ਜਨਮਦਿਨ ਮੌਕੇ ਟਾਹਲੀ ਵਾਲਾ ਚੌਂਕ ਵਿਖੇ ਹੋਇਆ ਭਰਵਾਂ ਸਨਮਾਨ ਸਮਾਗਮ, ਉੱਘੀਆਂ ਸ਼ਖਸੀਅਤਾਂ ਨੇ ਦਿੱਤੀਆਂ ਵਧਾਈਆਂ
ਅੰਮ੍ਰਿਤਸਰ, 5 ਸਤੰਬਰ (ਕੇ. ਐਲ. ਜੀਤ ਵਾਲੀਆ)- ਅੰਮ੍ਰਿਤਸਰ ਦੇ ਉੱਘੇ ਸਮਾਜ ਸੇਵਕ ਅਤੇ ਸਵਰਨਕਾਰ ਆਗੂ ਸੁਖਦੇਵ ਸਿੰਘ ਬੰਟੀ ਕੰਡਾ ਦੀ ਅਗਵਾਈ ਹੇਠ ਟਾਹਲੀ ਵਾਲਾ ਚੌਂਕ ਵਿਖੇ ਇੱਕ ਸ਼ਾਨਦਾਰ ਅਤੇ ਭਰਵਾਂ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਉੱਘੇ ਸਵਰਨਕਾਰ ਆਗੂ, ਨੈਸ਼ਨਲ ਰਾਜਪੂਤ ਵੈਲਫੇਅਰ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਿਵਲ ਡਿਫੈਂਸ ਦੇ ਡਿਵੀਜ਼ਨ ਨੰਬਰ-1 ਦੇ ਵਾਰਡਨ ਪਰਮਜੀਤ ਸਿੰਘ ਆਸਟ ਨੂੰ ਉਨ੍ਹਾਂ ਦੇ ਜਨਮਦਿਨ ਮੌਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਸਮਾਗਮ ਵਿੱਚ ਨੈਸ਼ਨਲ ਰਾਜਪੂਤ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਵਤਾਰ ਸਿੰਘ ਕੰਡਾ, ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਸ਼ਹਿਰੀ ਪ੍ਰਧਾਨ ਇੰਦਰਜੀਤ ਸਿੰਘ ਪੰਡੋਰੀ, ਸਾਬਕਾ ਕੌਂਸਲਰ ਸੁਰਜੀਤ ਸਿੰਘ ਸਹਿਜਰਾ ਅਤੇ ਉੱਘੇ ਸਮਾਜ ਸੇਵਕ ਕੁਲਦੀਪ ਸਿੰਘ ਮਮਦੂ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਪਰਮਜੀਤ ਸਿੰਘ ਆਸਟ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀਆਂ ਸਮਾਜਿਕ ਅਤੇ ਭਾਈਚਾਰਕ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ।
ਇਸ ਮੌਕੇ ਪ੍ਰਧਾਨ ਅਵਤਾਰ ਸਿੰਘ ਕੰਡਾ, ਇੰਦਰਜੀਤ ਸਿੰਘ ਪੰਡੋਰੀ ਅਤੇ ਕੁਲਦੀਪ ਸਿੰਘ ਮਮਦੂ ਨੇ ਕਿਹਾ ਕਿ ਪਰਮਜੀਤ ਸਿੰਘ ਆਸਟ ਨੈਸ਼ਨਲ ਰਾਜਪੂਤ ਵੈਲਫੇਅਰ ਐਸੋਸੀਏਸ਼ਨ ਦੇ ਕਾਰਜਾਂ ਵਿੱਚ ਵੱਧ-ਚੜ੍ਹ ਕੇ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਰਾਜਪੂਤ ਬਰਾਦਰੀ ਦੀ ਭਲਾਈ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਆਪਣੀ ਮਿਹਨਤ, ਇਮਾਨਦਾਰੀ ਅਤੇ ਨਿਸ਼ਕਾਮ ਸੇਵਾ ਸਦਕਾ ਪਰਮਜੀਤ ਸਿੰਘ ਆਸਟ ਨੇ ਸਮਾਜ ਵਿੱਚ ਇੱਕ ਵਿਸ਼ੇਸ਼ ਪਛਾਣ ਬਣਾਈ ਹੈ ਅਤੇ ਰਾਜਪੂਤ ਬਰਾਦਰੀ ਦੇ ਆਗੂ ਉਨ੍ਹਾਂ ਨੂੰ ਦਿਲੋਂ ਸਤਿਕਾਰ ਅਤੇ ਪਿਆਰ ਕਰਦੇ ਹਨ।
ਉਨ੍ਹਾਂ ਕਿਹਾ ਕਿ ਸਿਵਲ ਡਿਫੈਂਸ ਵਿੱਚ ਵਾਰਡਨ ਵਜੋਂ ਵੀ ਪਰਮਜੀਤ ਸਿੰਘ ਆਸਟ ਆਪਣੀ ਜ਼ਿੰਮੇਵਾਰੀ ਬੜੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾ ਰਹੇ ਹਨ। ਉਨ੍ਹਾਂ ਦੀਆਂ ਸਮਾਜਿਕ, ਧਾਰਮਿਕ ਅਤੇ ਭਾਈਚਾਰਕ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨੌਜਵਾਨਾਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ।

ਇਸ ਮੌਕੇ ਉੱਘੇ ਆਗੂ ਕਵਲਜੀਤ ਸਿੰਘ ਕੰਡਾ, ਸਿਵਲ ਡਿਫੈਂਸ ਦੇ ਡਿਪਟੀ ਡਿਵੀਜ਼ਨ ਵਾਰਡਨ ਭੁਪਿੰਦਰ ਸਿੰਘ ਬਿੱਟਾ, ਨਿਰਮਲ ਸਿੰਘ ਨਿਜਾਮਪੁਰਾ, ਸੰਦੀਪ ਸਿੰਘ, ਸਰਬਿੰਦਰਜੀਤ ਸਿੰਘ ਸੋਨੂ ਸੁਲਤਾਨਵਿੰਡ, ਪੰਜਾਬ ਮੀਡੀਆ ਟਾਈਮਜ਼ ਅਖਬਾਰ ਅਤੇ ਚੈਨਲ ਦੇ ਮੁੱਖ ਸੰਪਾਦਕ ਕੇ.ਐਲ.ਜੀਤ ਵਾਲੀਆ, ਹਰਿਸਿਮਰਨ ਸਿੰਘ ਕਿੰਗ ਜੋੜਾ, ਸਤਵਿੰਦਰ ਸਿੰਘ, ਜਸਕਰਨ ਸਿੰਘ ਆਸਟ, ਕਪਿਲ ਸਹਿਦੇਵ, ਚਨਦੀਪ ਸਿੰਘ, ਪਰਮਿੰਦਰ ਸਿੰਘ, ਗੁਰਜੋਤ ਸਿੰਘ ਅਤੇ ਜਸਪਾਲ ਸਿੰਘ ਭਕਨਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਉੱਘੀਆਂ ਸ਼ਖਸੀਅਤਾਂ ਨੇ ਹਾਜ਼ਰੀ ਭਰੀ।
ਸਮਾਗਮ ਦੌਰਾਨ ਸਾਰਿਆਂ ਨੇ ਪਰਮਜੀਤ ਸਿੰਘ ਆਸਟ ਨੂੰ ਉਨ੍ਹਾਂ ਦੇ ਜਨਮਦਿਨ ਦੀਆਂ ਨਿੱਘੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਚੰਗੀ ਸਿਹਤ, ਲੰਮੀ ਉਮਰ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਲਗਾਤਾਰ ਸਫਲਤਾਵਾਂ ਦੀ ਕਾਮਨਾ ਕੀਤੀ। ਸਨਮਾਨ ਸਮਾਗਮ ਦੌਰਾਨ ਭਾਈਚਾਰਕ ਏਕਤਾ ਅਤੇ ਆਪਸੀ ਸਾਂਝ ਦਾ ਸੁੰਦਰ ਨਜ਼ਾਰਾ ਵੇਖਣ ਨੂੰ ਮਿਲਿਆ।
















