ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਮਿਲਾਵਟਖੋਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਾ. ਬਜਾਜ

ਅੰਮ੍ਰਿਤਸਰ, 3 ਜੂਨ(ਕੇ.ਐਲ. ਜੀਤ ਵਾਲੀਆ)-ਸਿਹਤ ਮੰਤਰੀ ਪੰਜਾਬ ਡਾਕ੍ਟਰ ਬਲਬਿਰ ਸਿੰਘ, ਕਮਿਸ਼ਨਰ ਫੂਡ ਅਤੇ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਕਮਲਪ੍ਰੀਤ ਕੌਰ ਬਰਾੜ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਬਜਾਜ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਿਹਤ ਵਿਭਾਗ ਵੱਲੋਂ ਅੱਜ ਤੜਕਸਾਰ ਵੱਖ-ਵੱਖ ਡੇਅਰੀਆਂ ਅਤੇ ਦੁੱਧ ਤੋਂ ਬਣੇ ਪਦਾਰਥ ਵੇਚਣ ਵਾਲੀਆਂ…

ਅੰਮ੍ਰਿਤਸਰ, 3 ਜੂਨ(ਕੇ.ਐਲ. ਜੀਤ ਵਾਲੀਆ)-ਸਿਹਤ ਮੰਤਰੀ ਪੰਜਾਬ ਡਾਕ੍ਟਰ ਬਲਬਿਰ ਸਿੰਘ, ਕਮਿਸ਼ਨਰ ਫੂਡ ਅਤੇ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਕਮਲਪ੍ਰੀਤ ਕੌਰ ਬਰਾੜ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ
ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਬਜਾਜ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਿਹਤ ਵਿਭਾਗ ਵੱਲੋਂ ਅੱਜ ਤੜਕਸਾਰ ਵੱਖ-ਵੱਖ ਡੇਅਰੀਆਂ ਅਤੇ ਦੁੱਧ ਤੋਂ ਬਣੇ ਪਦਾਰਥ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਫੂਡ ਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪਿਛਲੇ ਇੱਕ ਮਹੀਨੇ ਤੋਂ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅੱਜ ਸਵੇਰੇ ਰਾਮਬਾਗ ਖੇਤਰ ਵਿੱਚ ਸਥਿਤ ਇੱਕ ਡੇਅਰੀ ‘ਤੇ ਪ੍ਰਾਪਤ ਸ਼ਿਕਾਇਤ ਦੇ ਆਧਾਰ ‘ਤੇ ਛਾਪੇਮਾਰੀ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ ਪਨੀਰ ਦੇ ਸੈਂਪਲ ਇਕੱਠੇ ਕੀਤੇ ਗਏ। ਇਸ ਦੇ ਨਾਲ ਹੀ ਡੇਅਰੀ ਵਿੱਚ ਮੌਜੂਦ ਪ੍ਰਭੂ ਦੇਸੀ ਘਿਓ ਬ੍ਰਾਂਡ ਦੇ 48 ਟੀਨ, ਜੋ ਹਰਿਆਣਾ ਦੇ ਸਿਰਸਾ ਤੋਂ ਤਿਆਰ ਕੀਤੇ ਗਏ ਸਨ ਅਤੇ ਜਿਨ੍ਹਾਂ ਦਾ ਕੁੱਲ ਭਾਰ ਲਗਭਗ 7 ਕੁਇੰਟਲ ਬਣਦਾ ਹੈ, ਨੂੰ ਸੀਲ ਕਰ ਦਿੱਤਾ ਗਿਆ। ਉਕਤ ਦੇਸੀ ਘਿਓ ਦੇ ਵੀ ਸੈਂਪਲ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਭੇਜੇ ਗਏ ਹਨ।
ਸਿਵਲ ਸਰਜਨ ਡਾ. ਬਜਾਜ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਮਿਲਾਵਟਖੋਰੀ ਖ਼ਿਲਾਫ਼ ਵਿਭਾਗ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਲੈਬ ਰਿਪੋਰਟ ਪ੍ਰਾਪਤ ਹੋਣ ਉਪਰੰਤ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਖਾਣ-ਪੀਣ ਵਾਲੀਆਂ ਵਸਤੂਆਂ ਵਿੱਚ ਮਿਲਾਵਟ ਸਬੰਧੀ ਕੋਈ ਸ਼ਿਕਾਇਤ ਹੋਵੇ ਤਾਂ ਉਹ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕਰਨ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports