ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਸ਼੍ਰੀ ਸੁਰਿੰਦਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਸੰਭਾਲਿਆ ਅਹੁਦਾ

  ਲੋਕਾਂ ਦੇ ਕੰਮ ਬਿਨਾਂ ਕਿਸੇ ਦੇਰੀ ਅਤੇ ਪਾਰਦਰਸ਼ੀ ਢੰਗ ਨਾਲ ਹੋਣਗੇ : ਸੁਰਿੰਦਰ ਸਿੰਘ ਅੰਮ੍ਰਿਤਸਰ, 12 ਜੂਨ (ਕੇ.ਐਲ. ਜੀਤ ਵਾਲੀਆ) – ਸ਼੍ਰੀ ਸੁਰਿੰਦਰ ਸਿੰਘ ਨੇ ਅੰਮ੍ਰਿਤਸਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਤਰਨ ਤਾਰਨ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ…

 

ਲੋਕਾਂ ਦੇ ਕੰਮ ਬਿਨਾਂ ਕਿਸੇ ਦੇਰੀ ਅਤੇ ਪਾਰਦਰਸ਼ੀ ਢੰਗ ਨਾਲ ਹੋਣਗੇ : ਸੁਰਿੰਦਰ ਸਿੰਘ

ਅੰਮ੍ਰਿਤਸਰ, 12 ਜੂਨ (ਕੇ.ਐਲ. ਜੀਤ ਵਾਲੀਆ) – ਸ਼੍ਰੀ ਸੁਰਿੰਦਰ ਸਿੰਘ ਨੇ ਅੰਮ੍ਰਿਤਸਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਤਰਨ ਤਾਰਨ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਜ਼ਿਕਰਯੋਗ ਹੈ ਕਿ ਉਹ ਇਸ ਤੋਂ ਪਹਿਲਾਂ ਅੰਮ੍ਰਿਤਸਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੇ ਅਹੁਦੇ ’ਤੇ ਵੀ ਸੇਵਾਵਾਂ ਨਿਭਾ ਚੁੱਕੇ ਹਨ।

ਅਹੁਦਾ ਸੰਭਾਲਣ ਉਪਰੰਤ ਸ਼੍ਰੀ ਸੁਰਿੰਦਰ ਸਿੰਘ ਨੇ ਕਿਹਾ ਕਿ ਲੋਕਾਂ ਦੇ ਸਾਰੇ ਕੰਮਾਂ ਦਾ ਨਿਪਟਾਰਾ ਬਿਨਾਂ ਕਿਸੇ ਦੇਰੀ ਅਤੇ ਪੂਰੀ ਨਿਰਪੱਖਤਾ ਨਾਲ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਕਿਸੇ ਵੀ ਵਿਅਕਤੀ ਨੂੰ ਸਰਕਾਰੀ ਕੰਮਾਂ ਸਬੰਧੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨਾਗਰਿਕ ਨੂੰ ਆਪਣਾ ਕੰਮ ਕਰਵਾਉਣ ਵਿੱਚ ਕਿਸੇ ਕਿਸਮ ਦੀ ਦਿੱਕਤ ਜਾਂ ਰੁਕਾਵਟ ਪੇਸ਼ ਆਉਂਦੀ ਹੈ ਤਾਂ ਉਹ ਬਿਨਾਂ ਕਿਸੇ ਝਿਜਕ ਦੇ ਸਿੱਧੇ ਤੌਰ ’ਤੇ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਅਤੇ ਯੋਗ ਵਿਅਕਤੀ ਤੱਕ ਸਮੇਂ ਸਿਰ ਅਤੇ ਬਿਨਾਂ ਕਿਸੇ ਪੱਖਪਾਤ ਦੇ ਪਹੁੰਚਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੇ ਸਾਰੇ ਕੰਮ ਪੂਰੀ ਪਾਰਦਰਸ਼ਤਾ ਨਾਲ ਕੀਤੇ ਜਾਣਗੇ ਅਤੇ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਵਚਨਬੱਧ ਰਹਿਣਗੇ।

ਅੰਤ ਵਿੱਚ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਅਤੇ ਸਰਕਾਰੀ ਯੋਜਨਾਵਾਂ ਨੂੰ ਸਫਲ ਬਣਾਉਣ ਲਈ ਪ੍ਰਸ਼ਾਸਨ ਨੂੰ ਆਪਣਾ ਪੂਰਾ ਸਹਿਯੋਗ ਦੇਣ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports