ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਅਕਾਲ ਸੇਵਾ ਫਾਊਂਡੇਸ਼ਨ ਦੇ ਪ੍ਰਧਾਨ ਹਰਪਾਲ ਸਿੰਘ ਰੰਧਾਵਾ ਨੂੰ ਮਾਤਾ ਦੇ ਅਕਾਲ ਚਲਾਣੇ ਨਾਲ ਗਹਿਰਾ ਸਦਮਾ

  ਸੰਤ ਸਮਾਜ, ਧਾਰਮਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਵੱਲੋਂ ਰੰਧਾਵਾ ਪਰਿਵਾਰ ਨਾਲ ਦੁੱਖ ਸਾਂਝਾ ਅੰਮ੍ਰਿਤਸਰ, 23 ਸਤੰਬਰ (ਫੁਲਜੀਤ ਸਿੰਘ ਵਰਪਾਲ)- ਅਕਾਲ ਸੇਵਾ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਉੱਘੇ ਸਮਾਜ ਸੇਵੀ ਹਰਪਾਲ ਸਿੰਘ ਰੰਧਾਵਾ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਹਰਭਜਨ ਕੌਰ ਆਪਣੇ ਜੀਵਨ ਦੇ ਸਵਾਸ ਪੂਰੇ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ।…

 

ਸੰਤ ਸਮਾਜ, ਧਾਰਮਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਵੱਲੋਂ ਰੰਧਾਵਾ ਪਰਿਵਾਰ ਨਾਲ ਦੁੱਖ ਸਾਂਝਾ

ਅੰਮ੍ਰਿਤਸਰ, 23 ਸਤੰਬਰ (ਫੁਲਜੀਤ ਸਿੰਘ ਵਰਪਾਲ)- ਅਕਾਲ ਸੇਵਾ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਉੱਘੇ ਸਮਾਜ ਸੇਵੀ ਹਰਪਾਲ ਸਿੰਘ ਰੰਧਾਵਾ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਹਰਭਜਨ ਕੌਰ ਆਪਣੇ ਜੀਵਨ ਦੇ ਸਵਾਸ ਪੂਰੇ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਰੰਧਾਵਾ ਪਰਿਵਾਰ ਅਤੇ ਉਨ੍ਹਾਂ ਨਾਲ ਜੁੜੇ ਸਨੇਹੀਆਂ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਹਰਪਾਲ ਸਿੰਘ ਰੰਧਾਵਾ ਅਤੇ ਰੰਧਾਵਾ ਪਰਿਵਾਰ ਨਾਲ ਸੰਤ ਸਮਾਜ, ਧਾਰਮਿਕ ਸ਼ਖ਼ਸੀਅਤਾਂ ਅਤੇ ਰਾਜਨੀਤਿਕ ਆਗੂਆਂ ਵੱਲੋਂ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਸੱਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਹੈੱਡ ਪ੍ਰਚਾਰਕ ਗਿਆਨੀ ਜੰਗਬੀਰ ਸਿੰਘ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਅੜਗੱਜ, ਸਾਬਕਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁਖੀ ਸੰਤ ਮਹਾਂਪੁਰਖ ਬਾਬਾ ਸਤਨਾਮ ਸਿੰਘ, ਕਾਰ ਸੇਵਾ ਖਡੂਰ ਸਾਹਿਬ ਦੇ ਸੰਤ ਮਹਾਂਪੁਰਖ ਬਾਬਾ ਸੇਵਾ ਸਿੰਘ, ਕਾਰ ਸੇਵਾ ਸਰਹਾਲੀ ਦੇ ਸੰਤ ਮਹਾਂਪੁਰਖ ਬਾਬਾ ਸੁੱਖਾ ਸਿੰਘ, ਸੰਤ ਮਹਾਂਪੁਰਖ ਬਾਬਾ ਸਵਰਨਜੀਤ ਸਿੰਘ, ਅਟਾਲਾ ਸਾਹਿਬ ਦੇ ਮੁਖੀ ਸੰਤ ਮਹਾਂਪੁਰਖ ਬਾਬਾ ਦਰਸ਼ਨ ਸਿੰਘ ਅਤੇ ਦਸ਼ਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸਮੇਤ ਹੋਰ ਧਾਰਮਿਕ ਸ਼ਖ਼ਸੀਅਤਾਂ ਨੇ ਰੰਧਾਵਾ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

ਇਸੇ ਤਰ੍ਹਾਂ ਰਾਜਨੀਤਿਕ ਖੇਤਰ ਨਾਲ ਸਬੰਧਤ ਅਮਰਿੰਦਰ ਸਿੰਘ ਰਾਜਾ ਵੜਿੰਗ, ਮੈਂਬਰ ਪਾਰਲੀਮੈਂਟ ਲੁਧਿਆਣਾ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਮੈਂਬਰ ਪਾਰਲੀਮੈਂਟ ਗੁਰਦਾਸਪੁਰ ਸੁਖਜਿੰਦਰ ਸਿੰਘ ਰੰਧਾਵਾ, ਮੈਂਬਰ ਪਾਰਲੀਮੈਂਟ ਅੰਮ੍ਰਿਤਸਰ ਗੁਰਜੀਤ ਸਿੰਘ ਔਜਲਾ, ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਸੁਖਪਾਲ ਸਿੰਘ ਖਹਿਰਾ, ਵਿਧਾਇਕ ਪ੍ਰਗਟ ਸਿੰਘ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਸਾਬਕਾ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਸਾਬਕਾ ਵਿਧਾਇਕ ਸੁਨੀਲ ਦੱਤੀ, ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ, ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ, ਸਰਬਜੀਤ ਸਿੰਘ ਸੋਨੂੰ ਜੰਡਿਆਲਾ, ਹਿਮਾਚਲ ਪ੍ਰਦੇਸ਼ ਦੇ ਚਿੰਤਪੁਰਨੀ ਤੋਂ ਵਿਧਾਇਕ ਸੁਦਰਸ਼ਨ ਸਿੰਘ ਬਬਲੂ, ਐਡਵੋਕੇਟ ਰਿਸ਼ਵ ਹਰੋਲ, ਕਿਰਨਜੀਤ ਸਿੰਘ, ਸੌਰਵ ਸ਼ਰਮਾ, ਬਿਕਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਸਿਮਰਦੀਪ ਸਿੰਘ ਸਮੇਤ ਹੋਰ ਆਗੂਆਂ ਨੇ ਵੀ ਹਰਪਾਲ ਸਿੰਘ ਰੰਧਾਵਾ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਦੁੱਖ ਸਾਂਝਾ ਕੀਤਾ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports