ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਸਰਬਜੋਤ ਧੰਜਲ ਇੱਕ ਮਿਹਨਤੀ, ਇਮਾਨਦਾਰ ਅਤੇ ਜ਼ਮੀਨੀ ਪੱਧਰ ਦੇ ਆਗੂ ਹਨ- ਬਾਂਸਲ, ਸਾਬਾ ਬੱਲ , ਮਹਾਜਨ

  ਧੰਜਲ ਦੇ ਜ਼ਿਲ੍ਹਾ ਪ੍ਰਧਾਨ ਬਣਨ ‘ਤੇ ‘ਆਪ’ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਅੰਮ੍ਰਿਤਸਰ, 14 ਜੂਨ (ਕੇ.ਐਲ. ਜੀਤ ਵਾਲੀਆ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਬਜੋਤ ਸਿੰਘ ਧੰਜਲ ਨੂੰ ਆਮ ਆਦਮੀ ਪਾਰਟੀ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਨਾਲ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਨਿਯੁਕਤੀ ਦੇ…

 

ਧੰਜਲ ਦੇ ਜ਼ਿਲ੍ਹਾ ਪ੍ਰਧਾਨ ਬਣਨ ‘ਤੇ ‘ਆਪ’ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ

ਅੰਮ੍ਰਿਤਸਰ, 14 ਜੂਨ (ਕੇ.ਐਲ. ਜੀਤ ਵਾਲੀਆ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਬਜੋਤ ਸਿੰਘ ਧੰਜਲ ਨੂੰ ਆਮ ਆਦਮੀ ਪਾਰਟੀ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਨਾਲ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਨਿਯੁਕਤੀ ਦੇ ਐਲਾਨ ਤੋਂ ਬਾਅਦ ਉਨ੍ਹਾਂ ਦੇ ਗ੍ਰਹਿ ਵਿਖੇ ਵਧਾਈ ਦੇਣ ਵਾਲਿਆਂ ਦਾ ਸਾਰਾ ਦਿਨ ਤਾਂਤਾ ਲੱਗਾ ਰਿਹਾ। ਵੱਖ-ਵੱਖ ਵਿੰਗਾਂ ਦੇ ਆਗੂਆਂ, ਅਹੁਦੇਦਾਰਾਂ, ਸਮਾਜਿਕ ਸ਼ਖਸੀਅਤਾਂ ਅਤੇ ਵਰਕਰਾਂ ਨੇ ਪਹੁੰਚ ਕੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ ਅਤੇ ਸਿਰੋਪਾਓ ਪਾ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।

ਇਸ ਮੌਕੇ ਅਭਿਸ਼ੇਕ ਬਾਂਸਲ (ਜ਼ਿਲ੍ਹਾ ਵਾਈਸ ਚੇਅਰਮੈਨ, ਟਰੇਡਰ ਕਮਿਸ਼ਨ ਅੰਮ੍ਰਿਤਸਰ), ਸਰਬਜੀਤ ਸਿੰਘ ਸਾਭਾ ਬਲ (ਚੇਅਰਮੈਨ, ਜ਼ਿਲ੍ਹਾ ਪਰਿਸ਼ਦ ਅੰਮ੍ਰਿਤਸਰ), ਗੌਰਵ ਅਗਰਵਾਲ (ਜ਼ਿਲ੍ਹਾ ਪ੍ਰਧਾਨ), ਐਜੂਕੇਸ਼ਨ ਵਿੰਗ ਦੇ ਮੈਂਬਰ ਬੰਟੀ ਮਹਾਜਨ ਅਤੇ ਰਮਨ ਕੁਮਾਰ ਸਮੇਤ ਕਈ ਹੋਰ ਆਗੂਆਂ ਨੇ ਸਰਬਜੋਤ ਸਿੰਘ ਧੰਜਲ ਨੂੰ ਵਿਸ਼ੇਸ਼ ਤੌਰ ‘ਤੇ ਮੁਬਾਰਕਬਾਦ ਦਿੱਤੀ। ਆਗੂਆਂ ਨੇ ਕਿਹਾ ਕਿ ਧੰਜਲ ਇੱਕ ਮਿਹਨਤੀ, ਇਮਾਨਦਾਰ ਅਤੇ ਜ਼ਮੀਨੀ ਪੱਧਰ ਦੇ ਆਗੂ ਹਨ, ਜਿਨ੍ਹਾਂ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਲੰਬੇ ਸਮੇਂ ਤੋਂ ਨਿਰੰਤਰ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਦੀ ਨਿਯੁਕਤੀ ਨਾਲ ਅੰਮ੍ਰਿਤਸਰ ਸ਼ਹਿਰੀ ਵਿੱਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਵੇਗਾ।

ਇਸ ਮੌਕੇ ਬੋਲਦਿਆਂ ਸਰਬਜੋਤ ਸਿੰਘ ਧੰਜਲ ਨੇ ਪਾਰਟੀ ਦੀ ਕੌਮੀ ਅਤੇ ਸੂਬਾਈ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ‘ਤੇ ਜਤਾਏ ਵਿਸ਼ਵਾਸ ਨੂੰ ਉਹ ਆਪਣੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਕਾਇਮ ਰੱਖਣਗੇ। ਉਨ੍ਹਾਂ ਕਿਹਾ ਕਿ ਉਹ ਹਰ ਵਰਕਰ ਨੂੰ ਨਾਲ ਲੈ ਕੇ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਬਣਾਉਣ ਲਈ ਦਿਨ-ਰਾਤ ਕੰਮ ਕਰਨਗੇ ਅਤੇ ਪਾਰਟੀ ਦੀਆਂ ਲੋਕ-ਭਲਾਈ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।

ਧੰਜਲ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਮੂਹ ਆਗੂਆਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਨੂੰ ਅੰਮ੍ਰਿਤਸਰ ਸ਼ਹਿਰੀ ਵਿੱਚ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਹੋਰ ਵੱਡੀਆਂ ਸਫਲਤਾਵਾਂ ਹਾਸਲ ਕਰੇਗੀ।

ਇਸ ਦੌਰਾਨ ਪਾਰਟੀ ਵਰਕਰਾਂ ਨੇ ਮਿਠਾਈਆਂ ਵੰਡ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਨੂੰ ਉਨ੍ਹਾਂ ਦੇ ਨਵੇਂ ਅਹੁਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਸਰਬਜੋਤ ਸਿੰਘ ਧੰਜਲ ਦੀ ਅਗਵਾਈ ਹੇਠ ਅੰਮ੍ਰਿਤਸਰ ਸ਼ਹਿਰੀ ਵਿੱਚ ਆਮ ਆਦਮੀ ਪਾਰਟੀ ਦਾ ਸੰਗਠਨ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣੇਗਾ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports