ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਮਜੀਠ ਮੰਡੀ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਦਾ ਹੋਵੇਗਾ ਤਰਜੀਹੀ ਹੱਲ, ਹਰ ਐਸੋਸੀਏਸ਼ਨ ਤੱਕ ਪਹੁੰਚੇਗਾ ਟਰੇਡਰ ਕਮਿਸ਼ਨ: ਅਭਿਸ਼ੇਕ ਬਾਂਸਲ

  ਵਿਧਾਇਕ ਡਾ. ਅਜੇ ਗੁਪਤਾ ਨੇ ਵਪਾਰੀਆਂ ਨੂੰ ਦਿੱਤਾ ਭਰੋਸਾ, ਜਾਇਜ਼ ਮੰਗਾਂ ਜਲਦ ਕੀਤੀਆਂ ਜਾਣਗੀਆਂ ਪੂਰੀਆਂ ਅੰਮ੍ਰਿਤਸਰ, 16 ਜੂਨ (ਕੇ. ਐਲ. ਜੀਤ ਵਾਲੀਆ) – ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ ‘ਤੇ ਸੁਣਨ ਅਤੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ ਦੇ ਮੰਤਵ ਨਾਲ ਅੱਜ ਮਜੀਠ ਮੰਡੀ ਵਿਖੇ ਇੱਕ ਵਿਸ਼ੇਸ਼ ਬੈਠਕ ਦਾ…

 

ਵਿਧਾਇਕ ਡਾ. ਅਜੇ ਗੁਪਤਾ ਨੇ ਵਪਾਰੀਆਂ ਨੂੰ ਦਿੱਤਾ ਭਰੋਸਾ, ਜਾਇਜ਼ ਮੰਗਾਂ ਜਲਦ ਕੀਤੀਆਂ ਜਾਣਗੀਆਂ ਪੂਰੀਆਂ

ਅੰਮ੍ਰਿਤਸਰ, 16 ਜੂਨ (ਕੇ. ਐਲ. ਜੀਤ ਵਾਲੀਆ) – ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ ‘ਤੇ ਸੁਣਨ ਅਤੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ ਦੇ ਮੰਤਵ ਨਾਲ ਅੱਜ ਮਜੀਠ ਮੰਡੀ ਵਿਖੇ ਇੱਕ ਵਿਸ਼ੇਸ਼ ਬੈਠਕ ਦਾ ਆਯੋਜਨ ਕੀਤਾ ਗਿਆ। ਬੈਠਕ ਦੀ ਅਗਵਾਈ ਪੰਜਾਬ ਸਟੇਟ ਟਰੇਡਰ ਕਮਿਸ਼ਨ ਜ਼ਿਲ੍ਹਾ ਅੰਮ੍ਰਿਤਸਰ ਦੇ ਵਾਈਸ ਚੇਅਰਮੈਨ ਅਭਿਸ਼ੇਕ ਬਾਂਸਲ ਨੇ ਕੀਤੀ, ਜਦਕਿ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੇ ਗੁਪਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

ਇਸ ਮੌਕੇ ਹਲਕਾ ਸੈਂਟਰਲ ਟਰੇਡ ਵਿੰਗ ਦੇ ਇੰਚਾਰਜ ਸੰਜੀਵ ਲਾਲੀ, ਦਾਲ ਮੰਡੀ ਐਸੋਸੀਏਸ਼ਨ ਦੇ ਪ੍ਰਧਾਨ ਜਗਸਿਮਰਨ ਸਿੰਘ ਅਤੇ ਕੌਂਸਲਰ ਵਿੱਕੀ ਦੱਤਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

ਬੈਠਕ ਦੌਰਾਨ ਮਜੀਠ ਮੰਡੀ ਅਤੇ ਦਾਲ ਮੰਡੀ ਨਾਲ ਜੁੜੇ ਵਪਾਰੀਆਂ ਅਤੇ ਐਸੋਸੀਏਸ਼ਨ ਦੇ ਮੈਂਬਰਾਂ ਨੇ ਆਪਣੀਆਂ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਨੂੰ ਵਿਸਥਾਰ ਨਾਲ ਰੱਖਿਆ। ਵਪਾਰੀਆਂ ਨੇ ਮੰਡੀ ਨਾਲ ਸੰਬੰਧਿਤ ਬੁਨਿਆਦੀ ਢਾਂਚੇ, ਸਫ਼ਾਈ, ਟ੍ਰੈਫਿਕ ਪ੍ਰਬੰਧਨ, ਪਾਰਕਿੰਗ ਅਤੇ ਹੋਰ ਵਪਾਰਕ ਸਹੂਲਤਾਂ ਨਾਲ ਜੁੜੀਆਂ ਮੁਸ਼ਕਲਾਂ ਵੱਲ ਧਿਆਨ ਦਿਵਾਇਆ ਅਤੇ ਇਨ੍ਹਾਂ ਦੇ ਜਲਦ ਹੱਲ ਦੀ ਮੰਗ ਕੀਤੀ।

ਵਪਾਰੀਆਂ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਵਾਈਸ ਚੇਅਰਮੈਨ ਅਭਿਸ਼ੇਕ ਬਾਂਸਲ ਅਤੇ ਵਿਧਾਇਕ ਡਾ. ਅਜੇ ਗੁਪਤਾ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਉਠਾਏ ਗਏ ਹਰ ਜਾਇਜ਼ ਮੁੱਦੇ ਨੂੰ ਤਰਜੀਹ ਦੇ ਆਧਾਰ ‘ਤੇ ਸਬੰਧਤ ਵਿਭਾਗਾਂ ਨਾਲ ਉਠਾ ਕੇ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇਗਾ।

ਇਸ ਮੌਕੇ ਸੰਬੋਧਨ ਕਰਦਿਆਂ ਅਭਿਸ਼ੇਕ ਬਾਂਸਲ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਟਰੇਡਰ ਕਮਿਸ਼ਨ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮਕਸਦ ਸਿਰਫ਼ ਸ਼ਿਕਾਇਤਾਂ ਸੁਣਨਾ ਹੀ ਨਹੀਂ, ਸਗੋਂ ਉਨ੍ਹਾਂ ਦਾ ਸਮੇਂਬੱਧ ਹੱਲ ਯਕੀਨੀ ਬਣਾਉਣਾ ਵੀ ਹੈ।

ਉਨ੍ਹਾਂ ਕਿਹਾ, “ਅਸੀਂ ਅੰਮ੍ਰਿਤਸਰ ਦੀ ਹਰ ਵਪਾਰੀ ਅਤੇ ਦੁਕਾਨਦਾਰ ਐਸੋਸੀਏਸ਼ਨ ਤੱਕ ਖੁਦ ਪਹੁੰਚਾਂਗੇ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਾਂਗੇ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਾਂਗੇ। ਵਪਾਰੀ ਵਰਗ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਸਾਡੀ ਪਹਿਲੀ ਤਰਜੀਹ ਹੈ।”

ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਸਰਕਾਰ ਵਪਾਰੀਆਂ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਬਿਹਤਰ ਮਾਹੌਲ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।

ਇਸ ਮੌਕੇ ਇੰਡੋ ਫੋਰਨ ਚੈਂਬਰ ਆਫ ਕਮਰਸ ਦੇ ਪ੍ਰਧਾਨ ਬੀ.ਕੇ. ਬਜਾਜ, ਸੈਕਟਰੀ ਤਰਲੋਕ ਸਿੰਘ, ਰਾਜੇਸ਼ ਛਾਬੜਾ, ਵਰੁਣ ਨਵੇਤਾ, ਬੌਬੀ ਬੇਦੀ, ਕਿਰਤੀ ਅਰੋੜਾ, ਰਾਜ ਅਰੋੜਾ, ਹੈਪੀ ਅਰੋੜਾ, ਮੁਕੇਸ਼ ਸਿੰਧਵਾਣੀ, ਨਰਿੰਦਰ ਗੁਪਤਾ, ਕਿਸ਼ੋਰ ਖੁਰਾਨਾ ਸਮੇਤ ਵੱਡੀ ਗਿਣਤੀ ਵਿੱਚ ਵਪਾਰੀ ਅਤੇ ਵੱਖ-ਵੱਖ ਐਸੋਸੀਏਸ਼ਨਾਂ ਦੇ ਮੈਂਬਰ ਹਾਜ਼ਰ ਸਨ।

ਬੈਠਕ ਦੌਰਾਨ ਵਪਾਰੀਆਂ ਨੇ ਟਰੇਡਰ ਕਮਿਸ਼ਨ ਵੱਲੋਂ ਸਿੱਧੇ ਤੌਰ ‘ਤੇ ਉਨ੍ਹਾਂ ਨਾਲ ਸੰਪਰਕ ਕਰਕੇ ਸਮੱਸਿਆਵਾਂ ਸੁਣਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਇਸ ਨਾਲ ਉਨ੍ਹਾਂ ਦੇ ਲੰਬੇ ਸਮੇਂ ਤੋਂ ਲਟਕਦੇ ਮੁੱਦਿਆਂ ਦਾ ਜਲਦੀ ਨਿਪਟਾਰਾ ਹੋਵੇਗਾ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports