ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਪੰਜਾਬ ਨੂੰ ਨਸ਼ਾ-ਮੁਕਤ ਅਤੇ ਖੁਸ਼ਹਾਲ ਬਣਾਉਣ ਲਈ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਜ਼ਰੂਰੀ : ਪਰਮਜੀਤ ਸਿੰਘ ਕਲੇਰ

  ਨੌਜਵਾਨਾਂ ਨੂੰ ਅਕਾਲੀ ਦਲ ‘ਵਾਰਸ ਪੰਜਾਬ ਦੇ ‘ਨਾਲ ਵੱਧ ਤੋਂ ਵੱਧ ਜੁੜਨ ਦੀ ਕੀਤੀ ਅਪੀਲ ਅੰਮ੍ਰਿਤਸਰ, 11 ਜੂਨ (ਕੇ.ਐਲ. ਜੀਤ ਵਾਲੀਆ) – ਉੱਘੇ ਸਮਾਜ ਸੇਵਕ ਪਰਮਜੀਤ ਸਿੰਘ ਕਲੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਅਤੇ ਵਧ ਰਹੇ ਜੁਰਮ ਦੀ ਸਮੱਸਿਆ ਤੋਂ ਮੁਕਤ ਕਰਵਾਉਣ ਲਈ ਮਜ਼ਬੂਤ ਅਤੇ ਲੋਕ-ਹਿਤੈਸ਼ੀ ਲੀਡਰਸ਼ਿਪ ਦੀ ਲੋੜ…

 

ਨੌਜਵਾਨਾਂ ਨੂੰ ਅਕਾਲੀ ਦਲ ‘ਵਾਰਸ ਪੰਜਾਬ ਦੇ ‘ਨਾਲ ਵੱਧ ਤੋਂ ਵੱਧ ਜੁੜਨ ਦੀ ਕੀਤੀ ਅਪੀਲ

ਅੰਮ੍ਰਿਤਸਰ, 11 ਜੂਨ (ਕੇ.ਐਲ. ਜੀਤ ਵਾਲੀਆ) – ਉੱਘੇ ਸਮਾਜ ਸੇਵਕ ਪਰਮਜੀਤ ਸਿੰਘ ਕਲੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਅਤੇ ਵਧ ਰਹੇ ਜੁਰਮ ਦੀ ਸਮੱਸਿਆ ਤੋਂ ਮੁਕਤ ਕਰਵਾਉਣ ਲਈ ਮਜ਼ਬੂਤ ਅਤੇ ਲੋਕ-ਹਿਤੈਸ਼ੀ ਲੀਡਰਸ਼ਿਪ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲਾ ਅਕਾਲੀ ਦਲ ‘ਵਾਰਸ ਪੰਜਾਬ ਦੇ ‘ਹੀ ਪੰਜਾਬ ਨੂੰ ਨਵੀਂ ਦਿਸ਼ਾ ਦੇ ਸਕਦਾ ਹੈ ਅਤੇ ਸੂਬੇ ਵਿੱਚ ਅਮਨ, ਭਾਈਚਾਰੇ ਅਤੇ ਸਮਾਜਿਕ ਸੁਧਾਰਾਂ ਨੂੰ ਹੋਰ ਮਜ਼ਬੂਤ ਕਰ ਸਕਦਾ ਹੈ।

ਪਰਮਜੀਤ ਸਿੰਘ ਕਲੇਰ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਸਕਾਰਾਤਮਕ ਅਤੇ ਸੰਵਿਧਾਨਕ ਢੰਗ ਨਾਲ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਗੁਰਮਤਿ ਦੇ ਮਾਰਗ ਨਾਲ ਜੋੜਨ ਲਈ ਮਹੱਤਵਪੂਰਨ ਉਪਰਾਲੇ ਕੀਤੇ ਸਨ। ਉਨ੍ਹਾਂ ਦੀ ਪ੍ਰੇਰਣਾ ਨਾਲ ਬਹੁਤ ਸਾਰੇ ਨੌਜਵਾਨਾਂ ਨੇ ਨਸ਼ਿਆਂ ਦਾ ਤਿਆਗ ਕਰਕੇ ਧਾਰਮਿਕ ਅਤੇ ਸਮਾਜਿਕ ਜੀਵਨ ਵੱਲ ਰੁਖ ਕੀਤਾ।

ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲਾ ਅਕਾਲੀ ਦਲ ‘ਵਾਰਸ ਪੰਜਾਬ ਦੇ ‘ ਪੰਜਾਬ ਵਿੱਚ ਹਿੰਦੂ, ਸਿੱਖ, ਮੁਸਲਿਮ ਅਤੇ ਇਸਾਈ ਸਮੇਤ ਹਰ ਧਰਮ ਅਤੇ ਵਰਗ ਦੇ ਲੋਕਾਂ ਦੀ ਏਕਤਾ, ਸੁਰੱਖਿਆ ਅਤੇ ਸਨਮਾਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਉਦੇਸ਼ ਪੰਜਾਬ ਵਿੱਚ ਅਜਿਹਾ ਮਾਹੌਲ ਬਣਾਉਣਾ ਹੈ ਜਿੱਥੇ ਹਰ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਅਤੇ ਸਨਮਾਨਿਤ ਮਹਿਸੂਸ ਕਰੇ।

ਪਰਮਜੀਤ ਸਿੰਘ ਕਲੇਰ ਨੇ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਸਮੇਂ ਹਰ ਧਰਮ ਅਤੇ ਵਰਗ ਦੇ ਲੋਕਾਂ ਨੂੰ ਬਰਾਬਰ ਦਾ ਸਨਮਾਨ ਅਤੇ ਸੁਰੱਖਿਆ ਪ੍ਰਾਪਤ ਸੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਭਵਿੱਖ ਵਿੱਚ ਵੀ ਪੰਜਾਬ ਵਿੱਚ ਅਜਿਹਾ ਹੀ ਭਾਈਚਾਰਕ ਅਤੇ ਵਿਕਾਸਸ਼ੀਲ ਮਾਹੌਲ ਸਥਾਪਿਤ ਕੀਤਾ ਜਾ ਸਕਦਾ ਹੈ, ਜਿਸ ਨਾਲ ਸੂਬਾ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ‘ਤੇ ਅੱਗੇ ਵਧੇਗਾ।

ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਸੁਧਾਰ, ਨਸ਼ਾ-ਮੁਕਤੀ ਅਤੇ ਪੰਜਾਬ ਦੀ ਬਿਹਤਰੀ ਲਈ ਅੱਗੇ ਆਉਣ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ ਦੀਆਂ ਨੀਤੀਆਂ ਨਾਲ ਜੁੜ ਕੇ ਸੂਬੇ ਦੇ ਉੱਜਵਲ ਭਵਿੱਖ ਲਈ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਨੌਜਵਾਨ ਹੀ ਪੰਜਾਬ ਦੀ ਅਸਲ ਤਾਕਤ ਹਨ ਅਤੇ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਇੱਕ ਮਜ਼ਬੂਤ, ਖੁਸ਼ਹਾਲ ਅਤੇ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਸੰਭਵ ਹੈ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports