ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮੁਲਾਕਾਤ, ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ

ਚੰਡੀਗੜ੍ਹ/ਫਿਰੋਜ਼ਪੁਰ, 24 (ਰਾਜੀਵ ਕੁਮਾਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਣਹਾਰ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੀ ਬੇਵਕਤੀ ਮੌਤ ‘ਤੇ ਅੱਜ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮੁੱਖ ਮੰਤਰੀ ਨੇ ਫ਼ਿਰੋਜ਼ਪੁਰ ਸਥਿਤ ਮ੍ਰਿਤਕ ਖਿਡਾਰੀ ਦੇ ਜੱਦੀ ਪਿੰਡ ਤੂਤ ਵਿਖੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ…

ਚੰਡੀਗੜ੍ਹ/ਫਿਰੋਜ਼ਪੁਰ, 24 (ਰਾਜੀਵ ਕੁਮਾਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਣਹਾਰ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੀ ਬੇਵਕਤੀ ਮੌਤ ‘ਤੇ ਅੱਜ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮੁੱਖ ਮੰਤਰੀ ਨੇ ਫ਼ਿਰੋਜ਼ਪੁਰ ਸਥਿਤ ਮ੍ਰਿਤਕ ਖਿਡਾਰੀ ਦੇ ਜੱਦੀ ਪਿੰਡ ਤੂਤ ਵਿਖੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।

ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਗੁਰਜੀਤ ਸਿੰਘ ਤੂਤ ਦਾ ਬੇਵਕਤੀ ਦੇਹਾਂਤ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪੰਜਾਬ ਦੇ ਖੇਡ ਜਗਤ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਮੈਂ ਪੀੜਤ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹਾਂ ਅਤੇ ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਾ ਹਾਂ।”

ਮੁੱਖ ਮੰਤਰੀ ਨੇ ਕਿਹਾ ਕਿ ਗੁਰਜੀਤ ਸਿੰਘ ਤੂਤ ਨੇ ਕਬੱਡੀ ਵਿੱਚ ਵਡਮੁੱਲਾ ਯੋਗਦਾਨ ਪਾਇਆ ਅਤੇ ਖੇਡ ਪ੍ਰਤੀ ਉਨ੍ਹਾਂ ਦਾ ਸਮਰਪਣ ਨੌਜਵਾਨ ਪੀੜ੍ਹੀ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ, “ਗੁਰਜੀਤ ਸਿੰਘ ਤੂਤ ਦੇ ਕਬੱਡੀ ਵਿੱਚ ਪਾਏ ਯੋਗਦਾਨ ਨੂੰ ਅਮਰ ਬਣਾਉਣ ਅਤੇ ਉਨ੍ਹਾਂ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ ਉਨ੍ਹਾਂ ਦੇ ਜੱਦੀ ਪਿੰਡ ਤੂਤ, ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸ਼ਾਨਦਾਰ ਸਟੇਡੀਅਮ ਬਣਾਇਆ ਜਾਵੇਗਾ, ਜੋ ਖੇਡ ਪ੍ਰਤੀ ਇਸ ਖਿਡਾਰੀ ਦੇ ਸਮਰਪਣ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਮ੍ਰਿਤਕ ਖਿਡਾਰੀ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰ ਨਾਲ ਖੜ੍ਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਸ ਹੋਣਹਾਰ ਸਪੂਤ ਦਾ ਯੋਗਦਾਨ ਕਬੱਡੀ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਦੇ ਦਿਲਾਂ ਵਿੱਚ ਹਮੇਸ਼ਾ ਜ਼ਿੰਦਾ ਰਹੇਗਾ ਅਤੇ ਖੇਡ ਪ੍ਰਤੀ ਗੁਰਜੀਤ ਸਿੰਘ ਤੂਤ ਦਾ ਸਮਰਪਣ ਸਾਡੇ ਨੌਜਵਾਨਾਂ ਨੂੰ ਲਗਾਤਾਰ ਪ੍ਰੇਰਿਤ ਕਰਦਾ ਰਹੇਗਾ।”

ਮੁੱਖ ਮੰਤਰੀ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ ਲਈ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports