ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਛੇਹਰਟਾ ਵਿਖੇ ਪੁਲਿਸ-ਪਬਲਿਕ ਬੈਠਕ ਆਯੋਜਿਤ

    ਛੇਹਰਟਾ ਵਿੱਚੋਂ ਨਸ਼ਿਆਂ ਅਤੇ ਅਪਰਾਧ ਦਾ ਖਾਤਮਾ ਕਰਨਾ ਪੁਲਿਸ ਦੀ ਪਹਿਲੀ ਤਰਜੀਹ –ਥਾਣਾ ਮੁਖੀ ਬਲਵਿੰਦਰ ਸਿੰਘ   ਵਪਾਰੀਆਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ‘ਤੇ ਹੱਲ ਕਰਵਾਈਆਂ ਜਾਣਗੀਆਂ – ਮਨਜੀਤ ਸਿੰਘ ਮਾਨ   ਅੰਮ੍ਰਿਤਸਰ, 3 ਜੂਨ (ਕੇ.ਐਲ. ਜੀਤ ਵਾਲੀਆ) – ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਲੋਕ-ਪੱਖੀ…

 

 

ਛੇਹਰਟਾ ਵਿੱਚੋਂ ਨਸ਼ਿਆਂ ਅਤੇ ਅਪਰਾਧ ਦਾ ਖਾਤਮਾ ਕਰਨਾ ਪੁਲਿਸ ਦੀ ਪਹਿਲੀ ਤਰਜੀਹ –ਥਾਣਾ ਮੁਖੀ ਬਲਵਿੰਦਰ ਸਿੰਘ

 

ਵਪਾਰੀਆਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ‘ਤੇ ਹੱਲ ਕਰਵਾਈਆਂ ਜਾਣਗੀਆਂ – ਮਨਜੀਤ ਸਿੰਘ ਮਾਨ

 

ਅੰਮ੍ਰਿਤਸਰ, 3 ਜੂਨ (ਕੇ.ਐਲ. ਜੀਤ ਵਾਲੀਆ) – ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਲੋਕ-ਪੱਖੀ ਸੋਚ ਤਹਿਤ ਛੇਹਰਟਾ ਮੇਨ ਬਾਜ਼ਾਰ ਵਿਖੇ ਪੁਲਿਸ-ਪਬਲਿਕ ਬੈਠਕ ਦਾ ਆਯੋਜਨ ਕੀਤਾ ਗਿਆ। ਉਘੇ ਸਮਾਜ ਸੇਵਕ ਅਤੇ ਦੁਕਾਨਦਾਰ ਐਸੋਸੀਏਸ਼ਨ ਦੇ ਪ੍ਰਧਾਨ ਅਵਤਾਰ ਸਿੰਘ ਜਿਊਲਰ ਦੇ ਦਫ਼ਤਰ ਵਿਖੇ ਹੋਈ ਇਸ ਬੈਠਕ ਵਿੱਚ ਵੱਡੀ ਗਿਣਤੀ ਵਿੱਚ ਵਪਾਰੀਆਂ, ਦੁਕਾਨਦਾਰਾਂ ਅਤੇ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕਰਕੇ ਆਪਣੇ ਇਲਾਕੇ ਨਾਲ ਸਬੰਧਤ ਮੁੱਦੇ ਅਤੇ ਸਮੱਸਿਆਵਾਂ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦੀਆਂ।

 

ਬੈਠਕ ਵਿੱਚ ਵਿਸ਼ੇਸ਼ ਤੌਰ ‘ਤੇ ਥਾਣਾ ਛੇਹਰਟਾ ਦੇ ਇੰਚਾਰਜ ਬਲਵਿੰਦਰ ਸਿੰਘ, ਆਮ ਆਦਮੀ ਪਾਰਟੀ ਟਰੇਡ ਕਮਿਸ਼ਨ ਹਲਕਾ ਵੈਸਟ ਦੇ ਚੇਅਰਮੈਨ ਮਨਜੀਤ ਸਿੰਘ ਮਾਨ ਅਤੇ ਸੀਨੀਅਰ ਆਗੂ ਸੁਰਜੀਤ ਸਿੰਘ ਮੱਲੀ ਨੇ ਹਾਜ਼ਰੀ ਭਰੀ। ਇਸ ਮੌਕੇ ਦੁਕਾਨਦਾਰਾਂ ਨੇ ਟਰੈਫਿਕ ਪ੍ਰਬੰਧ, ਪਾਰਕਿੰਗ ਦੀ ਘਾਟ, ਸੁਰੱਖਿਆ ਪ੍ਰਬੰਧਾਂ, ਸਫ਼ਾਈ, ਨਸ਼ਿਆਂ ਦੇ ਵੱਧ ਰਹੇ ਰੁਝਾਨ, ਅਪਰਾਧਿਕ ਗਤੀਵਿਧੀਆਂ, ਦੁਕਾਨਦਾਰਾਂ ਅਤੇ ਦੁਕਾਨਾਂ ਦੀ ਇਨਸ਼ੋਰੈਂਸ ਕਰਵਾਉਣਾ ਅਤੇ ਹੋਰ ਨਾਗਰਿਕ ਸਹੂਲਤਾਂ ਨਾਲ ਸਬੰਧਤ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ।

 

ਆਪਣੇ ਸੰਬੋਧਨ ਦੌਰਾਨ ਥਾਣਾ ਮੁਖੀ ਬਲਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਪੁਲਿਸ ਲੋਕਾਂ ਦੇ ਦਰਵਾਜ਼ੇ ਤੱਕ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੀ ਹੈ ਅਤੇ ਉਨ੍ਹਾਂ ਦੇ ਹੱਲ ਲਈ ਯਤਨਸ਼ੀਲ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਛੇਹਰਟਾ ਇਲਾਕੇ ਵਿੱਚੋਂ ਨਸ਼ਿਆਂ ਅਤੇ ਅਪਰਾਧਿਕ ਗਤੀਵਿਧੀਆਂ ਦਾ ਖਾਤਮਾ ਕਰਨਾ ਪੁਲਿਸ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਮਕਸਦ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਬਾਰੇ ਪੁਲਿਸ ਨੂੰ ਸੂਚਨਾ ਦੇਣ ਤਾਂ ਜੋ ਇਲਾਕੇ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਬਣਾਇਆ ਜਾ ਸਕੇ।

 

ਮਨਜੀਤ ਸਿੰਘ ਮਾਨ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸਰਕਾਰ ਆਮ ਲੋਕਾਂ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬੈਠਕ ਦੌਰਾਨ ਉਠਾਏ ਗਏ ਹਰ ਮੁੱਦੇ ਨੂੰ ਸਬੰਧਤ ਵਿਭਾਗਾਂ ਅਤੇ ਉੱਚ ਅਧਿਕਾਰੀਆਂ ਤੱਕ ਪਹੁੰਚਾਇਆ ਜਾਵੇਗਾ ਅਤੇ ਉਨ੍ਹਾਂ ਦੇ ਜਲਦ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

 

ਇਸ ਮੌਕੇ ਬਲਵਿੰਦਰ ਸਿੰਘ ਗੋਰਾ ਬਲਾਕ ਇੰਚਾਰਜ ਟਰੇਡ ਵਿੰਗ, ਸੁਰੇਸ਼ ਕੁਮਾਰ ਸ਼ਰਮਾ, ਸਤੀਸ਼ ਕੁਮਾਰ ਮੰਟੂ, ਛੇਹਰਟਾ ਸੰਘਰਸ਼ ਕਮੇਟੀ ਦੇ ਪ੍ਰਧਾਨ ਕਵਲਜੀਤ ਸਿੰਘ ਕਾਮਰੇਡ, ਪੰਨਾ ਲਾਲ ਭਾਰਤਵਾਜ, ਦਵਿੰਦਰਜੀਤ ਸਿੰਘ ਫੈਂਸੀ, ਗੁਰਿੰਦਰ ਸਿੰਘ ਰਾਜਾ, ਕੰਨੂ ਕਾਮਰੇਡ, ਸਤਿੰਦਰ ਸਿੰਘ ਹਾਰਡਵੇਅਰ, ਸੁਰਜੀਤ ਸਿੰਘ ਮੱਲੀ, ਦਿਲਬਾਗ ਸਿੰਘ, ਤੇਜ ਬਹਾਦਰ ਸਿੰਘ, ਬਿੱਟੂ ਸ਼ਰਮਾ, ਮੁਕੇਸ਼ ਕੁਮਾਰ, ਕਮਲ ਸਿੰਘ ਫੈਂਸੀ, ਹਰਸਿਮਰਨਜੀਤ ਸਿੰਘ ਹੈਪੀ, ਅਵਤਾਰ ਸਿੰਘ ਮਨਿਆਰੀ ਵਾਲੇ, ਰਾਜਨ ਸਿੰਘ ਰੈਡੀਮੇਡ, ਐਸ.ਕੇ. ਇਲੈਕਟਰੀਕਲ, ਬਿੱਟੂ ਮਹਾਜਨ, ਸੁਰਿੰਦਰ ਸਿੰਘ ਅਰੋੜਾ, ਨੀਰਜ, ਘਰਦੀਪ ਸਿੰਘ, ਸਤਿੰਦਰਪਾਲ ਸਿੰਘ ਜੱਗਾ, ਹੈਪੀ, ਰਾਜ ਅਤੇ ਹੋਰ ਕਈ ਪਤਵੰਤੇ ਸੱਜਣ ਮੌਜੂਦ ਸਨ।

 

ਅੰਤ ਵਿੱਚ ਅਵਤਾਰ ਸਿੰਘ ਜਿਊਲਰ, ਕਵਲਜੀਤ ਸਿੰਘ ਕਾਮਰੇਡ, ਸੁਰੇਸ਼ ਸ਼ਰਮਾ ਅਤੇ ਹੋਰ ਵਪਾਰੀਆਂ ਨੇ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਕੀਤੀ ਗਈ ਇਸ ਲੋਕ-ਹਿਤੈਸ਼ੀ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਪੁਲਿਸ-ਪਬਲਿਕ ਬੈਠਕਾਂ ਨਾਲ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਭਰੋਸਾ ਹੋਰ ਮਜ਼ਬੂਤ ਹੁੰਦਾ ਹੈ ਅਤੇ ਸਮੱਸਿਆਵਾਂ ਦੇ ਹੱਲ ਲਈ ਇੱਕ ਪ੍ਰਭਾਵਸ਼ਾਲੀ ਮੰਚ ਪ੍ਰਾਪਤ ਹੁੰਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਬੈਠਕਾਂ ਨਿਯਮਤ ਤੌਰ ‘ਤੇ ਆਯੋਜਿਤ ਕੀਤੀਆਂ ਜਾਣਗੀਆਂ।

About The Author

Leave a Reply

Your email address will not be published. Required fields are marked *

Latest News

View All

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports

You May Have Missed