ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਆਪ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕੀਤਾ: ਰਾਣਾ ਵੇਰਕਾ

  ਵੇਰਕਾ, 22 ਅਗਸਤ(ਪਰਮਜੀਤ ਸਿੰਘ ਬੱਗਾ): ਪੰਜਾਬ ਦੀ ਸੱਤਾ ਤੇ ਕਾਬਜ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੰਘੀਆ ਵਿਧਾਨ ਸਭਾ ਦੀਆ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤੇ ਜਾਣ ਨਾਲ ਸੂਬਾ ਸਰਕਾਰ ਤੋ ਲੋਕ ਪੂਰੀ ਤਰ੍ਹਾਂ ਖੁਸ਼ ਤੇ ਸੰਤੁਸ਼ਟ ਹਨ। ਇਹਨਾਂ ਸ਼ਬਦਾਂ ਦਾ…

 

ਵੇਰਕਾ, 22 ਅਗਸਤ(ਪਰਮਜੀਤ ਸਿੰਘ ਬੱਗਾ): ਪੰਜਾਬ ਦੀ ਸੱਤਾ ਤੇ ਕਾਬਜ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੰਘੀਆ ਵਿਧਾਨ ਸਭਾ ਦੀਆ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤੇ ਜਾਣ ਨਾਲ ਸੂਬਾ ਸਰਕਾਰ ਤੋ ਲੋਕ ਪੂਰੀ ਤਰ੍ਹਾਂ ਖੁਸ਼ ਤੇ ਸੰਤੁਸ਼ਟ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਪੂਰਬੀ ਦੇ ਯੂਥ ਆਗੂ ਕਮਲਦੀਪ ਸਿੰਘ ਰਾਣਾ ਵੇਰਕਾ ਨੇ ਆਪਣੇ ਦਫ਼ਤਰ ਵੇਰਕਾ ਵਿਖੇ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ ਅਤੇ ਕਿਹਾ ਕਿ ਹਲਕਾ ਪੂਰਬੀ ਦੀ ਵਿਧਾਇਕਾ ਮੈਡਮ ਜੀਵਨਜੋਤ ਕੌਰ ਵੱਲੋਂ ਬਿਨਾ ਪੱਖਪਾਤ ਤੋ ਹਰ ਵਾਰਡ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨਾਲ ਜਿੱਥੇ ਇਲਾਕਿਆ ਦੀ ਨੁਹਾਰ ਬਦਲ ਰਹੀ ਹੈ ਉੱਥੇ ਪਾਰਟੀ ਦੀ ਸ਼ਾਖ ਹੋਰ ਮਜ਼ਬੂਤ ਹੋ ਰਹੀ ਹੈ, ਜਿਸ ਕਾਰਨ ਆਉਣ ਵਾਲੀਆਂ 2027 ਦੀਆ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਸੂਝਵਾਨ ਲੋਕ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਸਮੇ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ, ਕਿਉਕਿ ਹੁਣ ਤੱਕ ਸੱਤਾ ਪ੍ਰਾਪਤ ਕਰਨ ਵਾਲੀਆ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦਿਆ ਨਾਲ ਸੱਤਾ ਹਾਸਲ ਕਰਨ ਵਾਲੇ ਆਗੂਆਂ ਨੇ ਜਿੱਤ ਪ੍ਰਾਪਤ ਕਰਨ ਤੋ ਬਾਅਦ ਕੋਈ ਵਾਅਦਾ ਪੂਰਾ ਨਹੀਂ ਕੀਤਾ ਅਤੇ ਨਾ ਹੀ ਮੁੜ ਲੋਕਾਂ ਦੀ ਸਾਰ ਲਈ, ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਕਾਰਜਕਾਲ ਦੌਰਾਨ ਜੋ ਕਰ ਵਿਖਾਇਆ ਹੈ ਉਸ ਨਾਲ ਸਾਰੀਆ ਸਿਆਸੀ ਪਾਰਟੀਆਂ ਮੁੱਦਾਹੀਣ ਹੋ ਗਈਆਂ ਹਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports