ਅੰਮ੍ਰਿਤਸਰ, 12 ਮਈ (ਕੇ.ਐਲ. ਜੀਤ ਵਾਲੀਆ)- ਪੰਜਾਬ ਵਿੱਚ 26 ਮਈ ਨੂੰ ਹੋਣ ਵਾਲੀਆਂ ਨਗਰ ਪੰਚਾਇਤਾਂ ਤੇ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਅੱਜ ਹਲਕਾ ਮਜੀਠਾ ਦੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਤੇ ਸੀਨੀਅਰ ਕਾਂਗਰਸੀ ਆਗੂ ਸ੍ਰ ਭਗਵੰਤ ਪਾਲ ਸਿੰਘ ਸੱਚਰ ਨੇ ਸ਼ਹਿਰ ਦੀਆਂ ਤੇਰਾਂ ਵਾਰਡਾਂ ਤੇ ਹੋਣ ਵਾਲੀਆਂ ਚੋਣਾਂ ਸਬੰਧੀ ਮੀਟਿੰਗ ਮਜੀਠਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਤੇ ਕੌਂਸਲਰ ਨਵਦੀਪ ਸਿੰਘ ਸੋਨਾ ਦੇ ਗ੍ਰਹਿ ਵਿਖੇ ਕੀਤੀ ਜਿਲ ਵਿੱਚ ਮਜੀਠਾ ਦੀਆਂ ਸਾਰੀਆਂ ਤੇਰਾਂ ਵਾਰਡਾਂ ਤੇ ਸ਼ਹਿਰ ਵਾਸੀਆਂ ਤੇ ਕਾਂਗਰਸ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਦੀ ਸਲਾਹ ਨਾਲ ਨਾਵਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਤੇ ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਨਿਯੁਕਤ ਕੀਤੇ ਗਏ ਅਬਜਰਵਰ ਤੇ ਕੋਆਰਡੀਨੇਟਰ ਸ੍ਰ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਦੀ ਹਾਜ਼ਰੀ ਵਿੱਚ ਨਾਵਾਂ ਦੀ ਜਾਣਕਾਰੀ ਮੁਹੱਈਆ ਕਰਵਾਈ, ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਪਿਛਲੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਸੱਤਾ ਧਿਰ ਨੇ ਸਾਡੇ ਉਮੀਦਵਾਰਾਦੱ ਕਾਗਜ਼ ਹੀ ਨਹੀਂ ਦਾਖ਼ਲ ਹੋਣ ਦਿੱਤੇ ਸਨ , ਉਹਨਾਂ ਆਪਣੇ ਉਮੀਦਵਾਰਾਂ ਤੇ ਵਰਕਰਾਂ ਨੂੰ ਇਸ ਵਾਰ ਸੁਚੇਤ ਰਹਿਣ ਦਾ ਆਦੇਸ਼ ਦਿੰਦਿਆਂ ਕਿਹਾ ਕਿ ਇਸ ਵਾਰ ਸਰਕਾਰ ਦੀ ਹਰ ਧੱਕੇਸ਼ਾਹੀ ਦਾ ਜਵਾਬ ਦਿਆਂਗੇ ਇਸ ਮੌਕੇ ਨਵਦੀਪ ਸਿੰਘ ਸੋਨਾ ਮਜੀਠਾ ਨੇ ਸ਼ਹਿਰ ਵਾਸੀਆਂ ਕੋਲੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਮਜੀਠਾ ਕਸਬੇ ਦੇ ਸਰਬਪੱਖੀ ਵਿਕਾਸ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੇ ਫ਼ਰਕ ਜਿਤਾਓ ਇਸ ਮੌਕੇ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੀਲੋਵੀਲ , ਕਸ਼ਮੀਰ ਸਿੰਘ ਮਹਿਤਾ,,ਬਲਾਕ ਦੇ ਪ੍ਰਧਾਨ ਨਵਤੇਜ ਪਾਲ ਸਿੰਘ, ਬਲਾਕ ਪ੍ਰਧਾਨ ਸੰਨੀ ਕਾਜੀਕੋਟ, ਸੁਖਵਿੰਦਰ ਸਿੰਘ ਆਕੜ, ਗੁਰਪਾਲ ਸਿੰਘ ਸੇਠ, ਹਰਪ੍ਰੀਤ ਸਿੰਘ, ਵਿਜੇ ਕੁਮਾਰ, ਲਾਡੀ ਮਜੀਠਾ, ਚਰਨਜੀਤ ਸਿੰਘ, ਜਤਿੰਦਰ ਸਿੰਘ, ਜਗਦੀਸ਼ ਸਿੰਘ, ਬਲਦੇਵ ਸਿੰਘ, ਦਵਿੰਦਰ ਸਿੰਘ ਭੁੱਲਰ,ਕਾਹਨ ਸਿੰਘ, ਮਨੋਹਰ ਲਾਲ , ਸਰਪੰਚ ਗੁਰਭੇਦ ਸਿੰਘ , ਹਰਦਿਆਲ ਸਿੰਘ, ਪਲਵਿੰਦਰ ਸਿੰਘ ਪੰਧੇਰ, ਸੋਨੀ ਗਿੱਲ , ਹਰਮਨ ਮਜੀਠਾ,ਸੁਖਵਿੰਦਰ ਸਿੰਘ ਰੰਧਾਵਾ, ਪਰਮਜੀਤ ਸਿੰਘ, ਪ੍ਰਗਟ ਸਿੰਘ, ਅਸ਼ੋਕ ਕੁਮਾਰ,ਸੁਲੱਖਣ ਸਿੰਘ , ਝਿਲਮਿਲ ਸਿੰਘ ਬਾਠ, ਜਗਦੇਵ ਸਿੰਘ ਤੇ ਹੋਰ ਵੀ ਆਗੂ ਮੌਜੂਦ ਸਨ !
ਮਜੀਠਾ ਨਗਰ ਕੌਂਸਲ ਦੀਆਂ ਚੋਣਾਂ ਲਈ ਤਿਆਰੀਆਂ ਮੁਕੰਮਲ : ਭਗਵੰਤ ਪਾਲ ਸੱਚਰ
ਅੰਮ੍ਰਿਤਸਰ, 12 ਮਈ (ਕੇ.ਐਲ. ਜੀਤ ਵਾਲੀਆ)- ਪੰਜਾਬ ਵਿੱਚ 26 ਮਈ ਨੂੰ ਹੋਣ ਵਾਲੀਆਂ ਨਗਰ ਪੰਚਾਇਤਾਂ ਤੇ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਅੱਜ ਹਲਕਾ ਮਜੀਠਾ ਦੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਤੇ ਸੀਨੀਅਰ ਕਾਂਗਰਸੀ ਆਗੂ ਸ੍ਰ ਭਗਵੰਤ ਪਾਲ ਸਿੰਘ ਸੱਚਰ ਨੇ ਸ਼ਹਿਰ ਦੀਆਂ ਤੇਰਾਂ ਵਾਰਡਾਂ ਤੇ ਹੋਣ ਵਾਲੀਆਂ ਚੋਣਾਂ ਸਬੰਧੀ ਮੀਟਿੰਗ ਮਜੀਠਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਤੇ…
Previous Post
Next Post
Leave a Reply
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed













