼ ਭਗਤਾਂ ਅਤੇ ਬਹਾਦਰ ਯੋਧਿਆਂ ਨੇ ਕੁਰਬਾਨੀਆਂ ਦਿੱਤੀਆਂ, ਜਿਨ੍ਹਾਂ ਦੀ ਬਦੌਲਤ ਅਸੀਂ ਅੱਜ ਆਜ਼ਾਦ ਮਾਹੌਲ ਵਿੱਚ ਸਾਹ ਲੈ ਰਹੇ ਹਾਂ। ਇਸ ਆਜ਼ਾਦੀ ਨੂੰ ਕਾਇਮ ਰੱਖਣਾ ਵੀ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਰਾਹੀਂ ਬ੍ਰਿਟੇਨ ਸਰਕਾਰ ਤੱਕ ਪਹੁੰਚ ਕਰਕੇ ਸ਼ਹੀਦ ਮਦਨ ਲਾਲ ਢੀਂਗਰਾ ਦੀਆਂ ਨਿਸ਼ਾਨੀਆਂ ਉਨ੍ਹਾਂ ਦੀ ਜਨਮਭੂਮੀ ਅੰਮ੍ਰਿਤਸਰ ਵਿੱਚ ਲਿਆਂਦੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਸ਼ਹੀਦੀ ਸਮਾਰਕ ਦੇ ਸੁੰਦਰੀਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਇਸ ਨੂੰ ਅੰਮ੍ਰਿਤਸਰ ਦੇ ਸੈਰ-ਸਪਾਟਾ ਨਕਸ਼ੇ ਵਿੱਚ ਸ਼ਾਮਲ ਕਰਨ ਦੇ ਯਤਨ ਕੀਤੇ ਜਾਣਗੇ, ਤਾਂ ਜੋ ਵੱਧ ਤੋਂ ਵੱਧ ਲੋਕ ਸ਼ਹੀਦ ਮਦਨ ਲਾਲ ਢੀਂਗਰਾ ਦੀ ਮਹਾਨ ਕੁਰਬਾਨੀ ਤੋਂ ਜਾਣੂ ਹੋ ਸਕਣ।

ਇਸ ਮੌਕੇ ਵਿਧਾਇਕ ਡਾ. ਅਜੈ ਗੁਪਤਾ ਨੇ ਆਪਣੀ ਦੋ ਮਹੀਨਿਆਂ ਦੀ ਤਨਖਾਹ ਸ਼ਹੀਦ ਮਦਨ ਲਾਲ ਢੀਂਗਰਾ ਯਾਦਗਾਰੀ ਸਮਾਰਕ ਨੂੰ ਦੇਣ ਦਾ ਐਲਾਨ ਕੀਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਸ਼ਹੀਦ ਮਦਨ ਲਾਲ ਢੀਂਗਰਾ ਯਾਦਗਾਰੀ ਸਮਾਰਕ ਦੀ ਸਰਪ੍ਰਸਤ ਅਤੇ ਸਾਬਕਾ ਮੰਤਰੀ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਅੰਮ੍ਰਿਤਸਰ ਦੇ ਸਪੂਤ ਸ਼ਹੀਦ ਮਦਨ ਲਾਲ ਢੀਂਗਰਾ ਦੇ ਸਮਾਰਕ ਵਿੱਚ ਬਣੇ ਅਜਾਇਬਘਰ ਦੇ ਵਿਸਥਾਰ ਦੀ ਮੰਗ ਵੀ ਰੱਖੀ।

ਸਮਾਗਮ ਦੌਰਾਨ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ ਅਤੇ ਕੋਰੀਓਗ੍ਰਾਫੀ ਵੀ ਪੇਸ਼ ਕੀਤੀ ਗਈ। ਪੰਜਾਬ ਪੁਲਿਸ ਬੈਂਡ ਵੱਲੋਂ ਸ਼ਹੀਦਾਂ ਦੀ ਯਾਦ ਵਿੱਚ ਦੇਸ਼ ਭਗਤੀ ਦੀਆਂ ਧੁਨਾਂ ਵਜਾ ਕੇ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਇਸ ਤੋਂ ਪਹਿਲਾਂ ਸ਼ਹੀਦ ਮਦਨ ਲਾਲ ਢੀਂਗਰਾ ਯਾਦਗਾਰੀ ਸਮਾਰਕ ਵੱਲੋਂ ਟਾਊਨ ਹਾਲ ਵਿਖੇ ਵੀ ਵਿਸ਼ਾਲ ਸਮਾਗਮ ਕਰਵਾਇਆ ਗਿਆ। ਇੱਥੇ ਪ੍ਰੋ. ਲਕਸ਼ਮੀ ਕਾਂਤਾ ਚਾਵਲਾ, ਡਾ. ਰਾਕੇਸ਼ ਸ਼ਰਮਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਪ੍ਰਤਿਮਾ ’ਤੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਪੰਜਾਬ ਪੁਲਿਸ ਦੀ ਬੈਂਡ ਟੀਮ ਵੱਲੋਂ ਵੀ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਗਈ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਯਾਦਗਾਰੀ ਸਮਾਰਕ ਕਮੇਟੀ ਵੱਲੋਂ ਦੋਵੇਂ ਕੈਬਨਿਟ ਮੰਤਰੀਆਂ ਡਾ. ਰਵਜੋਤ ਸਿੰਘ, ਵਿਧਾਇਕਾਂ ਅਤੇ ਹੋਰ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਕੂਲੀ ਵਿਦਿਆਰਥੀਆਂ ਨੂੰ ਸਨਮਾਨ ਵਜੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਤਸਵੀਰ ਅਤੇ ਉਨ੍ਹਾਂ ਦੇ ਜੀਵਨ ਨਾਲ ਸਬੰਧਤ ਪੁਸਤਿਕਾ ਵੀ ਵੰਡੀ ਗਈ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports