ਅੰਮ੍ਰਿਤਸਰ, 8 ਸਤੰਬਰ (ਕੇ.ਐਲ. ਜੀਤ ਵਾਲੀਆ)-
ਗ੍ਰੀਨ ਐਵੇਨਿਊ EMC ਗਾਰਡਨ ਐਸੋਸੀਏਸ਼ਨ ਵੱਲੋਂ ਚੇਅਰਮੈਨ ਸ. ਗੁਰਪ੍ਰੀਤ ਸਿੰਘ ਗਰੋਵਰ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਵਿੱਚ ਇਲਾਕੇ ਦੇ ਵਿਕਾਸ, ਸਫ਼ਾਈ ਵਿਵਸਥਾ ਅਤੇ ਲੋਕਾਂ ਨੂੰ ਦਰਪੇਸ਼ ਨਾਗਰਿਕ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਸ੍ਰੀ ਓ.ਪੀ. ਬੁਲਾਨੀ, ਸ੍ਰੀ ਵਰਮਾ, ਸ੍ਰੀ ਬਲਵਿੰਦਰ ਸਿੰਘ ਬਾਵੇਜਾ ਸਮੇਤ ਐਸੋਸੀਏਸ਼ਨ ਦੇ ਹੋਰ ਅਹੁਦੇਦਾਰਾਂ ਅਤੇ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਵਾਰਡ ਨੰਬਰ 4 ਦੇ ਇੰਚਾਰਜ ਗੁਰਪ੍ਰੀਤ ਕਟਾਰੀਆ ਨੇ ਹਲਕਾ ਇੰਚਾਰਜ ਅੰਮ੍ਰਿਤਸਰ ਉੱਤਰੀ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ. ਕਰਮਜੀਤ ਸਿੰਘ ਰਿੰਟੂ ਅਤੇ ਸੀਨੀਅਰ ਡਿਪਟੀ ਮੇਅਰ ਸ੍ਰੀਮਤੀ ਪ੍ਰਿਯੰਕਾ ਸ਼ਰਮਾ ਦੇ ਨਾਲ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ।
ਇਸ ਦੌਰਾਨ ਇਲਾਕਾ ਨਿਵਾਸੀਆਂ ਨੇ ਸੜਕਾਂ ਦੀ ਮਾੜੀ ਹਾਲਤ, ਸਫ਼ਾਈ ਪ੍ਰਬੰਧ, ਗਾਰਡਨ ਦੇ ਵਿਕਾਸ, ਸਫ਼ਾਈ-ਸੁਥਰਾਈ ਅਤੇ ਹੋਰ ਨਾਗਰਿਕ ਸਹੂਲਤਾਂ ਨਾਲ ਸਬੰਧਤ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਸਾਂਝੀਆਂ ਕੀਤੀਆਂ। ਹਾਜ਼ਰ ਆਗੂਆਂ ਵੱਲੋਂ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਕਿ ਜਾਇਜ਼ ਮਸਲਿਆਂ ਨੂੰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਕੋਲ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਦੇ ਜਲਦ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾਵੇਗਾ।
ਵਾਰਡ ਇੰਚਾਰਜ ਗੁਰਪ੍ਰੀਤ ਕਟਾਰੀਆ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ, ਉਨ੍ਹਾਂ ਦੇ ਹੱਲ ਲਈ ਕਾਰਵਾਈ ਕਰਨਾ ਅਤੇ ਇਲਾਕੇ ਦੇ ਵਿਕਾਸ ਲਈ ਇਮਾਨਦਾਰੀ ਤੇ ਸਮਰਪਣ ਨਾਲ ਕੰਮ ਕਰਨਾ ਉਨ੍ਹਾਂ ਦੀ ਪ੍ਰਾਥਮਿਕਤਾ ਹੈ।
















