ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਬਾਬਾ ਸ੍ਰੀ ਚੰਦ ਜੀ ਦਾ 532ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ : ਭਾਈ ਅਮਰਬੀਰ ਸਿੰਘ ਸੰਧੂ

  ਵੇਰਕਾ, 20 ਸਤੰਬਰ (ਪਰਮਜੀਤ ਸਿੰਘ ਬੱਗਾ):- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦਾ ਪ੍ਰਕਾਸ਼ ਦਿਹਾੜਾ ਵੇਰਕਾ ਮਜੀਠਾ ਬਾਈਪਾਸ ਦਰਮਿਆਨ ਸੁਸ਼ੋਭਿਤ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਵਿਖੇ ਇੱਥੋ ਦੇ ਮੁੱਖ ਸੇਵਾਦਾਰ ਭਾਈ ਅਮਰਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਸ਼ਰਧਾ ਭਾਵਨਾ ਨਾਲ…

 

ਵੇਰਕਾ, 20 ਸਤੰਬਰ (ਪਰਮਜੀਤ ਸਿੰਘ ਬੱਗਾ):- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦਾ ਪ੍ਰਕਾਸ਼ ਦਿਹਾੜਾ ਵੇਰਕਾ ਮਜੀਠਾ ਬਾਈਪਾਸ ਦਰਮਿਆਨ ਸੁਸ਼ੋਭਿਤ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਵਿਖੇ ਇੱਥੋ ਦੇ ਮੁੱਖ ਸੇਵਾਦਾਰ ਭਾਈ ਅਮਰਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪਿਛਲੇ ਇੱਕ ਮਹੀਨੇ ਤੋ ਇੱਥੇ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਅੱਜ ਭੋਗ ਪਾਏ ਜਾਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਭਾਈ ਗਗਨਦੀਪ ਸਿੰਘ ਦੇ ਜੱਥੇ ਸਮੇਤ ਹੋਰਨਾਂ ਰਾਗੀ ਜਥਿਆਂ ਨੇ ਨਤਮਸਤਕ ਹੋਣ ਪੁੱਜੀਆ ਸੰਗਤਾਂ ਨੂੰ ਗੁਰਬਾਣੀ ਦੇ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਬਾਬਾ ਸ੍ਰੀ ਚੰਦ ਜੀ ਦਾ ਇਤਿਹਾਸ ਸਰਵਣ ਕਰਵਾਇਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵੱਜੋਂ ਪੁੱਜੇ ਸਾਬਕਾ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਸ਼ਿਰਕਤ ਕੀਤੀ ਅਤੇ ਰਾਗੀ ਜਥਿਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕਰਨ ਉਪਰੰਤ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਇੱਥੋ ਦੇ ਮੁੱਖ ਸੇਵਾਦਾਰ ਭਾਈ ਅਮਰਬੀਰ ਸਿੰਘ ਸੰਧੂ ਨੇ ਦੱਸਿਆ ਕਿ ਉਹਨਾਂ ਵੱਲੋਂ ਹਰ ਸਾਲ ਵਾਂਗਰ ਇਸ ਵਾਰ ਵੀ ਬਾਬਾ ਜੀ ਦਾ 532ਵਾਂ ਜਨਮ ਦਿਹਾੜਾ ਮਨਾਇਆ ਗਿਆ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਕਿਰਤ ਕਰੋ ਤੇ ਵੰਡ ਛਕੋ ਤੇ ਪਹਿਰਾ ਦਿੰਦਿਆ ਰੋਜ਼ਾਨਾ ਸਰਕਾਰੀ ਹਸਪਤਾਲਾ ਵਿੱਚ ਰਾਸ਼ਨ ਹਰ ਮਹੀਨੇ ਵਿਧਵਾ ਔਰਤਾਂ ਨੂੰ ਰਾਸ਼ਨ, ਲੋੜਵੰਦ ਬੱਚਿਆ ਦੀ ਪੜ੍ਹਾਈ ਦਾ ਖਰਚਾ ਨਿੱਜੀ ਕਮਾਈ ਰਾਹੀ ਕੀਤਾ ਜਾਂਦਾ ਹੈ ਅਤੇ ਹੁਣ ਤੱਕ ਇੱਥੇ ਲੋੜਵੰਦ ਪਰਿਵਾਰਾਂ ਨਾਲ ਸਬੰਧਤ 6183 ਜੋੜਿਆ ਦੇ ਸਮੂਹਿਕ ਆਨੰਦ ਕਾਰਜ ਕਰਵਾਏ ਜਾ ਚੁੱਕੇ ਹਨ ਅਤੇ ਅਗਾਹ ਵੀ ਇਹ ਸਿਲਸਿਲਾ ਨਿਰੰਤਰ ਜਾਰੀ ਹੈ। ਇਸ ਮੌਕੇ ਸੰਤ ਰਾਮ ਮੁਨੀ ਸ਼ੇਰੋ ਬਾਗਾ, ਇੰਜੀ: ਜਸਵਿੰਦਰ ਸਿੰਘ, ਰਣਜੀਤ ਸਿੰਘ ਨਾਗ ਕਲਾਂ, ਗੁਰਮੀਤ ਸਿੰਘ ਡੇਹਰੀ ਵਾਲੇ, ਜਸਬੀਰ ਸਿੰਘ ਗਿੱਲ, ਸੁਖਦੇਵ ਸਿੰਘ, ਰਣਜੀਤ ਸਿੰਘ ਸੰਧੂ, ਨਿਰਮਲ ਸਿੰਘ, ਬਾਬਾ ਗੁਰਮੀਤ ਸਿੰਘ, ਮੈਨੇਜਰ ਸੁਖਵੰਤ ਸਿੰਘ, ਮਹਿਕਪ੍ਰੀਤ ਕੌਰ ਨੰਨੂ, ਨਰਿੰਦਰ ਸਿੰਘ, ਹਰਪ੍ਰੀਤ ਸਿੰਘ ਸਹਾਇਕ ਮੈਨੇਜਰ, ਬਲਜਿੰਦਰ ਸਿੰਘ, ਗੁਰਮੀਤ ਸਿੰਘ, ਲਵਪ੍ਰੀਤ ਸਿੰਘ, ਸੁਖਦੇਵ ਸਿੰਘ ਬਾਸਰਕੇ, ਲਖਬੀਰ ਸਿੰਘ, ਗੁਰਪ੍ਰੀਤ ਸਿੰਘ, ਫੌਜੀ ਦੇਸਾ ਸਿੰਘ, ਸਾਹਿਲ ਸੋਹਲ, ਨਵਦੀਪ ਸਿੰਘ, ਗੁਰਜੀਤ ਸਿੰਘ, ਹਰਮੀਤ ਸਿੰਘ, ਗੁਰਜੰਟ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਗੁਰੂ ਕੇ ਅਟੁੱਟ ਲੰਗਰ ਵਰਤਾਏ ਗਏ ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports