ਅੰਮ੍ਰਿਤਸਰ, 14 ਮਈ (ਫੁੱਲਜੀਤ ਸਿੰਘ ਵਰਪਾਲ) — ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰੀ ਬੀਸੀ ਵਿੰਗ ਦੇ ਪ੍ਰਧਾਨ ਅਤੇ ਵਾਰਡ ਨੰਬਰ 43 ਦੇ ਕੌਂਸਲਰ ਇੰਦਰਜੀਤ ਸਿੰਘ ਪੰਡੋਰੀ ਵੱਲੋਂ ਅੱਜ ਸ਼ਹੀਦ ਊਧਮ ਸਿੰਘ ਨਗਰ ਵਿਖੇ ਇਕ ਪ੍ਰਭਾਵਸ਼ਾਲੀ ਅਤੇ ਉਤਸ਼ਾਹ ਭਰਪੂਰ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪਾਰਟੀ ਨਾਲ ਲੰਮੇ ਸਮੇਂ ਤੋਂ ਨਿਭਾ ਕਰ ਰਹੇ ਮਿਹਨਤੀ ਨੌਜਵਾਨਾਂ, ਬੀਬੀਆਂ ਅਤੇ ਸਮਾਜਸੇਵੀ ਵਰਕਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਅਹਿਮ ਜਿੰਮੇਵਾਰੀਆਂ ਸੌਂਪ ਕੇ ਸਨਮਾਨਿਤ ਕੀਤਾ ਗਿਆ।
ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀਆਂ, ਪਾਰਟੀ ਵਰਕਰਾਂ, ਨੌਜਵਾਨਾਂ ਅਤੇ ਮਾਤਾ-ਭੈਣਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਇਲਾਕੇ ਵਿੱਚ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਨਵੇਂ ਅਹੁਦੇਦਾਰਾਂ ਨੂੰ ਸਿਰੋਪੇ ਪਾ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਤੇ ਕੌਂਸਲਰ ਇੰਦਰਜੀਤ ਸਿੰਘ ਪੰਡੋਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਆਪਣੇ ਵਫ਼ਾਦਾਰ ਅਤੇ ਮਿਹਨਤੀ ਵਰਕਰਾਂ ਦੀ ਕਦਰ ਕਰਦਾ ਆਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਅੱਗੇ ਲਿਆਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਵੱਲ ਆਸ ਭਰੀ ਨਿਗਾਹ ਨਾਲ ਦੇਖ ਰਹੇ ਹਨ ਅਤੇ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਨਵੇਂ ਅਹੁਦੇਦਾਰ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ, ਪਾਰਟੀ ਦੀ ਵਿਚਾਰਧਾਰਾ ਨਾਲ ਲੋਕਾਂ ਨੂੰ ਜੋੜਨ ਅਤੇ ਨੌਜਵਾਨ ਪੀੜ੍ਹੀ ਨੂੰ ਪਾਰਟੀ ਨਾਲ ਜੋੜਨ ਲਈ ਸਰਗਰਮ ਭੂਮਿਕਾ ਨਿਭਾਉਣ।
ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਹੀ ਪੰਜਾਬ ਦੀ ਮਜ਼ਬੂਤੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਪੰਜਾਬ, ਪੰਜਾਬੀਅਤ ਅਤੇ ਪੰਥ ਦੀ ਆਵਾਜ਼ ਬਣ ਕੇ ਖੜ੍ਹਾ ਰਿਹਾ ਹੈ।
ਇਸ ਮੌਕੇ ਹਰਦੀਪ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ ਵਾਰਡ ਨੰਬਰ 43, ਬੀਬੀ ਗੁਰਜੀਤ ਕੌਰ ਨੂੰ ਮੀਤ ਪ੍ਰਧਾਨ ਵਾਰਡ ਨੰਬਰ 43, ਸਰਬਜੀਤ ਕੌਰ ਨੂੰ ਮੀਤ ਪ੍ਰਧਾਨ ਵਾਰਡ ਨੰਬਰ 43, ਸੁਖਜਿੰਦਰ ਸਿੰਘ ਬਿੱਟੂ ਨੂੰ ਸੀਨੀਅਰ ਮੀਤ ਪ੍ਰਧਾਨ ਵਾਰਡ ਨੰਬਰ 43, ਜਗਦੇਵ ਸਿੰਘ ਨੂੰ ਮੀਤ ਪ੍ਰਧਾਨ ਹਲਕਾ ਦੱਖਣੀ, ਸੁਰਿੰਦਰ ਸਿੰਘ ਰਾਜੂ ਨੂੰ ਜਨਰਲ ਸਕੱਤਰ ਵਾਰਡ ਨੰਬਰ 43, ਕੁਲਦੀਪ ਸਿੰਘ ਖਾਲਸਾ ਨੂੰ ਸੀਨੀਅਰ ਮੀਤ ਪ੍ਰਧਾਨ ਵਾਰਡ ਨੰਬਰ 43, ਹਰਜੀਤ ਸਿੰਘ ਧੁੰਨਾ ਨੂੰ ਸੋਸ਼ਲ ਮੀਡੀਆ ਇੰਚਾਰਜ ਹਲਕਾ ਦੱਖਣੀ, ਰਣਜੀਤ ਸਿੰਘ ਲੋਹੀਆ ਨੂੰ ਸਕੱਤਰ ਹਲਕਾ ਦੱਖਣੀ ਅਤੇ ਮੱਖਣ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਵਾਰਡ ਨੰਬਰ 43 ਨਿਯੁਕਤ ਕੀਤਾ ਗਿਆ।
ਨਵੇਂ ਅਹੁਦੇਦਾਰਾਂ ਨੇ ਪਾਰਟੀ ਹਾਈਕਮਾਂਡ ਅਤੇ ਕੌਂਸਲਰ ਇੰਦਰਜੀਤ ਸਿੰਘ ਪੰਡੋਰੀ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਾਂ ਵਿੱਚ ਰਹਿ ਕੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਦਿਨ-ਰਾਤ ਮਿਹਨਤ ਕਰਨਗੇ।
ਇਸ ਮੌਕੇ ਗੁਰਦਿਆਲ ਸਿੰਘ ਭੁੱਲਰ (ਸਰਕਲ ਪ੍ਰਧਾਨ), ਮੁਖਤਿਆਰ ਸਿੰਘ, ਸੁਰਜੀਤ ਸਿੰਘ ਕੰਡਾ, ਕੁਲਦੀਪ ਸਿੰਘ ਦਾਸੂਵਾਲ (ਪ੍ਰਧਾਨ ਹਲਕਾ ਦੱਖਣੀ ਬੀਸੀ ਵਿੰਗ), ਬੂਟਾ ਸਿੰਘ ਕੰਡਾ (ਵਾਰਡ ਪ੍ਰਧਾਨ), ਅਜੀਤ ਸਿੰਘ ਰਾਜਾ (ਮੀਤ ਪ੍ਰਧਾਨ), ਹਰਮਿੰਦਰਪਾਲ ਸਿੰਘ, ਪਰਮਜੀਤ ਸਿੰਘ ਭਾਟੀਆ, ਵਿਕਰਮਜੀਤ ਸਿੰਘ ਨਿੱਕਾ, ਸੰਨੀ ਠਰੂ ਅਤੇ ਹੋਰ ਅਕਾਲੀ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ।
















