ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਹਲਕਾ ਪੂਰਬੀ ਤੋਂ ‘ਆਪ’ ਦੀ ਟਿਕਟ ਲਈ ਅਮੀਰ ਸਿੰਘ ਘੁੱਲੀ ਨੇ ਪੇਸ਼ ਕੀਤੀ ਦਾਅਵੇਦਾਰੀ

ਨਗਰ ਨਿਗਮ ਚੋਣਾਂ ਤੋਂ ਬਾਅਦ ਸਿਆਸੀ ਸਰਗਰਮੀਆਂ ਹੋਰ ਤੇਜ਼, ਹਲਕੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਸਰਗਰਮ ਅੰਮ੍ਰਿਤਸਰ, 25 ਸਤੰਬਰ (ਫੁੱਲਜੀਤ ਸਿੰਘ ਵਰਪਾਲ)- ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਪੂਰਬੀ ਦੇ ਸੀਨੀਅਰ ਆਗੂ ਅਮੀਰ ਸਿੰਘ ਘੁੱਲੀ ਨੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਪੂਰਬੀ ਤੋਂ ਪਾਰਟੀ ਦੀ ਟਿਕਟ ਲਈ…

ਨਗਰ ਨਿਗਮ ਚੋਣਾਂ ਤੋਂ ਬਾਅਦ ਸਿਆਸੀ ਸਰਗਰਮੀਆਂ ਹੋਰ ਤੇਜ਼, ਹਲਕੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਸਰਗਰਮ

ਅੰਮ੍ਰਿਤਸਰ, 25 ਸਤੰਬਰ (ਫੁੱਲਜੀਤ ਸਿੰਘ ਵਰਪਾਲ)- ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਪੂਰਬੀ ਦੇ ਸੀਨੀਅਰ ਆਗੂ ਅਮੀਰ ਸਿੰਘ ਘੁੱਲੀ ਨੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਪੂਰਬੀ ਤੋਂ ਪਾਰਟੀ ਦੀ ਟਿਕਟ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ। ਅਮੀਰ ਸਿੰਘ ਘੁੱਲੀ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੀ ਸਿਆਸਤ ਨਾਲ ਜੁੜੇ ਹੋਏ ਹਨ ਅਤੇ ਹਲਕਾ ਪੂਰਬੀ ਵਿੱਚ ਲਗਾਤਾਰ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਅੱਗੇ ਵਧਾ ਰਹੇ ਹਨ।

ਜ਼ਿਕਰਯੋਗ ਹੈ ਕਿ ਪਿਛਲੀਆਂ ਨਗਰ ਨਿਗਮ ਚੋਣਾਂ ਦੌਰਾਨ ਉਨ੍ਹਾਂ ਦੇ ਪੁੱਤਰ ਜਗਮੀਤ ਸਿੰਘ ਘੁੱਲੀ ਨੇ ਵਾਰਡ ਨੰਬਰ 32 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਦਿਆਂ ਜਿੱਤ ਹਾਸਲ ਕੀਤੀ ਸੀ ਅਤੇ ਕੌਂਸਲਰ ਚੁਣੇ ਗਏ ਸਨ। ਇਸ ਤੋਂ ਬਾਅਦ ਜਗਮੀਤ ਸਿੰਘ ਘੁੱਲੀ ਅਤੇ ਉਨ੍ਹਾਂ ਦੇ ਸਾਥੀਆਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਸੀ।

ਇਸ ਤੋਂ ਬਾਅਦ ਅਮੀਰ ਸਿੰਘ ਘੁੱਲੀ ਵੱਲੋਂ ਵੀ ਹਲਕਾ ਪੂਰਬੀ ਵਿੱਚ ਆਮ ਆਦਮੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਸਰਗਰਮੀ ਦਿਖਾਈ ਜਾ ਰਹੀ ਹੈ। ਉਹ ਪਾਰਟੀ ਵਰਕਰਾਂ ਅਤੇ ਇਲਾਕਾ ਵਾਸੀਆਂ ਨਾਲ ਲਗਾਤਾਰ ਸੰਪਰਕ ਵਿੱਚ ਰਹਿੰਦਿਆਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨ ਦਾ ਦਾਅਵਾ ਕਰ ਰਹੇ ਹਨ।

ਅਮੀਰ ਸਿੰਘ ਘੁੱਲੀ ਨੇ ਕਿਹਾ ਕਿ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਉਣਾ ਅਤੇ ਇਲਾਕੇ ਦੇ ਵਿਕਾਸ ਲਈ ਯਤਨ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਸੇਵਾਦਾਰ ਵਜੋਂ ਹਲਕੇ ਵਿੱਚ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਨਾਲ ਆਪਣਾ ਸੰਪਰਕ ਹੋਰ ਮਜ਼ਬੂਤ ਕਰਨਗੇ।

2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਉਨ੍ਹਾਂ ਕਿਹਾ ਕਿ ਉਹ ਪਾਰਟੀ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਵਾਪਸੀ ਬਾਰੇ ਆਪਣਾ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਪਾਰਟੀ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਵਿੱਚੋਂ 100 ਸੀਟਾਂ ਜਿੱਤ ਕੇ ਮੁੜ ਸਰਕਾਰ ਬਣਾਏਗੀ।

ਹਲਕਾ ਪੂਰਬੀ ਤੋਂ ਅਮੀਰ ਸਿੰਘ ਘੁੱਲੀ ਵੱਲੋਂ ਦਾਅਵੇਦਾਰੀ ਪੇਸ਼ ਕੀਤੇ ਜਾਣ ਤੋਂ ਬਾਅਦ ਹਲਕੇ ਦੀ ਸਿਆਸਤ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਹੋਰ ਸਰਗਰਮੀ ਦੇਖਣ ਨੂੰ ਮਿਲਣ ਦੀ ਸੰਭਾਵਨਾ ਹੈ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports