ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਐਸ.ਆਈ.ਆਰ. ਸਬੰਧੀ ਪ੍ਰਦੇਸ਼ ਕਾਂਗਰਸ ਦੇ ਨਿਰਦੇਸ਼ਾਂ ਨੂੰ ਲੈ ਕੇ ਦਿਹਾਤੀ ਕਾਂਗਰਸੀ ਆਗੂਆਂ ਦੀ ਅਹਿਮ ਮੀਟਿੰਗ

  ਹਰ ਹਲਕੇ ਵਿੱਚ ਕਰਾਂਗੇ ਮੀਟਿੰਗ: ਡੈਨੀ ਬੰਡਾਲਾ   ਅੰਮ੍ਰਿਤਸਰ, 10 ਜੂਨ (ਕੇ.ਐਲ. ਜੀਤ ਵਾਲੀਆ) :- ਆਲ ਇੰਡੀਆ ਕਾਂਗਰਸ ਕਮੇਟੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮੌਟੀ ਸਹਿਗਲ ਜੀ ਦੀ ਅਗਵਾਈ ਵਿੱਚ ਦਿਹਾਤੀ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਦਫ਼ਤਰ ਵਿੱਚ ਆਯੋਜਿਤ ਕੀਤੀ…

 

ਹਰ ਹਲਕੇ ਵਿੱਚ ਕਰਾਂਗੇ ਮੀਟਿੰਗ: ਡੈਨੀ ਬੰਡਾਲਾ

 

ਅੰਮ੍ਰਿਤਸਰ, 10 ਜੂਨ (ਕੇ.ਐਲ. ਜੀਤ ਵਾਲੀਆ) :- ਆਲ ਇੰਡੀਆ ਕਾਂਗਰਸ ਕਮੇਟੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮੌਟੀ ਸਹਿਗਲ ਜੀ ਦੀ ਅਗਵਾਈ ਵਿੱਚ ਦਿਹਾਤੀ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਦਫ਼ਤਰ ਵਿੱਚ ਆਯੋਜਿਤ ਕੀਤੀ ਗਈ, ਜਿਸ ਵਿੱਚ ਐਸ.ਆਈ.ਆਰ. (Special Intensive Revision) ਅਤੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ ਜਿਸ ਵਿੱਚ ਦਿਹਾਤੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ, ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ, ਹਰਪ੍ਰਤਾਪ ਸਿੰਘ ਅਜਨਾਲਾ ਸਾਬਕਾ ਵਿਧਾਇਕ, ਦਿਲਰਾਜ ਸਿੰਘ ਸਰਕਾਰੀਆ,ਸੰਤੋਖ ਸਿੰਘ ਭਲਾਈਪੁਰ ਸਾਬਕਾ ਵਿਧਾਇਕ ਤੇ ਹੋਰ ਵੀ ਆਗੂ ਸ਼ਾਮਲ ਸਨ ।

 

ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸਹਿਗਲ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਸਹੀ ਅਤੇ ਪਾਰਦਰਸ਼ੀ ਵੋਟਰ ਸੂਚੀਆਂ ਬਹੁਤ ਜ਼ਰੂਰੀ ਹਨ। ਇਸ ਲਈ ਕਾਂਗਰਸ ਪਾਰਟੀ ਦੇ ਹਰੇਕ ਆਗੂ ਅਤੇ ਵਰਕਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਵੋਟਰ ਸੂਚੀਆਂ ਦੀ ਬਾਰੀਕੀ ਨਾਲ ਜਾਂਚ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕੋਈ ਵੀ ਯੋਗ ਵੋਟਰ ਆਪਣਾ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹਿ ਜਾਵੇ।

 

ਮੀਟਿੰਗ ਦੌਰਾਨ ਪ੍ਰਦੇਸ਼ ਕਾਂਗਰਸ ਵੱਲੋਂ ਜਾਰੀ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਗਿਆ ਕਿ ਬੂਥ ਪੱਧਰ ਤੋਂ ਲੈ ਕੇ ਹਲਕਾ ਪੱਧਰ ਤੱਕ ਪਾਰਟੀ ਵਰਕਰਾਂ ਨੂੰ ਸਰਗਰਮ ਕੀਤਾ ਜਾਵੇਗਾ ਤਾਂ ਜੋ ਵੋਟਰ ਸੂਚੀਆਂ ਵਿੱਚ ਮੌਜੂਦ ਗਲਤੀਆਂ ਨੂੰ ਸਮੇਂ ਸਿਰ ਠੀਕ ਕਰਵਾਇਆ ਜਾ ਸਕੇ। ਇਸ ਦੇ ਨਾਲ ਹੀ ਨੌਜਵਾਨਾਂ, ਮਹਿਲਾਵਾਂ ਅਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਯੋਗ ਨਾਗਰਿਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।

 

ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਤੰਤਰਿਕ ਕਦਰਾਂ-ਕੀਮਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਨੂੰ ਪੂਰੀ ਤਨਦੇਹੀ ਨਾਲ ਅਮਲ ਵਿੱਚ ਲਿਆਉਣ ਲਈ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਅਤੇ ਵੋਟਰ ਸੂਚੀਆਂ ਸਬੰਧੀ ਆ ਰਹੀਆਂ ਸਮੱਸਿਆਵਾਂ ਨੂੰ ਤੁਰੰਤ ਪਾਰਟੀ ਅਤੇ ਚੋਣ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ।

 

ਮੀਟਿੰਗ ਵਿੱਚ ਹਾਜ਼ਰ ਸਮੂਹ ਆਗੂਆਂ ਅਤੇ ਵਰਕਰਾਂ ਨੇ ਪ੍ਰਦੇਸ਼ ਕਾਂਗਰਸ ਦੇ ਨਿਰਦੇਸ਼ਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ ਤੇ ਹਰ ਹਲਕੇ ਵਿੱਚ ਅਗਲੇ ਕੁਝ ਦਿਨਾ ਵਿੱਚ ਬੂਥ ਪੱਧਰੀ ਵਰਕਰਾਂ ਨਾਲ ਮੀਟਿੰਗਾਂ ਕਰਕੇ ਜਾਗਰੂਕ ਕੀਤਾ ਜਾਵੇਗਾ , ਇਸ ਮੌਕੇ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ, ਸੁਖਰਾਜ ਸਿੰਘ ਰੰਧਾਵਾ, ਨਵਦੀਪ ਸਿੰਘ ਸੋਨਾ ਤੇ ਹੋਰ ਵੀ ਆਗੂ ਬਲਾਕ ਪ੍ਰਧਾਨ ਤੇ ਬੀ ਐੱਲ ਏ ਵੀ ਹਾਜ਼ਰ ਸਨ ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports