ਹੁਣ ਮਜੀਠੀਆ ਦੀ ਗੁੰਡਾਗਰਦੀ ਅਤੇ ਧੱਕੇਸ਼ਾਹੀਆਂ ਨਹੀਂ ਚੱਲਣਗੀਆਂ – ਤਲਬੀਰ ਗਿੱਲ
ਮਜੀਠਾ 26 ਮਈ (ਸੁਭਾਸ਼ ਚੰਦਰ ਭਗਤ) – ਅੱਜ ਮਜੀਠਾ ਵਿਖੇ ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਵਰਕਰਾਂ ਵਿਚਕਾਰ ਇੱਕ ਜ਼ਬਰਦਸਤ ਝੜਪ ਹੋਈ ਜਿਸ ਵਿੱਚ ਅਕਾਲੀ ਦਲ ਦੇ 2 ਵਰਕਰ ਜਖਮੀ ਹੋ ਗਏ ਇਸ ਮੌਕੇ ਅਕਾਲੀ ਦਲ ਦੇ ਵਰਕਰਾਂ ਦੀ ਸਦਮਾ ਸੁਣਵਾਈ ਨਾ ਹੋਈ ਤਾਂ ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਮੌਕੇ ‘ਤੇ ਪਹੁੰਚੇ ਅਤੇ ਅਤੇ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਆਈਪੀਐਸ ਸੂਹੇਲ ਮੀਰ ਕਾਸਿਮ ਨਾਲ ਬਹਿਸ ਕਰਦੇ ਹੋਏ ਨਜ਼ਰ ਆਏ।
ਥਾਣਾ ਮਜੀਠਾ ਵਿਖੇ ਪਹੁੰਚਣ ਤੇ ਬਿਕਰਮ ਮਜੀਠੀਆ ਨੇ ਕਿਹਾ ਕਿ ਮਜੀਠਾ ਪੁਲੀਸ ਆਪ ਸਰਕਾਰ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੀ ਹੈ ਅਤੇ ਅਕਾਲੀ ਦਲ ਜਾਂ ਕਿਸੇ ਹੋਰ ਪਾਰਟੀ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ ਜਦੋਂ ਕਿ ਐੱਸ ਐੱਸ ਪੀ ਦਿਹਾਤੀ ਸੁਹੇਲ ਮੀਰ ਕਾਸਿਮ ਵੱਲੋਂ ਕਿਸੇ ਵੀ ਤਰ੍ਹਾਂ ਦਾ ਪੱਖਪਾਤ ਨਾ ਕਰਨ ਦੀ ਗੱਲ ਕਹੀ ਗਈ।
ਮਜੀਠੀਆ ਨੇ ਕਿਹਾ ਕਿ ਜਦੋਂ ਇੱਕ ਸਿੱਖ ਨੌਜਵਾਨ ਦੀ ਦਸਤਾਰ ਉਤਾਰ ਕੇ ਉਸ ਦੇ ਕੇਸਾਂ ਦੀ ਬੇਅਦਬੀ ਕੀਤੀ ਜਾਵੇ ਅਤੇ ਉਹੀ ਜ਼ਖ਼ਮੀ ਨੌਜਵਾਨ ਪੁਲੀਸ ਅੱਗੇ ਇਨਸਾਫ਼ ਲਈ ਹੱਥ ਜੋੜਦਾ ਫਿਰੇ ਪਰ ਫਿਰ ਵੀ ਇਨਸਾਫ਼ ਨਾ ਮਿਲੇ, ਤਾਂ ਸਮਝ ਲਵੋ ਕਿ ਮਜੀਠਾ ਵਿੱਚ ਕਾਨੂੰਨ ਨਹੀਂ, ਸਗੋਂ ਭਗਵੰਤ ਮਾਨ ਦੇ ਗੁੰਡਿਆਂ ਦਾ ਰਾਜ ਚੱਲ ਰਿਹਾ ਹੈ
ਮਜੀਠੀਆ ਨੇ ਦੋਸ਼ ਲਗਾਇਆ ਕਿ ਐੱਸ ਐੱਸ ਪੀ ਆਮ ਆਦਮੀ ਪਾਰਟੀ ਦੀ ਕਠਪੁਤਲੀ ਬਣ ਕੇ ਕੰਮ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਮਜੀਠਾ ਵਿੱਚ ਸ਼ਰੇਆਮ ਗੁੰਡਾਗਰਦੀ, ਧੱਕੇਸ਼ਾਹੀ ਅਤੇ ਕਾਨੂੰਨ ਦੀਆਂ ਧੱਜੀਆਂ ਉਡਾ ਕੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ
ਇਸ ਮੌਕੇ ਆਪ ਦੇ ਹਲਕਾ ਇੰਚਾਰਜ ਤਲਬੀਰ ਗਿੱਲ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਮਜੀਠੀਆ ਬਾਹਰੋਂ ਗੁੰਡੇਆ ਲਿਆ ਕੇ ਚੋਣਾਂ ਵਿੱਚ ਮਾਹੌਲ ਖਰਾਬ ਕਰ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਗਲ਼ ਪੈ ਰਿਹਾ ਹੈ। ਇੱਥੋਂ ਤੱਕ ਕਿ ਸਾਡੇ ਇੱਕ ਵਰਕਰ ਨੂੰ ਜ਼ਬਰਦਸਤੀ ਗੱਡੀ ਵਿੱਚ ਸੁੱਟਣ ਦੀ ਕੋਸ਼ਿਸ਼ ਵੀ ਕੀਤੀ ਗਈ।
ਉਨ੍ਹਾਂ ਕਿਹਾ ਕਿ ਉਹਨਾਂ ਦੇ ਵਰਕਰ ਦੀ ਪੱਗ ਕਿਸੇ ਨੇ ਨਹੀਂ ਉਤਾਰੀ ਸਗੋਂ ਉਹ ਖੁਦ ਹੀ ਡਿੱਗ ਕੇ ਲੱਥ ਗਈ ਸੀ
ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਹੁਣ ਮਜੀਠੀਆ ਦੀ ਗੁੰਡਾਗਰਦੀ ਅਤੇ ਧੱਕੇਸ਼ਾਹੀਆਂ ਨਹੀਂ ਚੱਲਣਗੀਆਂ ਤੇ ਇਹਨਾਂ ਦਾ ਗੁੰਡਾ ਰਾਜ ਹੈ ਖਤਮ ਹੋ ਚੁੱਕਾ ਹੈ ਦੱਸ ਦੇਈਏ ਕਿ ਹੋਣ ਕਰਕੇ ਕਾਫੀ ਹੱਦ ਤੱਕ ਬਚਾ ਰਿਹਾ.
















