ਮਜੀਠਾ, 21 ਅਗਸਤ (ਸੁਭਾਸ਼ ਚੰਦਰ ਭਗਤ) ਵਿਧਾਨ ਸਭਾ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵੱਲੋਂ ਹਲਕਾ ਮਜੀਠਾ ਚ ਚੱਲ ਰਹੇ ਵਿਕਾਸ ਕਾਰਜਾਂ ਤੇ ਹਲਕੇ ਦੇ ਸਮੁੱਚੇ ਵਿਕਾਸ ਨੂੰ ਲੈ ਕੇ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ । ਇਸ ਮੌਕੇ ਹਲਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਅਤੇ ਆਪਣੇ ਹਲਕੇ ਨੂੰ ਹੋਰ ਵਿਕਾਸ ਪੁਰਸ਼ ਤੇ ਸੰਵਾਰਨ ਲਈ ਵਿਸਥਾਰ ਨਾਲ ਚਰਚਾ ਕੀਤੀ । ਮਜੀਠਾ ਹਲਕੇ ਦੇ ਸਮੂਹ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾ ਕੇ ਹੋਰ ਖੁਸ਼ਹਾਲ, ਵਿਕਸਿਤ ਅਤੇ ਸੁੰਦਰ ਬਣਾਉਣ ਲਈ ਭਵਿੱਖ ਵਿੱਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਤਲਬੀਰ ਸਿੰਘ ਗਿੱਲ ਦੇ ਸਪੁੱਤਰ ਸਰਪ੍ਰੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੇ ਵੱਲੋਂ ਹਲਕੇ ਦੀ ਤਰੱਕੀ ਅਤੇ ਲੋਕਾਂ ਦੀ ਬਿਹਤਰੀ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤੇ ਸਾਨੂੰ ਹਲਕਾ ਨਿਵਾਸੀਆਂ ਵੱਲੋਂ ਮਿਲ ਰਹੇ ਸਹਿਯੋਗ ਸਦਕਾ ਸਾਡਾ ਉਤਸ਼ਾਹ ਵੱਧ ਰਿਹਾ ਹੈ ਸਾਡਾ ਗਿੱਲ ਪਰਿਵਾਰ ਸਮੂਹ ਹਲਕਾ ਮਜੀਠਾ ਵਾਸੀਆਂ ਦਾ ਰਿਣੀ ਰਹੇਗਾ
















