ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਖੇਡਾਂ ਵਤਨ ਪੰਜਾਬ ਦੀਆਂ-2026 ਅਧੀਨ ਬਲਾਕ ਪੱਧਰੀ ਖੇਡਾਂ ਦਾ ਪਹਿਲਾ ਦਿਨ ਉਤਸ਼ਾਹ ਨਾਲ ਸੰਪੰਨ

ਅੰਮ੍ਰਿਤਸਰ, 8 ਸਤੰਬਰ ( ਕੇ. ਐਲ. ਜੀਤ ਵਾਲੀਆ)-ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ…

ਅੰਮ੍ਰਿਤਸਰ, 8 ਸਤੰਬਰ ( ਕੇ. ਐਲ. ਜੀਤ ਵਾਲੀਆ)-ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਅੰਮ੍ਰਿਤਸਰ ਸ੍ਰ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਦਾ ਪਹਿਲਾ ਪੜਾਅ 8 ਤੋਂ 11 ਸਤੰਬਰ 2026 ਤੱਕ ਅਤੇ ਦੂਜਾ ਪੜਾਅ 14 ਤੋਂ 17 ਸਤੰਬਰ 2026 ਤੱਕ ਕਰਵਾਇਆ ਜਾ ਰਿਹਾ ਹੈ। ਅੱਜ ਪਹਿਲੇ ਪੜਾਅ ਅਧੀਨ ਅੰਡਰ-14 ਵਰਗ ਦੀਆਂ ਖੇਡਾਂ ਦੀ ਸ਼ੁਰੂਆਤ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ’ਤੇ ਐਥਲੈਟਿਕਸ, ਫੁੱਟਬਾਲ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਵਾਲੀਬਾਲ ਸਮੈਸ਼ਿੰਗ, ਵਾਲੀਬਾਲ ਸ਼ੂਟਿੰਗ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।

ਬਲਾਕ ਅਜਨਾਲਾ

ਬਲਾਕ ਅਜਨਾਲਾ ਵਿਖੇ ਖੇਡਾਂ ਸਰਕਾਰੀ ਕਾਲਜ ਅਜਨਾਲਾ ਵਿਖੇ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਦਾ ਉਦਘਾਟਨ ਹਲਕਾ ਅਜਨਾਲਾ ਦੇ ਵਿਧਾਇਕ ਸ੍ਰ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਵੱਧ ਤੋਂ ਵੱਧ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਜਿਊਣ ਦੇ ਨਾਲ-ਨਾਲ ਅਨੁਸ਼ਾਸਨ ਅਤੇ ਟੀਮ ਭਾਵਨਾ ਦੀ ਸਿੱਖਿਆ ਵੀ ਦਿੰਦੀਆਂ ਹਨ।

ਬਲਾਕ ਅਟਾਰੀ

ਬਲਾਕ ਅਟਾਰੀ ਵਿਖੇ ਖੇਡਾਂ ਓਲੰਪੀਅਨ ਸ਼ਮਸ਼ੇਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਵਿਖੇ ਕਰਵਾਈਆਂ ਗਈਆਂ। ਬਲਾਕ ਪੱਧਰੀ ਖੇਡਾਂ ਦਾ ਉਦਘਾਟਨ ਏ.ਡੀ.ਸੀ. ਸ੍ਰ. ਜਸਵਿੰਦਰ ਸਿੰਘ ਅਤੇ ਐਸ.ਡੀ.ਐਮ. ਅੰਮ੍ਰਿਤਸਰ-2 ਸ੍ਰ. ਗੁਰਮੰਦਰ ਸਿੰਘ ਵੱਲੋਂ ਕੀਤਾ ਗਿਆ।

ਵਾਲੀਬਾਲ: ਅੰਡਰ-14 ਲੜਕਿਆਂ ਦੇ ਮੁਕਾਬਲੇ ਵਿੱਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਟਾਰੀ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਵੀ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਟਾਰੀ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।

ਫੁੱਟਬਾਲ: ਅੰਡਰ-14 ਲੜਕਿਆਂ ਦੇ ਮੁਕਾਬਲੇ ਵਿੱਚ ਓਲੰਪੀਅਨ ਸ਼ਮਸ਼ੇਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਨੇ ਪਹਿਲਾ ਸਥਾਨ ਅਤੇ ਮਾਊਂਟ ਲਿਟਰਾ ਜੀ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ।

ਬਲਾਕ ਵੇਰਕਾ

ਬਲਾਕ ਵੇਰਕਾ ਵਿਖੇ ਖੇਡਾਂ ਮੈਰੀਟੋਰੀਅਸ ਸਕੂਲ ਵਿਖੇ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਦਾ ਉਦਘਾਟਨ ਹਲਕਾ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੇ ਭਰਾ ਸ੍ਰ. ਦਵਿੰਦਰ ਸਿੰਘ ਸੰਧੂ ਵੱਲੋਂ ਕੀਤਾ ਗਿਆ।

ਕਬੱਡੀ ਨੈਸ਼ਨਲ ਸਟਾਈਲ: ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।

ਕਬੱਡੀ ਸਰਕਲ ਸਟਾਈਲ: ਅੰਡਰ-14 ਲੜਕਿਆਂ ਦੇ ਮੁਕਾਬਲੇ ਵਿੱਚ ਸ਼ਹੀਦ ਭਗਤ ਸਿੰਘ ਯੂਥ ਕਲੱਬ ਮਾਨਾਂਵਾਲਾ ਨੇ ਪਹਿਲਾ ਸਥਾਨ ਹਾਸਲ ਕੀਤਾ।

ਐਥਲੈਟਿਕਸ: ਅੰਡਰ-14 ਲੜਕਿਆਂ ਦੀ 600 ਮੀਟਰ ਦੌੜ ਵਿੱਚ ਅਰਸ਼ਦੀਪ ਸਿੰਘ, ਸ.ਸ.ਸ.ਸ. ਝੰਮੇਵਾਲ ਨੇ ਪਹਿਲਾ, ਸੁਖਮਨਜੀਤ ਸਿੰਘ, ਸ.ਸ.ਸ. ਵਡਾਲਾ ਜੌਹਲ ਨੇ ਦੂਜਾ ਅਤੇ ਲਵਪ੍ਰੀਤ ਸਿੰਘ, ਖਾਲਸਾ ਸ.ਸ.ਸ. ਨਵਾਂ ਪਿੰਡ ਨੇ ਤੀਜਾ ਸਥਾਨ ਹਾਸਲ ਕੀਤਾ।

ਅੰਡਰ-14 ਲੜਕੀਆਂ ਦੀ 600 ਮੀਟਰ ਦੌੜ ਵਿੱਚ ਵਿਪਨਪ੍ਰੀਤ ਕੌਰ, ਕਾਨਵੈਂਟ ਸਕੂਲ ਜੰਡਿਆਲਾ ਨੇ ਪਹਿਲਾ, ਜਸਨਪ੍ਰੀਤ ਕੌਰ, ਸ.ਹ.ਸ. ਕਾਲਾ ਨੇ ਦੂਜਾ ਅਤੇ ਰੂਬਲਪ੍ਰੀਤ ਕੌਰ, ਸ.ਹ.ਸ. ਕਾਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਬਲਾਕ ਤਰਸਿੱਕਾ

ਬਲਾਕ ਤਰਸਿੱਕਾ ਵਿਖੇ ਖੇਡਾਂ ਸ.ਸ.ਸ. ਸਕੂਲ ਤਰਸਿੱਕਾ ਵਿਖੇ ਕਰਵਾਈਆਂ ਗਈਆਂ। ਬਲਾਕ ਪੱਧਰੀ ਖੇਡਾਂ ਦਾ ਉਦਘਾਟਨ ਸਕੂਲ ਦੇ ਪ੍ਰਿੰਸੀਪਲ ਸ੍ਰੀ ਦੀਪਕ ਕੁਮਾਰ ਵੱਲੋਂ ਕੀਤਾ ਗਿਆ।

ਬਲਾਕ ਚੌਗਾਵਾਂ

ਬਲਾਕ ਚੌਗਾਵਾਂ ਵਿਖੇ ਖੇਡਾਂ ਮੇਵਾਂ ਸਿੰਘ ਸਪੋਰਟਸ ਸਟੇਡੀਅਮ ਲੋਪੋਕੇ ਵਿਖੇ ਕਰਵਾਈਆਂ ਗਈਆਂ।

ਕਬੱਡੀ ਸਰਕਲ ਸਟਾਈਲ: ਅੰਡਰ-14 ਲੜਕਿਆਂ ਦੇ ਮੁਕਾਬਲੇ ਵਿੱਚ ਸ.ਸ.ਸ.ਸ. ਸਕੂਲ ਸਾਰੰਗੜਾ ਨੇ ਪਹਿਲਾ, ਭਟੇਵੰਡ ਕਲੱਬ ਨੇ ਦੂਜਾ ਅਤੇ ਸਤਿਆ ਭਾਰਤੀ ਸਕੂਲ ਚੌਗਾਵਾਂ ਨੇ ਤੀਜਾ ਸਥਾਨ ਹਾਸਲ ਕੀਤਾ।

ਕਬੱਡੀ ਨੈਸ਼ਨਲ ਸਟਾਈਲ: ਅੰਡਰ-14 ਲੜਕਿਆਂ ਦੇ ਮੁਕਾਬਲੇ ਵਿੱਚ ਸ.ਸ.ਸ.ਸ. ਸਕੂਲ ਸਾਰੰਗੜਾ ਨੇ ਪਹਿਲਾ ਅਤੇ ਭਿੱਟੇਵੱਢ ਕਲੱਬ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਜ਼ਿਲ੍ਹਾ ਖੇਡ ਅਫ਼ਸਰ ਸ੍ਰ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਵਿੱਚ ਖਿਡਾਰੀਆਂ ਵੱਲੋਂ ਭਾਰੀ ਉਤਸ਼ਾਹ ਨਾਲ ਭਾਗ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਸਹਿਯੋਗ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ। ਇਸ ਮੌਕੇ ਖੇਡ ਵਿਭਾਗ ਦੇ ਕੋਚਿਜ਼ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports