ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਜਸਬੀਰ ਡਿੰਪਾ ਤੇ ਐਮ.ਆਰ ਵੱਲੋਂ ਜ਼ਿਲ੍ਹਾ ਕਾਂਗਰਸ ਓਬੀਸੀ ਵਿਭਾਗ ਵਿੱਚ ਕੀਤੀਆਂ ਨਵੀਆਂ ਨਿਯੁਕਤੀਆਂ, ਡਡਿਆਲਾ ਜਨਰਲ ਸਕੱਤਰ ਤੇ ਪਵਿੱਤਰ ਲਾਡੂ ਜ਼ਿਲ੍ਹਾ ਸਕੱਤਰ ਨਿਯੁਕਤ

ਅੰਮ੍ਰਿਤਸਰ, 17 ਮਈ (ਕੇ. ਐਲ. ਜੀਤ ਵਾਲੀਆ, ਫੁਲਜੀਤ ਵਰਪਾਲ ) – ਜ਼ਿਲ੍ਹਾ ਕਾਂਗਰਸ ਓਬੀਸੀ ਵਿਭਾਗ ਵੱਲੋਂ ਅੱਜ ਇੱਕ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਬਿੱਟੂ ਐਮ.ਆਰ. ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਇਸ ਸਮਾਗਮ ਦੌਰਾਨ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਸੀਨੀਅਰ ਕਾਂਗਰਸੀ ਆਗੂ ਜਸਬੀਰ ਸਿੰਘ ਗਿੱਲ ਡਿੰਪਾ ਦੀ ਅਗਵਾਈ ਹੇਠ ਸੰਗਠਨ ਨੂੰ ਹੋਰ…

ਅੰਮ੍ਰਿਤਸਰ, 17 ਮਈ (ਕੇ. ਐਲ. ਜੀਤ ਵਾਲੀਆ, ਫੁਲਜੀਤ ਵਰਪਾਲ ) – ਜ਼ਿਲ੍ਹਾ ਕਾਂਗਰਸ ਓਬੀਸੀ ਵਿਭਾਗ ਵੱਲੋਂ ਅੱਜ ਇੱਕ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਬਿੱਟੂ ਐਮ.ਆਰ. ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਇਸ ਸਮਾਗਮ ਦੌਰਾਨ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਸੀਨੀਅਰ ਕਾਂਗਰਸੀ ਆਗੂ ਜਸਬੀਰ ਸਿੰਘ ਗਿੱਲ ਡਿੰਪਾ ਦੀ ਅਗਵਾਈ ਹੇਠ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਦੋ ਅਹਿਮ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ।

 

ਸਮਾਗਮ ਵਿੱਚ ਗੁਰਨਾਮ ਸਿੰਘ ਡਡਿਆਲਾ ਨੂੰ ਜ਼ਿਲ੍ਹਾ ਕਾਂਗਰਸ ਓਬੀਸੀ ਵਿਭਾਗ ਦਾ ਜਨਰਲ ਸਕੱਤਰ ਅਤੇ ਪਵਿੱਤਰ ਸਿੰਘ ਲਾਡੂ ਨੂੰ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਗਿਆ। ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕਰਦਿਆਂ ਪਾਰਟੀ ਆਗੂਆਂ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਰੋਸਾ ਜਤਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਓਬੀਸੀ ਵਰਗ ਦੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

 

ਇਸ ਮੌਕੇ ਨਰਿੰਦਰ ਸਿੰਘ ਬਿੱਟੂ ਐਮ.ਆਰ. ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਪਿੱਛੜੇ ਵਰਗਾਂ ਦੇ ਹੱਕਾਂ ਲਈ ਲੜਦੀ ਆਈ ਹੈ ਅਤੇ ਓਬੀਸੀ ਵਰਗ ਨੂੰ ਸੰਗਠਨ ਵਿੱਚ ਯੋਗ ਸਨਮਾਨ ਅਤੇ ਪ੍ਰਤਿਨਿਧਿਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਵੀਆਂ ਨਿਯੁਕਤੀਆਂ ਨਾਲ ਪਾਰਟੀ ਦਾ ਜ਼ਮੀਨੀ ਢਾਂਚਾ ਹੋਰ ਮਜ਼ਬੂਤ ਹੋਵੇਗਾ।

 

ਜਸਬੀਰ ਸਿੰਘ ਗਿੱਲ ਡਿੰਪਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਨਾਮ ਸਿੰਘ ਡਡਿਆਲਾ ਅਤੇ ਪਵਿੱਤਰ ਸਿੰਘ ਲਾਡੂ ਲੰਬੇ ਸਮੇਂ ਤੋਂ ਪਾਰਟੀ ਦੀ ਨਿਸ਼ਠਾ ਨਾਲ ਸੇਵਾ ਕਰ ਰਹੇ ਹਨ ਅਤੇ ਉਨ੍ਹਾਂ ਦੀ ਮਿਹਨਤ ਨੂੰ ਦੇਖਦੇ ਹੋਏ ਇਹ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਨਵ-ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਹਾਈਕਮਾਨ ਅਤੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਉਮੀਦਾਂ ‘ਤੇ ਖਰਾ ਉਤਰਣਗੇ ਅਤੇ ਓਬੀਸੀ ਵਰਗ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਕੌਂਸਲਰ ਅੰਮ੍ਰਿਤਪਾਲ ਸਿੰਘ, ਗੁਰਿੰਦਰ ਸਿੰਘ ਫਰੀਡਮ, ਪੁਸ਼ਪਿੰਦਰ ਸਿੰਘ ਸੱਗੂ ਸਮੇਤ ਓਬੀਸੀ ਵਿਭਾਗ ਦੇ ਕਈ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਸਮਾਗਮ ਦੌਰਾਨ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਤਿਆਰੀਆਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports