ਫਿਰੋਜ਼ਪੁਰ, (ਰਾਜੀਵ ਕੁਮਾਰ, ਰਿਕੁ):- ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਪਿੰਡ ਟੈਡੀਂਵਾਲਾ ਵਿਖੇ ਸਤਲੁਜ ਦਰਿਆ ਵਿੱਚ ਬਣਾਈਆਂ ਜਾ ਰਹੀਆਂ ਨੋਚਾਂ ਦਾ ਜਾਇਜ਼ਾ ਲਿਆ।
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਇਸ ਮੌਕੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨਸੂਨ ਮੌਸਮ ਨੂੰ ਦੇਖਦੇ ਹੋਏ ਪਹਿਲਾਂ ਤੋਂ ਹੀ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ|
















