ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਅਰਵਿੰਦ ਕੇਜਰੀਵਾਲ ਦੇ ਪੰਜ ਇਤਿਹਾਸਕ ਐਲਾਨ ਪੰਜਾਬ ਦੇ ਵਿਕਾਸ ਲਈ ਮੀਲ ਪੱਥਰ ਸਾਬਤ ਹੋਣਗੇ: ਅਭਿਸ਼ੇਕ ਬਾਂਸਲ

  ਅੰਮ੍ਰਿਤਸਰ, 30 ਜੂਨ (ਕੇ.ਐਲ. ਜੀਤ ਵਾਲੀਆ) – ਟਰੇਡਰ ਕਮਿਸ਼ਨ ਪੰਜਾਬ ਸਰਕਾਰ, ਜ਼ਿਲ੍ਹਾ ਅੰਮ੍ਰਿਤਸਰ ਦੇ ਵਾਈਸ ਚੇਅਰਮੈਨ ਅਭਿਸ਼ੇਕ ਬਾਂਸਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਵੱਲੋਂ ਪਿਛਲੇ ਦਿਨੀਂ ਕੀਤੇ ਗਏ ਪੰਜ ਅਹਿਮ ਐਲਾਨਾਂ ਦਾ ਦਿਲੋਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਐਲਾਨ ਪੰਜਾਬ ਦੇ ਸਰਵਪੱਖੀ ਵਿਕਾਸ,…

 

ਅੰਮ੍ਰਿਤਸਰ, 30 ਜੂਨ (ਕੇ.ਐਲ. ਜੀਤ ਵਾਲੀਆ) – ਟਰੇਡਰ ਕਮਿਸ਼ਨ ਪੰਜਾਬ ਸਰਕਾਰ, ਜ਼ਿਲ੍ਹਾ ਅੰਮ੍ਰਿਤਸਰ ਦੇ ਵਾਈਸ ਚੇਅਰਮੈਨ ਅਭਿਸ਼ੇਕ ਬਾਂਸਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਵੱਲੋਂ ਪਿਛਲੇ ਦਿਨੀਂ ਕੀਤੇ ਗਏ ਪੰਜ ਅਹਿਮ ਐਲਾਨਾਂ ਦਾ ਦਿਲੋਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਐਲਾਨ ਪੰਜਾਬ ਦੇ ਸਰਵਪੱਖੀ ਵਿਕਾਸ, ਲੋਕ ਭਲਾਈ ਅਤੇ ਆਰਥਿਕ ਮਜ਼ਬੂਤੀ ਵੱਲ ਇੱਕ ਵੱਡਾ ਕਦਮ ਹਨ, ਜਿਨ੍ਹਾਂ ਦਾ ਲਾਭ ਸਮਾਜ ਦੇ ਹਰ ਵਰਗ ਨੂੰ ਮਿਲੇਗਾ।

ਅਭਿਸ਼ੇਕ ਬਾਂਸਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕ ਹਿੱਤਾਂ ਨੂੰ ਪਹਿਲ ਦਿੰਦੀ ਆਈ ਹੈ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਫ਼ੈਸਲੇ ਆਮ ਲੋਕਾਂ ਦੀਆਂ ਲੋੜਾਂ ਅਤੇ ਉਮੀਦਾਂ ਨੂੰ ਧਿਆਨ ਵਿੱਚ ਰੱਖ ਕੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਵੱਲੋਂ ਕੀਤੇ ਗਏ ਪੰਜ ਐਲਾਨ ਸਿਰਫ਼ ਵਾਅਦੇ ਨਹੀਂ, ਸਗੋਂ ਪੰਜਾਬ ਦੇ ਭਵਿੱਖ ਨੂੰ ਹੋਰ ਮਜ਼ਬੂਤ ਬਣਾਉਣ ਲਈ ਇੱਕ ਸਪੱਸ਼ਟ ਰੋਡਮੈਪ ਹਨ।

ਉਨ੍ਹਾਂ ਕਿਹਾ ਕਿ ਵਪਾਰੀਆਂ, ਕਿਸਾਨਾਂ, ਨੌਜਵਾਨਾਂ, ਮਹਿਲਾਵਾਂ ਅਤੇ ਮਜ਼ਦੂਰ ਵਰਗ ਸਮੇਤ ਹਰ ਵਰਗ ਨੂੰ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਦਾ ਲਾਭ ਮਿਲ ਰਿਹਾ ਹੈ। ਟਰੇਡਰ ਕਮਿਸ਼ਨ ਵੀ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਤਰਜੀਹੀ ਆਧਾਰ ‘ਤੇ ਹੱਲ ਕਰਨ ਲਈ ਲਗਾਤਾਰ ਕੰਮ ਕਰ ਰਿਹਾ ਹੈ ਅਤੇ ਸਰਕਾਰ ਵਪਾਰਕ ਮਾਹੌਲ ਨੂੰ ਹੋਰ ਸੁਖਾਲਾ ਬਣਾਉਣ ਲਈ ਵਚਨਬੱਧ ਹੈ।

ਅਭਿਸ਼ੇਕ ਬਾਂਸਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਾਰਦਰਸ਼ੀ ਅਤੇ ਲੋਕ-ਪੱਖੀ ਸ਼ਾਸਨ ਦੇ ਰਹੀ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਕੇਜਰੀਵਾਲ ਵੱਲੋਂ ਕੀਤੇ ਗਏ ਇਨ੍ਹਾਂ ਐਲਾਨਾਂ ਨੂੰ ਵੀ ਜ਼ਮੀਨੀ ਪੱਧਰ ‘ਤੇ ਪੂਰੀ ਇਮਾਨਦਾਰੀ ਨਾਲ ਲਾਗੂ ਕੀਤਾ ਜਾਵੇਗਾ, ਜਿਸ ਨਾਲ ਪੰਜਾਬ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ ਅਤੇ ਵਪਾਰ ਦੇ ਖੇਤਰ ਵਿੱਚ ਜੋ ਕੰਮ ਕੀਤੇ ਹਨ, ਉਨ੍ਹਾਂ ਦੀ ਦੇਸ਼ ਭਰ ਵਿੱਚ ਸਰਾਹਨਾ ਹੋ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਪੂਰੀ ਤਰ੍ਹਾਂ ਖਰੀ ਉਤਰੇਗੀ ਅਤੇ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ‘ਤੇ ਹੋਰ ਅੱਗੇ ਲੈ ਕੇ ਜਾਵੇਗੀ।

ਅੰਤ ਵਿੱਚ ਅਭਿਸ਼ੇਕ ਬਾਂਸਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਦਾ ਸਾਥ ਦੇਣ ਅਤੇ ਪੰਜਾਬ ਨੂੰ ਵਿਕਸਤ ਅਤੇ ਖੁਸ਼ਹਾਲ ਸੂਬਾ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports