ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਗਵਰਨਰ ਪੰਜਾਬ ਨੂੰ ਮੰਗ-ਪੱਤਰ ਸੌਂਪਿਆ

  ਅੰਮ੍ਰਿਤਸਰ, 4 ਜੂਨ (ਕੇ.ਐਲ. ਜੀਤ ਵਾਲੀਆ) – ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਵੱਲੋਂ ਗਵਰਨਰ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਨੂੰ ਅਟਾਰੀ-ਵਾਘਾ ਸਰਹੱਦ ਰਾਹੀਂ ਆਪਸੀ ਵਪਾਰ ਮੁੜ ਸ਼ੁਰੂ ਕਰਨ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਸੰਗਤਾਂ ਲਈ ਦੁਬਾਰਾ ਖੋਲ੍ਹਣ ਸਬੰਧੀ ਮੰਗ-ਪੱਤਰ ਸੌਂਪਿਆ ਗਿਆ। ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਦੇ ਚੇਅਰਮੈਨ ਸ੍ਰ. ਰਜਿੰਦਰ…

 

ਅੰਮ੍ਰਿਤਸਰ, 4 ਜੂਨ (ਕੇ.ਐਲ. ਜੀਤ ਵਾਲੀਆ) – ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਵੱਲੋਂ ਗਵਰਨਰ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਨੂੰ ਅਟਾਰੀ-ਵਾਘਾ ਸਰਹੱਦ ਰਾਹੀਂ ਆਪਸੀ ਵਪਾਰ ਮੁੜ ਸ਼ੁਰੂ ਕਰਨ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਸੰਗਤਾਂ ਲਈ ਦੁਬਾਰਾ ਖੋਲ੍ਹਣ ਸਬੰਧੀ ਮੰਗ-ਪੱਤਰ ਸੌਂਪਿਆ ਗਿਆ।

ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਦੇ ਚੇਅਰਮੈਨ ਸ੍ਰ. ਰਜਿੰਦਰ ਸਿੰਘ ਮਰਵਾਹਾ ਅਤੇ ਚੰਡੀਗੜ੍ਹ ਚੈਪਟਰ ਦੇ ਚੇਅਰਮੈਨ ਸ੍ਰ. ਅਮਰਿੰਦਰ ਸਿੰਘ ਕੋਛੜ ਨੇ ਇਸ ਮਾਮਲੇ ਸਬੰਧੀ ਪੰਜਾਬ ਰਾਜ ਭਵਨ ਵਿਖੇ ਗਵਰਨਰ ਪੰਜਾਬ ਨਾਲ ਮੁਲਾਕਾਤ ਕੀਤੀ।

ਮੀਟਿੰਗ ਦੌਰਾਨ ਆਗੂਆਂ ਨੇ ਮੰਗ ਕੀਤੀ ਕਿ ਅਟਾਰੀ-ਵਾਘਾ ਸਰਹੱਦ ਰਾਹੀਂ ਭਾਰਤ ਦਾ ਪਾਕਿਸਤਾਨ, ਅਫ਼ਗ਼ਾਨਿਸਤਾਨ ਅਤੇ ਕੇਂਦਰੀ ਏਸ਼ੀਆਈ ਦੇਸ਼ਾਂ—ਈਰਾਨ, ਇਰਾਕ, ਉਜ਼ਬੇਕਿਸਤਾਨ, ਕਜ਼ਾਕਿਸਤਾਨ, ਤੁਰਕਮੇਨਿਸਤਾਨ ਅਤੇ ਤਾਜਿਕਿਸਤਾਨ ਆਦਿ ਨਾਲ ਪਿਛਲੇ ਸੱਤ ਸਾਲਾਂ ਤੋਂ ਬੰਦ ਪਿਆ ਆਪਸੀ ਵਪਾਰ ਮੁੜ ਸ਼ੁਰੂ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਵਪਾਰ ਬੰਦ ਹੋਣ ਕਾਰਨ ਪੰਜਾਬ, ਖ਼ਾਸ ਕਰਕੇ ਅੰਮ੍ਰਿਤਸਰ ਦੇ ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੂੰ ਵੱਡਾ ਆਰਥਿਕ ਨੁਕਸਾਨ ਹੋ ਰਿਹਾ ਹੈ ਅਤੇ ਖੇਤਰ ਦੀ ਅਰਥਵਿਵਸਥਾ ਪ੍ਰਭਾਵਿਤ ਹੋ ਰਹੀ ਹੈ।

ਇਸਦੇ ਨਾਲ ਹੀ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸੰਗਤਾਂ ਲਈ ਦੁਬਾਰਾ ਖੋਲ੍ਹਣ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਮਸਲਾ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਸੰਗਤ ਦੀ ਆਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਨੂੰ ਜਲਦੀ ਹੱਲ ਕੀਤਾ ਜਾਣਾ ਚਾਹੀਦਾ ਹੈ।

ਮੁਲਾਕਾਤ ਸੁਖਾਵੇਂ ਮਾਹੌਲ ਵਿੱਚ ਹੋਈ ਅਤੇ ਗਵਰਨਰ ਪੰਜਾਬ ਨੇ ਮੰਗ-ਪੱਤਰ ਨੂੰ ਧਿਆਨ ਨਾਲ ਸੁਣਿਆ ਅਤੇ ਪ੍ਰਾਪਤ ਕੀਤਾ।

About The Author

Leave a Reply

Your email address will not be published. Required fields are marked *

Latest News

View All

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports

You May Have Missed