ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

29 ਅਗਸਤ ਦੇ ਇਜਲਾਸ ਵਿੱਚ ਗੋਇੰਦਵਾਲ ਸਾਹਿਬ ਮੰਡੀ ਦੇ ਆੜ੍ਹਤੀਏ ਵੱਡੀ ਗਿਣਤੀ ਵਿੱਚ ਹੋਣਗੇ ਸ਼ਾਮਲ: ਕੁਲਬੀਰ ਕਸੇਲ ,ਨਿੰਦਰ ਸਿੰਘ

  ਗੋਇੰਦਵਾਲ ਸਾਹਿਬ, 22 ਅਗਸਤ (ਇਕਬਾਲ ਸਿੰਘ ਆਹਲੂਵਾਲੀਆ) – ਮੰਡੀ ਗੋਇੰਦਵਾਲ ਸਾਹਿਬ ਵਿਖੇ ਜ਼ਿਲ੍ਹਾ ਮੰਡੀ ਪ੍ਰਧਾਨ ਸ. ਕੁਲਬੀਰ ਸਿੰਘ ਕਸੇਲ ਅਤੇ ਮੰਡੀ ਪ੍ਰਧਾਨ ਸ. ਨਿੰਦਰ ਸਿੰਘ ਦੀ ਅਗਵਾਈ ਹੇਠ ਆੜ੍ਹਤੀਆਂ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਮੰਡੀ ਗੋਇੰਦਵਾਲ ਸਾਹਿਬ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਆੜ੍ਹਤੀਆਂ ਨੇ ਸ਼ਮੂਲੀਅਤ ਕਰਦਿਆਂ ਮੰਡੀ ਨਾਲ ਜੁੜੇ ਅਹਿਮ ਮਸਲਿਆਂ ’ਤੇ…

 

ਗੋਇੰਦਵਾਲ ਸਾਹਿਬ, 22 ਅਗਸਤ (ਇਕਬਾਲ ਸਿੰਘ ਆਹਲੂਵਾਲੀਆ) – ਮੰਡੀ ਗੋਇੰਦਵਾਲ ਸਾਹਿਬ ਵਿਖੇ ਜ਼ਿਲ੍ਹਾ ਮੰਡੀ ਪ੍ਰਧਾਨ ਸ. ਕੁਲਬੀਰ ਸਿੰਘ ਕਸੇਲ ਅਤੇ ਮੰਡੀ ਪ੍ਰਧਾਨ ਸ. ਨਿੰਦਰ ਸਿੰਘ ਦੀ ਅਗਵਾਈ ਹੇਠ ਆੜ੍ਹਤੀਆਂ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਮੰਡੀ ਗੋਇੰਦਵਾਲ ਸਾਹਿਬ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਆੜ੍ਹਤੀਆਂ ਨੇ ਸ਼ਮੂਲੀਅਤ ਕਰਦਿਆਂ ਮੰਡੀ ਨਾਲ ਜੁੜੇ ਅਹਿਮ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ।

ਮੀਟਿੰਗ ਦੌਰਾਨ ਆੜ੍ਹਤੀਆਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਵਿਸ਼ਵਾਸ ਦਿਵਾਇਆ ਕਿ 29 ਅਗਸਤ ਨੂੰ ਹੋਣ ਵਾਲੇ ਇਜਲਾਸ ਵਿੱਚ ਗੋਇੰਦਵਾਲ ਸਾਹਿਬ ਮੰਡੀ ਦੇ ਆੜ੍ਹਤੀਏ ਪੂਰੀ ਗਿਣਤੀ ਵਿੱਚ ਸ਼ਾਮਲ ਹੋਣਗੇ। ਆੜ੍ਹਤੀਆਂ ਨੇ ਕਿਹਾ ਕਿ ਮੰਡੀ ਨਾਲ ਜੁੜੇ ਮੁੱਦਿਆਂ ਅਤੇ ਆੜ੍ਹਤੀ ਭਾਈਚਾਰੇ ਦੇ ਹਿੱਤਾਂ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਸਾਰਿਆਂ ਦਾ ਇਕੱਠੇ ਹੋਣਾ ਜ਼ਰੂਰੀ ਹੈ।

ਇਸ ਮੌਕੇ ਜ਼ਿਲ੍ਹਾ ਮੰਡੀ ਪ੍ਰਧਾਨ ਕੁਲਬੀਰ ਸਿੰਘ ਕਸੇਲ ਅਤੇ ਮੰਡੀ ਪ੍ਰਧਾਨ ਨਿੰਦਰ ਸਿੰਘ ਨੇ ਆੜ੍ਹਤੀ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਆੜ੍ਹਤੀਆਂ ਦੀ ਏਕਤਾ ਅਤੇ ਸਰਗਰਮ ਸ਼ਮੂਲੀਅਤ ਹੀ ਮੰਡੀ ਨਾਲ ਸਬੰਧਤ ਮਸਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਮੀਟਿੰਗ ਵਿੱਚ ਆੜ੍ਹਤੀ ਸ. ਸੁਖਨੰਦਨ ਸਿੰਘ, ਸਤਨਾਮ ਸਿੰਘ, ਸਾਹਿਲ ਧੰਜੂ, ਜਤਿੰਦਰਪਾਲ ਸਿੰਘ, ਗੁਲਸ਼ੇਰ ਸਿੰਘ, ਜਗਰੂਪ ਸਿੰਘ ਢੋਟੀ, ਸੁਖਵਿੰਦਰ ਸਿੰਘ ਟੀਬਾ, ਜੋਗਿੰਦਰ ਸਿੰਘ, ਗੁਰਬੀਰ ਸਿੰਘ ਮੱਲ੍ਹੀ ਅਤੇ ਇਕਬਾਲ ਸਿੰਘ ਗੋਲਡੀ ਸਮੇਤ ਹੋਰ ਆੜ੍ਹਤੀ ਮੌਜੂਦ ਸਨ। ਆੜ੍ਹਤੀਆਂ ਦੀ ਇਕਜੁੱਟਤਾ ਅਤੇ 29 ਅਗਸਤ ਦੇ ਇਜਲਾਸ ਵਿੱਚ ਵੱਡੀ ਸ਼ਮੂਲੀਅਤ ਨੂੰ ਲੈ ਕੇ ਮੰਡੀ ਗੋਇੰਦਵਾਲ ਸਾਹਿਬ ਵਿੱਚ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports