ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਗੌਰਵ ਅਗਰਵਾਲ ਨੂੰ ਪੰਜਾਬ ਇਨਫੋਟੈਕ ਕਾਰਪੋਰੇਸ਼ਨ ਦਾ ਡਾਇਰੈਕਟਰ ਬਣਾਉਣ ’ਤੇ ਹਲਕਾ ਪੱਛਮੀ ’ਚ ਖੁਸ਼ੀ ਦੀ ਲਹਿਰ

  ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ : ਗੌਰਵ ਅਗਰਵਾਲ ਅੰਮ੍ਰਿਤਸਰ, 20 ਅਗਸਤ (ਕੇ.ਐਲ. ਜੀਤ ਵਾਲੀਆ) — ਵਿਧਾਨ ਸਭਾ ਹਲਕਾ ਪੱਛਮੀ ਤੋਂ ਸੀਨੀਅਰ ਯੂਥ ‘ਆਪ’ ਆਗੂ ਗੌਰਵ ਅਗਰਵਾਲ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਇਨਫੋਟੈਕ ਕਾਰਪੋਰੇਸ਼ਨ ਲਿਮਟਿਡ ਦਾ ਡਾਇਰੈਕਟਰ ਨਿਯੁਕਤ ਕੀਤੇ ਜਾਣ ’ਤੇ ਹਲਕਾ ਪੱਛਮੀ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ…

 

ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ : ਗੌਰਵ ਅਗਰਵਾਲ

ਅੰਮ੍ਰਿਤਸਰ, 20 ਅਗਸਤ (ਕੇ.ਐਲ. ਜੀਤ ਵਾਲੀਆ) — ਵਿਧਾਨ ਸਭਾ ਹਲਕਾ ਪੱਛਮੀ ਤੋਂ ਸੀਨੀਅਰ ਯੂਥ ‘ਆਪ’ ਆਗੂ ਗੌਰਵ ਅਗਰਵਾਲ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਇਨਫੋਟੈਕ ਕਾਰਪੋਰੇਸ਼ਨ ਲਿਮਟਿਡ ਦਾ ਡਾਇਰੈਕਟਰ ਨਿਯੁਕਤ ਕੀਤੇ ਜਾਣ ’ਤੇ ਹਲਕਾ ਪੱਛਮੀ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਨਿਯੁਕਤੀ ਤੋਂ ਬਾਅਦ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ।

ਨਵ-ਨਿਯੁਕਤ ਡਾਇਰੈਕਟਰ ਗੌਰਵ ਅਗਰਵਾਲ ਨੇ ਆਪਣੀ ਨਿਯੁਕਤੀ ’ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ ,ਪੰਜਾਬ ਦੇ ਇੰਚਾਰਜ ਮੁਨੀਸ਼ ਸੁਸ਼ੋਦੀਆ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ,ਪੰਜਾਬ ਅਤੇ ਅੰਮ੍ਰਿਤਸਰ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ।

ਗੌਰਵ ਅਗਰਵਾਲ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਨੀਤੀਆਂ ਦਾ ਲਾਭ ਜ਼ਮੀਨੀ ਪੱਧਰ ’ਤੇ ਲੋਕਾਂ ਤੱਕ ਪਹੁੰਚਾਉਣ ਲਈ ਉਹ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ।

ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਹੈ, ਉਸ ’ਤੇ ਖਰਾ ਉਤਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ ਅਤੇ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਲੋਕ ਹਿੱਤ ਵਿੱਚ ਪੂਰੀ ਸਮਰੱਥਾ ਨਾਲ ਨਿਭਾਉਣਗੇ।

ਗੌਰਵ ਅਗਰਵਾਲ ਦੀ ਨਿਯੁਕਤੀ ’ਤੇ ਹਲਕਾ ਪੱਛਮੀ ਦੇ ‘ਆਪ’ ਆਗੂਆਂ ਅਤੇ ਵਰਕਰਾਂ ਨੇ ਇਸ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦਾ ਸਨਮਾਨ ਕਰਾਰ ਦਿੰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports