ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਸਮਾਜ ਸੇਵਾ ਅਤੇ ਰਾਜਪੂਤ ਬਰਾਦਰੀ ਦੀ ਭਲਾਈ ਲਈ ਅਵਤਾਰ ਸਿੰਘ ਕੰਡਾ ਸਵੀਟੀ ਦਾ ਯੋਗਦਾਨ ਸ਼ਲਾਘਾਯੋਗ

ਜਨਮਦਿਨ ਮੌਕੇ ਅਜੀਤ ਨਗਰ ਵਿਖੇ ਕਰਵਾਇਆ ਗਿਆ ਸਨਮਾਨ ਸਮਾਗਮ, ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਦਿੱਤੀਆਂ ਦਿਲੋਂ ਵਧਾਈਆਂ ਅੰਮ੍ਰਿਤਸਰ, 5 ਸਤੰਬਰ (ਕੇ. ਐਲ. ਜੀਤ ਵਾਲੀਆ)- ਨੈਸ਼ਨਲ ਰਾਜਪੂਤ ਵੈਲਫੇਅਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਵਤਾਰ ਸਿੰਘ ਕੰਡਾ ਸਵੀਟੀ ਦੇ ਜਨਮਦਿਨ ਮੌਕੇ ਅਜੀਤ ਨਗਰ ਵਿਖੇ ਇੱਕ ਪ੍ਰਭਾਵਸ਼ਾਲੀ ਸਨਮਾਨ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਅੰਮ੍ਰਿਤਸਰ ਦੀਆਂ ਵੱਖ-ਵੱਖ ਖੇਤਰਾਂ ਨਾਲ ਸਬੰਧਤ…

ਜਨਮਦਿਨ ਮੌਕੇ ਅਜੀਤ ਨਗਰ ਵਿਖੇ ਕਰਵਾਇਆ ਗਿਆ ਸਨਮਾਨ ਸਮਾਗਮ, ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਦਿੱਤੀਆਂ ਦਿਲੋਂ ਵਧਾਈਆਂ

ਅੰਮ੍ਰਿਤਸਰ, 5 ਸਤੰਬਰ (ਕੇ. ਐਲ. ਜੀਤ ਵਾਲੀਆ)- ਨੈਸ਼ਨਲ ਰਾਜਪੂਤ ਵੈਲਫੇਅਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਵਤਾਰ ਸਿੰਘ ਕੰਡਾ ਸਵੀਟੀ ਦੇ ਜਨਮਦਿਨ ਮੌਕੇ ਅਜੀਤ ਨਗਰ ਵਿਖੇ ਇੱਕ ਪ੍ਰਭਾਵਸ਼ਾਲੀ ਸਨਮਾਨ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਅੰਮ੍ਰਿਤਸਰ ਦੀਆਂ ਵੱਖ-ਵੱਖ ਖੇਤਰਾਂ ਨਾਲ ਸਬੰਧਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਕੇ ਅਵਤਾਰ ਸਿੰਘ ਕੰਡਾ ਸਵੀਟੀ ਨੂੰ ਜਨਮਦਿਨ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਵੱਲੋਂ ਸਮੇਂ-ਸਮੇਂ ’ਤੇ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ।

ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਅਵਤਾਰ ਸਿੰਘ ਕੰਡਾ ਸਵੀਟੀ ਰਾਜਪੂਤ ਬਰਾਦਰੀ ਦੀ ਭਲਾਈ ਲਈ ਹਮੇਸ਼ਾ ਸਰਗਰਮ ਰਹਿੰਦੇ ਹਨ ਅਤੇ ਸਮਾਜ ਦੇ ਲੋੜਵੰਦ ਵਰਗਾਂ ਦੀ ਸਹਾਇਤਾ ਲਈ ਵੀ ਆਪਣਾ ਯੋਗਦਾਨ ਪਾਉਂਦੇ ਆ ਰਹੇ ਹਨ। ਉਨ੍ਹਾਂ ਦੀ ਲੋਕਾਂ ਨਾਲ ਨੇੜਤਾ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨੇ ਉਨ੍ਹਾਂ ਨੂੰ ਲੋਕਾਂ ਵਿੱਚ ਇੱਕ ਵੱਖਰੀ ਪਛਾਣ ਦਿਵਾਈ ਹੈ।

ਬੁਲਾਰਿਆਂ ਨੇ ਕਿਹਾ ਕਿ ਅਵਤਾਰ ਸਿੰਘ ਕੰਡਾ ਸਵੀਟੀ ਨਿਊ ਅੰਮ੍ਰਿਤਸਰ ਵੈਲਫੇਅਰ ਸੋਸਾਇਟੀ ਦੇ ਸਰਗਰਮ ਮੈਂਬਰ ਵਜੋਂ ਵੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਯਤਨਸ਼ੀਲ ਰਹਿੰਦੇ ਹਨ। ਇਲਾਕੇ ਦੀਆਂ ਸਮਾਜਿਕ ਸਮੱਸਿਆਵਾਂ ਸਬੰਧੀ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਤੱਕ ਆਵਾਜ਼ ਪਹੁੰਚਾਉਣ ਵਿੱਚ ਵੀ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਗਈ।

ਸਮਾਗਮ ਦੌਰਾਨ ਹਾਜ਼ਰ ਸ਼ਖ਼ਸੀਅਤਾਂ ਨੇ ਕਿਹਾ ਕਿ ਸਮਾਜ ਦੀ ਤਰੱਕੀ ਲਈ ਅਜਿਹੇ ਵਿਅਕਤੀਆਂ ਦੀ ਲੋੜ ਹੈ ਜੋ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਲੋਕ ਭਲਾਈ ਲਈ ਕੰਮ ਕਰਨ। ਉਨ੍ਹਾਂ ਅਵਤਾਰ ਸਿੰਘ ਕੰਡਾ ਸਵੀਟੀ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਮਾਜ ਸੇਵਾ ਅਤੇ ਭਾਈਚਾਰੇ ਦੀ ਭਲਾਈ ਲਈ ਕਾਰਜ ਜਾਰੀ ਰੱਖਣ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਨੈਸ਼ਨਲ ਰਾਜਪੂਤ ਵੈਲਫੇਅਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੁਰਜੀਤ ਸਿੰਘ ਸਹਿਜਰਾ, ਖ਼ਜ਼ਾਨਚੀ ਦਿਲਬਾਗ ਸਿੰਘ ਸਹਿਦੇਵ, ਪਰਮਜੀਤ ਸਿੰਘ ਆਸਟ, ਕੌਂਸਲਰ ਇੰਦਰਜੀਤ ਸਿੰਘ ਪੰਡੋਰੀ, ਕੁਲਦੀਪ ਸਿੰਘ ਮਮਦੂ, ਪੰਜਾਬ ਮੀਡੀਆ ਟਾਈਮਜ਼ ਅਖਬਾਰ ਅਤੇ ਚੈਨਲ ਦੇ ਮੁੱਖ ਸੰਪਾਦਕ ਕੇ. ਐਲ. ਜੀਤ ਵਾਲੀਆ, ਸੁਖਦੇਵ ਸਿੰਘ ਧੁੰਨਾ, ਸਰਬਬਰਿੰਦਰਜੀਤ ਸਿੰਘ ਸੋਨੂ ਸੁਲਤਾਨਵਿੰਡ, ਭੁਪਿੰਦਰ ਸਿੰਘ ਬਿੱਟਾ, ਨਿਰਮਲ ਸਿੰਘ ਨਿਜਾਮਪੁਰਾ, ਹਰਸਿਮਰਨ ਸਿੰਘ ਕਿੰਗ ਜੋੜਾ, ਤਿਲਕਰਾਜ ਸੂਰੀ, ਗੁਰਮੀਤ ਸਿੰਘ, ਸੰਨੀ ਵਿੱਕੀ, ਸਾਹਿਲ ਰਾਣਾ, ਜੱਜ ਸਿੰਘ, ਸਿਮਰਜੀਤ ਸਿੰਘ, ਕਵਲਜੀਤ ਸਿੰਘ ਕੰਡਾ, ਕਵਲਜੀਤ ਸਿੰਘ ਸੋਨਾ, ਸ਼ੈਲੀ, ਕੁਲਦੀਪ ਸਿੰਘ ਪੱਪੀ, ਹਰਦੀਪ ਸਿੰਘ, ਹਰਭਜਨ ਸਿੰਘ, ਗੁਰਮੀਤ ਸਿੰਘ ਵਿੱਕੀ, ਸੁਖਵਿੰਦਰ ਸਿੰਘ ਕੰਡਾ, ਜਤਿੰਦਰ ਸਿੰਘ ਧੁੰਨਾ, ਮਨਜੀਤ ਸਿੰਘ ਵਿੱਕੀ, ਤਰਲੋਚਨ ਸਿੰਘ ਤੋਚੀ, ਸੰਤੋਖ ਸਿੰਘ, ਦਿਲਬਾਗ ਸਿੰਘ ਲਾਡਾ, ਜਸਪਾਲ ਸਿੰਘ, ਜਤਿੰਦਰ ਬੀਰ ਸਿੰਘ ਨੰਨਾ, ਦਲਬੀਰ ਸਿੰਘ ਲਾਟੀ, ਸਤਨਾਮ ਸਿੰਘ, ਹਰਿੰਦਰ ਸਿੰਘ ਸੇਖੋ, ਬਲਜੀਤ ਸਿੰਘ, ਅਮਰਜੀਤ ਸਿੰਘ ਹੈਪੀ, ਬਲਵਿੰਦਰ ਸਿੰਘ ਅਤੇ ਸਤਿੰਦਰ ਸਿੰਘ ਫੌਜੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਸਮਾਗਮ ਦੇ ਅੰਤ ਵਿੱਚ ਹਾਜ਼ਰ ਸਾਰਿਆਂ ਨੇ ਅਵਤਾਰ ਸਿੰਘ ਕੰਡਾ ਸਵੀਟੀ ਨੂੰ ਜਨਮਦਿਨ ਦੀਆਂ ਮੁਬਾਰਕਾਂ ਦਿੰਦਿਆਂ ਉਨ੍ਹਾਂ ਦੀ ਚੰਗੀ ਸਿਹਤ, ਲੰਮੀ ਉਮਰ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਨਿਰੰਤਰ ਤਰੱਕੀ ਦੀ ਕਾਮਨਾ ਕੀਤੀ। ਸਮਾਗਮ ਦੌਰਾਨ ਆਪਸੀ ਭਾਈਚਾਰੇ, ਸਾਂਝ ਅਤੇ ਸਨੇਹ ਦਾ ਮਾਹੌਲ ਬਣਿਆ ਰਿਹਾ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports