ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਪੰਜਾਬ ਕੈਮਿਸਟਸ ਐਸੋਸੀਏਸ਼ਨ ਦੇ ਵਫ਼ਦ ਨੇ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਹੇਠ ਮੁੱਖ ਸਕੱਤਰ ਕੁਮਾਰ ਰਾਹੁਲ ਨਾਲ ਕੀਤੀ ਮੁਲਾਕਾਤ

ਡਰੱਗ ਪਾਲਿਸੀ ਵਿੱਚ ਸੋਧ ਅਤੇ ਕੈਮਿਸਟਾਂ ਦੀਆਂ ਸਮੱਸਿਆਵਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ ਚੰਡੀਗੜ੍ਹ, 21 ਸਤੰਬਰ (ਕੇ. ਐਲ. ਜੀਤ ਵਾਲੀਆ)- ਪੰਜਾਬ ਕੈਮਿਸਟਸ ਐਸੋਸੀਏਸ਼ਨ (ਰਜਿ.), ਜੋ ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ ਕੈਮਿਸਟਸ ਐਂਡ ਡਰੱਗਿਸਟਸ (AIOCD) ਨਾਲ ਸੰਬੰਧਤ ਹੈ, ਦੇ ਵਫ਼ਦ ਨੇ ਪੰਜਾਬ ਦੇ ਕੈਮਿਸਟ ਭਾਈਚਾਰੇ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਪ੍ਰਸ਼ਾਸਨਿਕ ਸੁਧਾਰਾਂ ਦੀਆਂ ਮੰਗਾਂ ਨੂੰ ਲੈ…

ਡਰੱਗ ਪਾਲਿਸੀ ਵਿੱਚ ਸੋਧ ਅਤੇ ਕੈਮਿਸਟਾਂ ਦੀਆਂ ਸਮੱਸਿਆਵਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ, 21 ਸਤੰਬਰ (ਕੇ. ਐਲ. ਜੀਤ ਵਾਲੀਆ)- ਪੰਜਾਬ ਕੈਮਿਸਟਸ ਐਸੋਸੀਏਸ਼ਨ (ਰਜਿ.), ਜੋ ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ ਕੈਮਿਸਟਸ ਐਂਡ ਡਰੱਗਿਸਟਸ (AIOCD) ਨਾਲ ਸੰਬੰਧਤ ਹੈ, ਦੇ ਵਫ਼ਦ ਨੇ ਪੰਜਾਬ ਦੇ ਕੈਮਿਸਟ ਭਾਈਚਾਰੇ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਪ੍ਰਸ਼ਾਸਨਿਕ ਸੁਧਾਰਾਂ ਦੀਆਂ ਮੰਗਾਂ ਨੂੰ ਲੈ ਕੇ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਹੇਠ ਪੰਜਾਬ ਫੂਡ ਐਂਡ ਡਰੱਗ ਵਿਭਾਗ ਦੇ ਮੁੱਖ ਸਕੱਤਰ ਸ਼੍ਰੀ ਕੁਮਾਰ ਰਾਹੁਲ ਨਾਲ ਮੁਲਾਕਾਤ ਕੀਤੀ।

ਮੁਲਾਕਾਤ ਦੌਰਾਨ ਕੈਮਿਸਟ ਭਾਈਚਾਰੇ ਨਾਲ ਸਬੰਧਤ ਕਈ ਅਹਿਮ ਮਸਲਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੁੱਖ ਸਕੱਤਰ ਕੁਮਾਰ ਰਾਹੁਲ ਵੱਲੋਂ ਡਰੱਗ ਪਾਲਿਸੀ ਵਿੱਚ ਸੋਧ ਕਰਨ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਗਲੇ ਕੁਝ ਦਿਨਾਂ ਵਿੱਚ ਨੀਤੀ ਵਿੱਚ ਲੋੜੀਂਦੇ ਸੁਧਾਰ ਕਰਕੇ ਨਵੀਂ ਡਰੱਗ ਪਾਲਿਸੀ ਜਾਰੀ ਕੀਤੀ ਜਾਵੇਗੀ। ਇਸ ਸਬੰਧੀ ਜੁਆਇੰਟ ਕਮਿਸ਼ਨਰ ਡਰੱਗ ਸ੍ਰੀ ਸੰਜੀਵ ਗਰਗ ਨੂੰ ਪਾਲਿਸੀ ਦਾ ਵਿਸਥਾਰ ਨਾਲ ਜਾਇਜ਼ਾ ਲੈ ਕੇ ਲੋੜੀਂਦੀਆਂ ਸੋਧਾਂ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ।

ਇਸ ਮੌਕੇ ਪੰਜਾਬ ਕੈਮਿਸਟਸ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਜਨਰਲ ਸਕੱਤਰ ਜੀ.ਐੱਸ. ਚਾਵਲਾ ਨੇ ਕਿਹਾ ਕਿ ਐਸੋਸੀਏਸ਼ਨ ਵੱਲੋਂ ਡਰੱਗ ਪਾਲਿਸੀ ਵਿੱਚ ਅਜਿਹੀ ਸੋਧ ਦੀ ਮੰਗ ਕੀਤੀ ਗਈ ਹੈ, ਜਿਸ ਨਾਲ ਆਮ ਕੈਮਿਸਟਾਂ ਅਤੇ ਕਾਰਪੋਰੇਟ ਅਦਾਰਿਆਂ ਲਈ ਇੱਕੋ ਜਿਹੀ ਨੀਤੀ ਲਾਗੂ ਹੋਵੇ ਅਤੇ ਕੈਮਿਸਟ ਭਾਈਚਾਰੇ ਨੂੰ ਦਰਪੇਸ਼ ਵਿਹਾਰਕ ਮੁਸ਼ਕਲਾਂ ਦਾ ਹੱਲ ਹੋ ਸਕੇ।

ਬੈਠਕ ਵਿੱਚ ਓ.ਐੱਨ.ਡੀ.ਐੱਲ.ਐੱਸ. ਪੋਰਟਲ ਨਾਲ ਸਬੰਧਤ ਸਮੱਸਿਆਵਾਂ ’ਤੇ ਵੀ ਚਰਚਾ ਹੋਈ। ਇਸ ਤੋਂ ਇਲਾਵਾ ਲੰਬੇ ਸਮੇਂ ਤੋਂ ਕਾਰੋਬਾਰ ਕਰ ਰਹੇ ਕੈਮਿਸਟਾਂ ਦੇ ਫਾਰਮਾਸਿਸਟ ਲਾਇਸੈਂਸਾਂ ਦੇ ਨਵੀਨੀਕਰਨ ਨਾਲ ਸਬੰਧਤ ਮਸਲਾ ਵੀ ਉਠਾਇਆ ਗਿਆ। ਐਸੋਸੀਏਸ਼ਨ ਵੱਲੋਂ ਦੱਸਿਆ ਗਿਆ ਕਿ ਕਈ ਕੈਮਿਸਟ ਪਿਛਲੇ 20-30 ਸਾਲਾਂ ਤੋਂ ਕਾਰੋਬਾਰ ਕਰ ਰਹੇ ਹਨ ਅਤੇ ਉਨ੍ਹਾਂ ਦੇ ਲਾਇਸੈਂਸ ਪਹਿਲਾਂ ਵੀ ਕਈ ਵਾਰ ਨਵਿਆਏ ਜਾ ਚੁੱਕੇ ਹਨ। ਇਸ ਮਸਲੇ ਦਾ ਅਗਲੇ ਦੋ-ਤਿੰਨ ਦਿਨਾਂ ਵਿੱਚ ਹੱਲ ਕੱਢਣ ਦਾ ਭਰੋਸਾ ਦਿੱਤਾ ਗਿਆ।

ਇਸੇ ਤਰ੍ਹਾਂ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ (ABDM), ਨੈਸ਼ਨਲ ਹੈਲਥਕੇਅਰ ਪ੍ਰੋਵਾਈਡਰ ਰਜਿਸਟਰੀ ਅਤੇ ਹੈਲਥਕੇਅਰ ਪ੍ਰੋਫੈਸ਼ਨਲ ਰਜਿਸਟਰੀ ਨਾਲ ਸਬੰਧਤ ਮਸਲਿਆਂ ’ਤੇ ਵੀ ਵਿਚਾਰ ਕੀਤਾ ਗਿਆ। ਸ਼ਡਿਊਲ ਐੱਚ-1 ਰਜਿਸਟਰ ਨਾਲ ਸਬੰਧਤ ਸ਼ਰਤਾਂ ਬਾਰੇ ਵੀ ਐਸੋਸੀਏਸ਼ਨ ਵੱਲੋਂ ਆਪਣਾ ਪੱਖ ਰੱਖਿਆ ਗਿਆ, ਜਿਸ ’ਤੇ ਅਧਿਕਾਰੀਆਂ ਵੱਲੋਂ ਜਲਦ ਹੱਲ ਕੱਢਣ ਦਾ ਭਰੋਸਾ ਦਿੱਤਾ ਗਿਆ।

ਬੈਠਕ ਦੌਰਾਨ ਗੈਰ-ਅਧਿਕਾਰਤ ਐਪਸ ਰਾਹੀਂ ਦਵਾਈਆਂ ਦੀ ਆਨਲਾਈਨ ਸਪਲਾਈ ਦਾ ਮਾਮਲਾ ਵੀ ਗੰਭੀਰਤਾ ਨਾਲ ਉਠਾਇਆ ਗਿਆ। ਐਸੋਸੀਏਸ਼ਨ ਨੇ ਮੰਗ ਕੀਤੀ ਕਿ ਅਜਿਹੀਆਂ ਐਪਸ ਦੀ ਜਾਂਚ ਕੀਤੀ ਜਾਵੇ, ਜੋ ਕਥਿਤ ਤੌਰ ’ਤੇ ਬਿਨਾਂ ਅਧਿਕਾਰ ਸਿੱਧੇ ਖਪਤਕਾਰਾਂ ਤੱਕ ਦਵਾਈਆਂ ਪਹੁੰਚਾ ਰਹੀਆਂ ਹਨ। ਇਸ ਸਬੰਧੀ ਵੀ ਜਾਂਚ ਅਤੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ।

ਬੈਠਕ ਵਿੱਚ ਸਿਹਤ ਵਿਭਾਗ ਦੇ ਜੁਆਇੰਟ ਕਮਿਸ਼ਨਰ ਸੰਜੀਵ ਗਰਗ, ਅਸਿਸਟੈਂਟ ਕਮਿਸ਼ਨਰ ਗੁਰਿੰਦਰ ਸਿੰਘ, ਅਮਿਤ ਦੁੱਗਲ ਤੋਂ ਇਲਾਵਾ ਪੰਜਾਬ ਕੈਮਿਸਟਸ ਐਸੋਸੀਏਸ਼ਨ ਦੇ ਜੀ.ਐੱਸ. ਚਾਵਲਾ, ਸੁਰਿੰਦਰ ਦੁੱਗਲ, ਅਮਰਦੀਪ ਸਿੰਘ, ਸੁਮਿਤ ਸ਼ਰਮਾ, ਰਵਿੰਦਰ ਕੁਮਾਰ, ਅਜੇ ਵਾਂਸਲ, ਜਗ ਤਾਰਨ ਸਿੰਘ, ਰਿਸ਼ੂ ਗਰਗ, ਦਰਸ਼ਨ ਸਿੰਘ, ਸੰਜੀਵ ਚੌਧਰੀ, ਵਿਕਰਮ ਠੁਕਰਾਲ ਆਦਿ ਹਾਜ਼ਰ ਸਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports