ਦਮਦਮੀ ਟਕਸਾਲ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿ.ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ ਹੇਠ ਗੁ. ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ 42ਵੇਂ ਸ਼ਹੀਦੀ ਜੋੜ ਮੇਲੇ ਦੀ ਆਰੰਭਤਾ ਤੋਂ ਬਾਅਦ ਸ਼ਹੀਦੀ ਹਫ਼ਤੇ ਦੇ ਅੱਜ ਦੂਜੇ ਦਿਨ ਸ਼ਾਮ ਦੇ ਗੁਰਮਤਿ ਸਮਾਗਮ ਬੜੀ ਸ਼ਰਧਾ ਨਾਲ ਸਜਾਏ ਗਏ।ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ‘ਚ ਦਮਦਮੀ ਟਕਸਾਲ ਪੁੱਜੀਆਂ ਸੰਗਤਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਸਹੀਦੀ ਸਮਾਗਮ ‘ਚ ਸੰਗਤਾਂ ਦੀ ਵੱਡੀ ਆਮਦ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਸੀ ਕਿ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਪ੍ਰਤੀ ਲੋਕਾਂ ਦੇ ਦਿਲਾਂ ਵਿੱਚ ਅੱਜ ਵੀ ਅਥਾਹ ਪਿਆਰ, ਸਤਿਕਾਰ ਅਤੇ ਸਮਰਪਣ ਦੀ ਭਾਵਨਾ ਮੌਜੂਦ ਹੈ।
ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿੱਚ ਸਜੇ ਅੱਜ ਸ਼ਾਮ ਦੇ ਗੁਰਮਤਿ ਦੀਵਾਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇੇ ਹਜ਼ੂਰੀ ਰਾਗੀ ਭਾਈ ਸ਼ੁੱਭਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਦੇ ਮਨੋਹਰ ਤੇ ਆਤਮਕ ਰਸ ਨਾਲ ਭਰਪੂਰ ਸ਼ਬਦਾਂ ਦਾ ਗਾਇਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਉਪਰੰਤ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਚੱਲ ਰਹੀ ਲੜੀਵਾਰ ਕਥਾ ਨੂੰ ਅੱਗੇ ਵਧਾਉਂਦੇ ਹੋਏ ਗੁਰ ਪ੍ਰਤਾਪ ਸੂਰਜ ਗ੍ਰੰਥ ਵਿੱਚ ਦਰਜ ਛੇਵੇਂ ਪਾਤਸ਼ਾਹ ਜੀ ਦੇ ਜੀਵਨ ਨਾਲ ਸੰਬੰਧਿਤ ਮਹੱਤਵਪੂਰਨ ਪ੍ਰਸੰਗ ਦਾ ਬੜੇ ਭਾਵਪੂਰ ਤੇ ਰੂਹਾਨੀ ਅੰਦਾਜ਼ ‘ਚ ਵਰਣਨ ਕੀਤਾ।ਉਨ੍ਹਾਂ ਨੇ ਜੂਨ 1984 ਦੇ ਘੱਲੂਘਾਰੇ ਨਾਲ ਸੰਬੰਧਿਤ ਇਤਿਹਾਸਕ ਘਟਨਾਵਾਂ ਦੀ ਗੱਲ ਕਰਦੇ ਹੋਏ ਕਿਹਾ ਕਿ ਸਿੱਖ ਇਤਿਹਾਸ ਸ਼ਹਾਦਤਾਂ, ਸੰਘਰਸ਼ਾਂ ਅਤੇ ਧਰਮ ਦੀ ਰੱਖਿਆ ਲਈ ਦਿੱਤੀਆਂ ਬੇਮਿਸਾਲ ਕੁਰਬਾਨੀਆਂ ਨਾਲ ਭਰਿਆ ਪਿਆ ਹੈ।
ਟਕਸਾਲ ਮੁਖੀ ਨੇ ਕਿਹਾ ਕਿ ਅਜਿਹੇ ਸ਼ਹੀਦੀ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ, ਵਿਰਸੇ ਅਤੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹਨ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ, ਗੁਰਮਤਿ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਜੀਵਨ ਬਤੀਤ ਕਰਦੇ ਹੋਏ ਕੌਮ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਰਹਿਣ ਦੀ ਅਪੀਲ ਕਰਦਿਆ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਪ੍ਰਤੀ ਸੰਗਤਾਂ ਦੀ ਅਟੁੱਟ ਸ਼ਰਧਾ ਕੌਮੀ ਜਾਗਰੂਕਤਾ ਦੀ ਨਿਸ਼ਾਨੀ ਹੈ।
ਦੀਵਾਨ ਦੌਰਾਨ ਪੋਥੀ ਪਾਠ ਦੀ ਸੇਵਾ ਭਾਈ ਸਤਨਾਮ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ਪ੍ਰਿੰ. ਗੁਰਦੀਪ ਸਿੰਘ ਰੰਧਾਵਾ ਨੇ ਮੰਚ ਸੰਚਾਲਨ ਦੀ ਸੇਵਾ ਕਰਦਿਆਂ ਹਾਜ਼ਰ ਧਾਰਮਿਕ ਸ਼ਖਸੀਅਤਾਂ ਅਤੇ ਦੂਰ-ਦੁਰਾਡੇ ਤੋਂ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਤੇ ਚੱਲ ਰਹੇ ਸ਼ਹੀਦੀ ਸਮਾਗਮਾਂ ਦੇ ਅਗਲੇ ਪ੍ਰੋਗਰਾਮਾਂ, ਅੰਮ੍ਰਿਤ ਸੰਚਾਰ, ਗੁਰਮਤਿ ਸਮਾਗਮਾਂ ਅਤੇ ਵਿਸ਼ੇਸ਼ ਦੀਵਾਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਸਮਾਗਮ ਦੇ ਅੰਤ ‘ਚ ਸਮੂਹ ਸੰਗਤਾਂ ਨੇ ਸ਼ਹੀਦਾਂ ਦੀ ਯਾਦ ਵਿੱਚ ਅਰਦਾਸ ਕੀਤੀ ਤੇ ਕੌਮ ਦੀ ਚੜ੍ਹਦੀ ਕਲਾ, ਸਰਬੱਤ ਦੇ ਭਲੇ ਅਤੇ ਪੰਥਕ ਏਕਤਾ ਲਈ ਪ੍ਰਾਰਥਨਾ ਕੀਤੀ।ਇਸ ਮੌਕੇ ਸਾਰਾ ਵਾਤਾਵਰਣ ਗੁਰਬਾਣੀ, ਸ਼ਹੀਦੀ ਯਾਦਾਂ ਤੇ ਗੁਰੂ ਚਰਨਾਂ ਨਾਲ ਜੁੜੀ ਆਤਮਕਤਾ ਨਾਲ ਰੰਗਿਆ ਹੋਇਆ ਦਿਖਾਈ ਦਿੱਤਾ, ਜਿਸ ਨੇ ਹਾਜ਼ਰ ਸੰਗਤਾਂ ਦੇ ਮਨਾਂ ਉੱਤੇ ਡੂੰਘਾ ਪ੍ਰਭਾਵ ਛੱਡਿਆ।
ਇਸ ਮੌਕੇ ਸੰਤ ਬਾਬਾ ਗੁਰਦੇਵ ਸਿੰਘ ਤਰਸਿੱਕਾ,ਬਾਬਾ ਗੁਰਭੇਜ ਸਿੰਘ ਖੁਜਾਲਾ,ਬਾਬਾ ਨਵਤੇਜ ਸਿੰਘ ਚੇਲੇਆਣਾ ਸਾਹਿਬ,ਬਾਬਾ ਸਵਿੰਦਰ ਸਿੰਘ ਟਾਹਲੀ ਸਾਹਿਬ,ਬਾਬਾ ਗੁਰਮੀਤ ਸਿੰਘ ਬੱਦੋਵਾਲ,ਬਾਬਾ ਬਲਵਿੰਦਰ ਸਿੰਘ ਕੈਲਿਆ ਵਾਲੇ,ਬਾਬਾ ਸੁਖਵੰਤ ਸਿੰਘ ਚੰਨਣਕੇ,ਭਾਈ ਅਜੈਬ ਸਿੰਘ ਅਭਿਆਸੀ, ਜਥੇ.ਬਾਬਾ ਅਜੀਤ ਸਿੰਘ, ਜਥੇ.ਸੁਖਦੇਵ ਸਿੰਘ, ਪ੍ਰਿੰ.ਹਰਸ਼ਦੀਪ ਸਿੰਘ ਰੰਧਾਵਾ ਤੇ ਡਾ. ਅਵਤਾਰ ਸਿੰਘ ਬੁੱਟਰ (ਦੋਵੇਂ ਮੈਂਬਰ ਚੀਫ ਖਾਲਸਾ ਦੀਵਾਨ),ਗਿਆਨੀ ਸਾਹਬ ਸਿੰਘ, ਸਰਪੰਚ ਕਸ਼ਮੀਰ ਸਿੰਘ ਮਹਿਤਾ, ਹਰਜਿੰਦਰ ਸਿੰਘ ਜੱਜ,ਜਗਤਾਰ ਸਿੰਘ ਪੱਡਾ,ਜੇ.ਡੀ.ਪੱਡਾ,ਇਕਬਾਲ ਸਿੰਘ ਸ਼ਾਹ ਮਹਿਤਾ,ਚੇਅਰਮੈਨ ਲਖਵਿੰਦਰ ਸਿੰਘ ਸੋਨਾ,ਇਕਬਾਲ ਸਿੰਘ ਮਾਨ,ਰਜਿੰਦਰ ਸਿੰਘ ਸ਼ਾਹ,ਮਨਜੋਤ ਸਿੰਘ ਮਲਕਨੰਗਲ,ਪਿ੍ਰੰ.ਤੇਜਬੀਰ ਸਿੰਘ ਸੋਹਲ,ਪਿ੍ਰੰ.ਗੁਰਦੀਪ ਸਿੰਘ ਜਲਾਲਉਸਮਾਂ,ਪਲਵਿੰਦਰ ਸਿੰਘ ਪੱਪਾ,ਗੁਰਭਿੰਦਰ ਸਿੰਘ ਮਹਿਤਾ,ਕਰਮਜੀਤ ਸਿੰਘ ਲਾਲੀ,ਰਿੰਕੂ ਮਹਿਤਾ,ਮਨਜੀਤ ਸਿੰਘ ਮੰਡ,ਸੁੱਚਾ ਸਿੰਘ ਮਹਿਤਾ,ਗੁਰਜਿੰਦਰ ਸਿੰਘ ਭੋਮਾ,ਹਰਗੋਪਾਲ ਸਿੰਘ ਰੰਧਾਵਾ, ਜਥੇ.ਬੋਹੜ ਸਿੰਘ,ਭਾਈ ਸ਼ਮਸ਼ੇਰ ਸਿੰਘ ਜੇਠੂਵਾਲ, ਭਾਈ ਹਰਚੰਦ ਸਿੰਘ,ਪ੍ਰੋ. ਜੋਬਨਪ੍ਰੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
ਸ਼ਹੀਦਾਂ ਦੀਆਂ ਕੁਰਬਾਨੀਆਂ ਪ੍ਰਤੀ ਸੰਗਤਾਂ ਦੀ ਅਟੁੱਟ ਸ਼ਰਧਾ ਕੌਮੀ ਜਾਗਰੂਕਤਾ ਦੀ ਨਿਸ਼ਾਨੀ -ਗਿ. ਹਰਨਾਮ ਸਿੰਘ ਖਾਲਸਾ
ਦਮਦਮੀ ਟਕਸਾਲ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿ.ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ ਹੇਠ ਗੁ. ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ 42ਵੇਂ ਸ਼ਹੀਦੀ ਜੋੜ ਮੇਲੇ ਦੀ ਆਰੰਭਤਾ ਤੋਂ ਬਾਅਦ ਸ਼ਹੀਦੀ ਹਫ਼ਤੇ ਦੇ ਅੱਜ ਦੂਜੇ ਦਿਨ ਸ਼ਾਮ ਦੇ ਗੁਰਮਤਿ ਸਮਾਗਮ ਬੜੀ ਸ਼ਰਧਾ ਨਾਲ ਸਜਾਏ…

Previous Post
Next Post
Leave a Reply
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












