ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਕੇਸ ਸੰਭਾਲ ਪ੍ਰਚਾਰ ਸੰਸਥਾ ਦੀ ਅਹਿਮ ਮੀਟਿੰਗ, ਲੋੜਵੰਦ ਵਿਦਿਆਰਥੀਆਂ ਦੀ ਸਿੱਖਿਆ ਲਈ ਆਰਥਿਕ ਸਹਾਇਤਾ ਸਬੰਧੀ ਲਏ ਫੈਸਲੇ

  ਅੰਮ੍ਰਿਤਸਰ, 13 ਜੂਨ (ਕੇ.ਐਲ. ਜੀਤ ਵਾਲੀਆ) – ਕੇਸ ਸੰਭਾਲ ਪ੍ਰਚਾਰ ਸੰਸਥਾ ਵੱਲੋਂ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਦੀ ਸਕੂਲੀ ਪੜ੍ਹਾਈ ਜਾਰੀ ਰੱਖਣ ਲਈ ਆਰਥਿਕ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਸੰਸਥਾ ਦੇ ਚੇਅਰਮੈਨ ਸ੍ਰ. ਸੁਰਿੰਦਰਜੀਤ ਸਿੰਘ ਜੀ ਪਾਲ (ਸਾਬਕਾ ਚੀਫ਼ ਇਨਕਮ ਟੈਕਸ ਕਮਿਸ਼ਨਰ) ਵੱਲੋਂ ਕੀਤੀ…

 

ਅੰਮ੍ਰਿਤਸਰ, 13 ਜੂਨ (ਕੇ.ਐਲ. ਜੀਤ ਵਾਲੀਆ) –
ਕੇਸ ਸੰਭਾਲ ਪ੍ਰਚਾਰ ਸੰਸਥਾ ਵੱਲੋਂ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਦੀ ਸਕੂਲੀ ਪੜ੍ਹਾਈ ਜਾਰੀ ਰੱਖਣ ਲਈ ਆਰਥਿਕ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਸੰਸਥਾ ਦੇ ਚੇਅਰਮੈਨ ਸ੍ਰ. ਸੁਰਿੰਦਰਜੀਤ ਸਿੰਘ ਜੀ ਪਾਲ (ਸਾਬਕਾ ਚੀਫ਼ ਇਨਕਮ ਟੈਕਸ ਕਮਿਸ਼ਨਰ) ਵੱਲੋਂ ਕੀਤੀ ਗਈ।

ਮੀਟਿੰਗ ਦੌਰਾਨ ਉਹਨਾਂ ਵਿਦਿਆਰਥੀਆਂ ਦੀਆਂ ਅਰਜ਼ੀਆਂ ਅਤੇ ਦਸਤਾਵੇਜ਼ਾਂ ’ਤੇ ਵਿਚਾਰ ਕੀਤਾ ਗਿਆ ਜਿਨ੍ਹਾਂ ਨੇ ਆਪਣੀ ਸਕੂਲੀ ਫੀਸ ਅਦਾ ਕਰਨ ਵਿੱਚ ਅਸਮਰੱਥਤਾ ਪ੍ਰਗਟਾਈ ਸੀ ਅਤੇ ਸੰਸਥਾ ਵੱਲੋਂ ਜਾਰੀ ਕੀਤੇ ਫਾਰਮ ਭਰ ਕੇ ਭੇਜੇ ਸਨ। ਸ੍ਰ. ਸੁਰਿੰਦਰਜੀਤ ਸਿੰਘ ਜੀ ਪਾਲ ਨੇ ਦੱਸਿਆ ਕਿ ਪ੍ਰਾਪਤ ਬਿਨੈ-ਪੱਤਰਾਂ ਦੀ ਪੂਰੀ ਘੋਖ ਅਤੇ ਤਸਦੀਕ ਲਈ ਇੱਕ ਪੜਤਾਲ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਯੋਗ ਪਾਏ ਜਾਣ ਵਾਲੇ ਵਿਦਿਆਰਥੀਆਂ ਦੀ ਫੀਸ ਸੰਸਥਾ ਵੱਲੋਂ ਸਿੱਧੇ ਸਕੂਲਾਂ ਨੂੰ ਅਦਾ ਕੀਤੀ ਜਾਵੇਗੀ।

ਇਸ ਮੌਕੇ ਇੰਗਲੈਂਡ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਪ੍ਰਸਿੱਧ ਲੇਖਕ ਅਤੇ ਸਮਾਜ ਸੇਵੀ ਸ੍ਰੀ ਪ੍ਰੀਤ ਅਣਖੀ ਜੀ ਅਤੇ ਰਜਿੰਦਰ ਸਿੰਘ ਮਰਵਾਹਾ ਨੇ ਵੀ ਮੀਟਿੰਗ ਵਿੱਚ ਸ਼ਿਰਕਤ ਕੀਤੀ। ਸੰਸਥਾ ਵੱਲੋਂ ਉਨ੍ਹਾਂ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ ਅਤੇ ਯਾਦਗਾਰੀ ਚਿੰਨ੍ਹ ਵਜੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਅੰਗਰੇਜ਼ੀ ਅਨੁਵਾਦ ਦਾ ਇੱਕ ਭਾਗ ਵੀ ਭੇਟ ਕੀਤਾ ਗਿਆ।

ਮੀਟਿੰਗ ਵਿੱਚ ਟਰਸਟੀ ਸ੍ਰ. ਜੱਜਵੀਰ ਸਿੰਘ ਆਹਲੂਵਾਲੀਆ, ਡਾ. ਤਜਿੰਦਰ ਪਾਲ ਸਿੰਘ ਆਹਲੂਵਾਲੀਆ, ਡਾ. ਜਸਵਿੰਦਰ ਕੌਰ ਸੋਹਲ, ਸ੍ਰ. ਹਰਪਾਲ ਸਿੰਘ ਆਹਲੂਵਾਲੀਆ, ਸ੍ਰ. ਮਨਜੀਤ ਸਿੰਘ ਭਾਟੀਆ , ਸ੍ਰ. ਸੁਰਿੰਦਰਜੀਤ ਸਿੰਘ ਆਹਲੂਵਾਲੀਆ, ਸ੍ਰ. ਦਰਸ਼ਨ ਸਿੰਘ ਸੰਧੂ ਅਤੇ ਸੰਸਥਾ ਦੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਹਾਜ਼ਰੀ ਭਰੀ।

ਸੰਸਥਾ ਦੇ ਅਹੁਦੇਦਾਰ ਸ੍ਰ. ਜੱਜਵੀਰ ਸਿੰਘ ਆਹਲੂਵਾਲੀਆ ਅਤੇ ਸ੍ਰ. ਹਰਪਾਲ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਕੋਈ ਵੀ ਲੋੜਵੰਦ ਅਤੇ ਹੋਣਹਾਰ ਵਿਦਿਆਰਥੀ ਆਰਥਿਕ ਤੰਗੀ ਕਾਰਨ ਸਿੱਖਿਆ ਤੋਂ ਵਾਂਝਾ ਨਾ ਰਹੇ, ਇਸ ਲਈ ਸੰਸਥਾ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਸਿੱਖਿਆ ਅਤੇ ਸਮਾਜ ਭਲਾਈ ਨਾਲ ਸਬੰਧਤ ਅਜਿਹੇ ਲੋਕ-ਹਿਤੈਸ਼ੀ ਕਾਰਜ ਜਾਰੀ ਰੱਖੇ ਜਾਣਗੇ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports