ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਦੌਰਾਨ 85 ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

  ਵਿਸ਼ਵ ਪੰਜਾਬੀ ਸਭਾ ਕੈਨੇਡਾ ਮਾਲਵਾ ਜੋਨ ਵੱਲੋਂ ਸ਼ਾਨਦਾਰ ਸਮਾਰੋਹ ਦਾ ਆਯੋਜਨ ਮੋਗਾ, 6 ਜੂਨ (ਕੇ.ਐਲ. ਜੀਤ ਵਾਲੀਆ) – ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਸੰਸਾਰ ਪੱਧਰ ’ਤੇ ਕੰਮ ਕਰ ਰਹੀ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਦੇ ਜਨਮ ਦਿਨ ਨੂੰ ਸਮਰਪਿਤ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ…

 

ਵਿਸ਼ਵ ਪੰਜਾਬੀ ਸਭਾ ਕੈਨੇਡਾ ਮਾਲਵਾ ਜੋਨ ਵੱਲੋਂ ਸ਼ਾਨਦਾਰ ਸਮਾਰੋਹ ਦਾ ਆਯੋਜਨ

ਮੋਗਾ, 6 ਜੂਨ (ਕੇ.ਐਲ. ਜੀਤ ਵਾਲੀਆ) – ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਸੰਸਾਰ ਪੱਧਰ ’ਤੇ ਕੰਮ ਕਰ ਰਹੀ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਦੇ ਜਨਮ ਦਿਨ ਨੂੰ ਸਮਰਪਿਤ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਉਨ੍ਹਾਂ ਦੇ ਅਸ਼ੀਰਵਾਦ ਸਦਕਾ ਵਿਸ਼ਵ ਪੰਜਾਬੀ ਸਭਾ ਕੈਨੇਡਾ ਭਾਰਤ ਦੇ ਪ੍ਰਧਾਨ ਸਤਬੀਰ ਸਿੰਘ ਸਿਫਰ, ਡਾ. ਮਨਜੀਤ ਸਿੰਘ ਢਿੱਲੋਂ ਅਤੇ ਬਾਬਾ ਫਰੀਦ ਗੁਰੂਕੁੱਲ ਸੰਸਥਾਵਾਂ ਕੋਟਕਪੂਰਾ ਦੇ ਸਹਿਯੋਗ ਨਾਲ, ਪੰਜਾਬ ਪ੍ਰਧਾਨ ਦਲਬੀਰ ਸਿੰਘ ਰਿਆੜ ਦੀ ਸਲਾਹ ਅਤੇ ਮਾਲਵਾ ਜੋਨ ਦੇ ਪ੍ਰਧਾਨ ਰਾਜਵੀਰ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਇਆ ਗਿਆ।

ਸਮਾਗਮ ਵਿੱਚ ਬਾਘਾਪੁਰਾਣਾ ਦੇ ਤਹਿਸੀਲਦਾਰ ਮੰਗੂ ਬਾਂਸਲ, ਡੀ.ਐੱਸ.ਪੀ. ਜਸਬਿੰਦਰ ਸਿੰਘ ਖਹਿਰਾ, ਵਿਸ਼ਵ ਪੰਜਾਬੀ ਸਭਾ ਕੈਨੇਡਾ ਭਾਰਤ ਦੇ ਪ੍ਰਧਾਨ ਸਤਬੀਰ ਸਿੰਘ ਸਿਫਰ, ਪ੍ਰਸਿੱਧ ਹਾਸਰਸ ਕਲਾਕਾਰ ਘੁੱਲੇਸ਼ਾਹ, ਡਾ. ਮਨਜੀਤ ਸਿੰਘ ਢਿੱਲੋਂ, ਕੌਮੀ ਪ੍ਰਧਾਨ ਹਰਨੇਕ ਸਿੰਘ ਲਾਦੀਆਂ, ਸੋਹਣ ਸਿੰਘ ਗੈਦੂ ਅਤੇ ਡਾ. ਅਮਰਜੋਤੀ ਮਾਂਗਟ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਮਾਲਵਾ ਖੇਤਰ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਸਕੂਲਾਂ ਤੋਂ ਪਹੁੰਚੇ 85 ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ, ਮੱਗ, ਡਾਇਰੀਆਂ, ਭਾਸ਼ਾ ਕਿੱਟਾਂ ਅਤੇ 35 ਅੱਖਰੀ ਸ਼ਾਲਾਂ ਭੇਟ ਕਰਕੇ ਹੌਸਲਾ ਅਫ਼ਜ਼ਾਈ ਕੀਤੀ ਗਈ।

ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਸਿੱਖਿਆ, ਸਿਹਤ, ਖੇਡਾਂ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੁੜੇ ਮਹੱਤਵਪੂਰਨ ਸੰਦੇਸ਼ ਦਿੱਤੇ। ਵਿਜ਼ਡਮ ਕੋਟਾ ਕਲਾਸਿਜ਼ ਦੇ ਡਾਇਰੈਕਟਰ ਵਿਨੋਦ ਵਰਮਾ ਨੇ ਬੱਚਿਆਂ ਨੂੰ ਉੱਚੇ ਟੀਚੇ ਨਿਰਧਾਰਿਤ ਕਰਕੇ ਮਿਹਨਤ ਨਾਲ ਅੱਗੇ ਵਧਣ ਅਤੇ ਉੱਚ ਅਹੁਦਿਆਂ ਤੱਕ ਪਹੁੰਚਣ ਲਈ ਪ੍ਰੇਰਿਤ ਕੀਤਾ।

ਡਾ. ਜਸਵਿੰਦਰ ਕੌਰ ਨੇ ਬੱਚਿਆਂ ਨੂੰ ਮਾਪਿਆਂ ਦਾ ਸਤਿਕਾਰ ਕਰਨ, ਮਾਂ ਪ੍ਰਤੀ ਸ਼ਰਧਾ ਰੱਖਣ ਅਤੇ ਮਾੜੀਆਂ ਅਲਾਮਤਾਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਸਤਬੀਰ ਸਿੰਘ ਸਿਫਰ ਨੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣ ਅਤੇ ਚੰਗੀ ਸਿਹਤ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ।

ਹਾਸਰਸ ਕਲਾਕਾਰ ਘੁੱਲੇਸ਼ਾਹ ਨੇ ਆਪਣੇ ਵਿਲੱਖਣ ਅੰਦਾਜ਼ ਨਾਲ ਸਰੋਤਿਆਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਪਾਣੀ ਦੀ ਸੰਭਾਲ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੰਦੇਸ਼ ਵੀ ਦਿੱਤਾ।

ਪ੍ਰੋਗਰਾਮ ਦੌਰਾਨ ਡਾ. ਸੁਰਜੀਤ ਸਿੰਘ ਦੌਧਰ, ਪ੍ਰੋ. ਜਗਦੀਪ ਸਿੰਘ ਮਾਂਗਟ, ਡਾ. ਅਮਰਜੋਤੀ ਮਾਂਗਟ ਅਤੇ ਹੋਰ ਬੁਲਾਰਿਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਉੱਘੇ ਸਾਹਿਤਕਾਰ ਡਾ. ਸਾਧੂ ਰਾਮ ਲੰਗੇਆਣਾ ਨੇ ਬਾਖੂਬੀ ਨਿਭਾਈ।

ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਅਤੇ ਪਤਵੰਤਿਆਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਅੰਤ ਵਿੱਚ ਮਾਲਵਾ ਜੋਨ ਦੇ ਪ੍ਰਧਾਨ ਰਾਜਵੀਰ ਸਿੰਘ ਸੰਧੂ ਨੇ ਸਮੂਹ ਮਹਿਮਾਨਾਂ, ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ।

ਸਮਾਗਮ ਵਿੱਚ ਐੱਸ.ਐੱਮ.ਡੀ. ਸੰਸਥਾਵਾਂ ਦੇ ਡਾਇਰੈਕਟਰ ਮੁਕੰਦ ਲਾਲ ਥਾਪਰ, ਵੀਰ ਸਿੰਘ ਸਕੂਲ ਦੇ ਚੇਅਰਮੈਨ ਹਰਮਿੰਦਰ ਸਿੰਘ ਗਿੱਲ ਅਤੇ ਇਲਾਕੇ ਦੀਆਂ ਕਈ ਨਾਮਵਰ ਸ਼ਖਸੀਅਤਾਂ ਨੇ ਵੀ ਹਾਜ਼ਰੀ ਭਰੀ। ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਲਈ ਕਰਵਾਇਆ ਗਿਆ ਇਹ ਸਮਾਗਮ ਯਾਦਗਾਰੀ ਹੋ ਨਿਬੜਿਆ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports