ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਮੁੱਖ ਮੰਤਰੀ ਮਾਨ ਨੇ ਕਾਦੀਆਂ ਦੇ ਵਿਕਾਸ ਨੂੰ ਦਿੱਤੀ ਨਵੀਂ ਰਫ਼ਤਾਰ, ਗੁਰਇਕਬਾਲ ਸਿੰਘ ਮਾਹਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਮੰਤਰੀ ਅਤੇ ਐਮਐਲਏ ਦੇ ਵਾਂਗ ਹਲਕੇ ਚ ਚੱਲੇਗੀ ਗੁਰਇਕਬਾਲ ਸਿੰਘ ਮਾਹਲ ਦੀ,,, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਾਦੀਆਂ 28 ਜੂਨ ਗੁਰਪ੍ਰੀਤ ਸਿੰਘ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਦੁਪਹਿਰ ਕਰੀਬ 1:00 ਵਜੇ ਕਾਦੀਆਂ ਦੇ ਵਿਕਟੋਰੀਆ ਗਾਰਡਨ ਵਿਖੇ ਕਰਵਾਈ ਗਈ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਹਲਕੇ ਦੇ ਵਿਕਾਸ ਲਈ ਕਈ ਅਹਿਮ ਐਲਾਨ…

ਮੰਤਰੀ ਅਤੇ ਐਮਐਲਏ ਦੇ ਵਾਂਗ ਹਲਕੇ ਚ ਚੱਲੇਗੀ ਗੁਰਇਕਬਾਲ ਸਿੰਘ ਮਾਹਲ ਦੀ,,, ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਦੀਆਂ 28 ਜੂਨ ਗੁਰਪ੍ਰੀਤ ਸਿੰਘ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਦੁਪਹਿਰ ਕਰੀਬ 1:00 ਵਜੇ ਕਾਦੀਆਂ ਦੇ ਵਿਕਟੋਰੀਆ ਗਾਰਡਨ ਵਿਖੇ ਕਰਵਾਈ ਗਈ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਹਲਕੇ ਦੇ ਵਿਕਾਸ ਲਈ ਕਈ ਅਹਿਮ ਐਲਾਨ ਕੀਤੇ। ਇਸ ਮੌਕੇ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸੀਨੀਅਰ ਆਗੂ ਗੁਰਇਕਬਾਲ ਸਿੰਘ ਮਾਹਲ ਦਾ ਨਿੱਘਾ ਸਵਾਗਤ ਕੀਤਾ ਗਿਆ। ਹਜ਼ਾਰਾਂ ਦੀ ਗਿਣਤੀ ਵਿੱਚ ਉਮੜੇ ਲੋਕਾਂ ਨੇ ਜ਼ੋਰਦਾਰ ਨਾਅਰਿਆਂ ਅਤੇ ਤਾੜੀਆਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰਇਕਬਾਲ ਸਿੰਘ ਮਾਹਲ ਨੂੰ ਹਲਕੇ ਦੇ ਵਿਕਾਸ ਲਈ ਪੂਰੇ ਅਧਿਕਾਰ ਅਤੇ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਗੁਰਇਕਬਾਲ ਸਿੰਘ ਮਾਹਲ ਆਪਣੇ ਵਿਧਾਨ ਸਭਾ ਹਲਕੇ ਦੇ ਵਿਕਾਸ ਨਾਲ ਸਬੰਧਤ ਜੋ ਵੀ ਪ੍ਰਸਤਾਵ ਲੈ ਕੇ ਆਉਣਗੇ, ਸਰਕਾਰ ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਮਨਜ਼ੂਰੀ ਦੇਵੇਗੀ ਅਤੇ ਉਹ ਖੁਦ ਉਨ੍ਹਾਂ ਕੰਮਾਂ ਨੂੰ ਮਨਜ਼ੂਰ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਕਾਦੀਆਂ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਹੈ।ਮੁੱਖ ਮੰਤਰੀ ਨੇ ਇਸ ਮੌਕੇ ਇੱਕ ਹੋਰ ਵੱਡਾ ਐਲਾਨ ਕਰਦਿਆਂ ਕਿਹਾ ਕਿ ਕਾਦੀਆਂ ਵਿਧਾਨ ਸਭਾ ਹਲਕੇ ਨੂੰ ਸਬ-ਡਿਵੀਜ਼ਨ ਦਾ ਦਰਜਾ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਲੋੜੀਂਦੀਆਂ ਰਸਮਾਂ ਪੂਰੀਆਂ ਹੋਣ ਉਪਰੰਤ ਇੱਥੇ ਐੱਸ.ਡੀ.ਐੱਮ. ਅਤੇ ਡੀ.ਐੱਸ.ਪੀ. ਦੇ ਦਫ਼ਤਰ ਸਥਾਪਤ ਕੀਤੇ ਜਾਣਗੇ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਪ੍ਰਸ਼ਾਸਨਿਕ ਸਹੂਲਤਾਂ ਸਥਾਨਕ ਪੱਧਰ ‘ਤੇ ਹੀ ਮਿਲ ਸਕਣਗੀਆਂ।ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ 300 ਯੂਨਿਟ ਮੁਫ਼ਤ ਬਿਜਲੀ, ਮਹਿਲਾਵਾਂ ਨੂੰ ₹1000 ਪ੍ਰਤੀ ਮਹੀਨਾ ਸਨਮਾਨ ਰਾਸ਼ੀ ਦੇਣ ਦੀ ਵਚਨਬੱਧਤਾ ਅਤੇ ₹10 ਲੱਖ ਤੱਕ ਦੀ ਸਿਹਤ ਬੀਮਾ ਯੋਜਨਾ ਵਰਗੀਆਂ ਸਕੀਮਾਂ ਲੋਕਾਂ ਦੇ ਹਿੱਤ ਵਿੱਚ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨਾਲ ਇਨ੍ਹਾਂ ਯੋਜਨਾਵਾਂ ਬਾਰੇ ਗੱਲਬਾਤ ਕੀਤੀ ਅਤੇ ਲੋਕਾਂ ਦੇ ਭਰਪੂਰ ਉਤਸ਼ਾਹ ਨੂੰ ਸਰਕਾਰ ਦੀਆਂ ਨੀਤੀਆਂ ‘ਤੇ ਭਰੋਸੇ ਦਾ ਪ੍ਰਤੀਕ ਕਰਾਰ ਦਿੱਤਾ।ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਜੋ ਲੋਕ ਅੱਜ ਸਰਕਾਰ ‘ਤੇ ਸਵਾਲ ਉਠਾ ਰਹੇ ਹਨ, ਉਹ ਖੁਦ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੀ ਰਾਜਨੀਤੀ ਨਾਲ ਜੁੜੇ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਮਾਨਦਾਰੀ, ਪਾਰਦਰਸ਼ਤਾ ਅਤੇ ਲੋਕ ਸੇਵਾ ਦੇ ਸਿਧਾਂਤਾਂ ‘ਤੇ ਕੰਮ ਕਰ ਰਹੀ ਹੈ ਅਤੇ ਲੋਕ ਸਭ ਕੁਝ ਦੇਖ ਰਹੇ ਹਨ।ਇਸ ਮੌਕੇ ਗੁਰਇਕਬਾਲ ਸਿੰਘ ਮਾਹਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ‘ਤੇ ਜੋ ਵਿਸ਼ਵਾਸ ਪ੍ਰਗਟਾਇਆ ਹੈ, ਉਹ ਉਸ ‘ਤੇ ਪੂਰੀ ਤਰ੍ਹਾਂ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਕਾਦੀਆਂ ਵਿਧਾਨ ਸਭਾ ਹਲਕੇ ਦੇ ਵਿਕਾਸ, ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਉਹ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਕੰਮ ਕਰਨਗੇ।ਇਸ ਮੌਕੇ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਸਾਬਕਾ ਨਗਰ ਕੌਂਸਲ ਪ੍ਰਧਾਨ ਜਰਨੈਲ ਸਿੰਘ ਮਾਹਲ, ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਸਹਾਇਕ ਕਮਿਸ਼ਨਰ ਕੁਲਦੀਪ ਚੰਦ, ਐੱਸ.ਡੀ.ਐੱਮ. ਸਾਰੰਗਪ੍ਰੀਤ ਸਿੰਘ, ਡੀ.ਐੱਸ.ਪੀ. ਮਨੋਜ ਕੁਮਾਰ, ਡੀ.ਪੀ.ਆਰ.ਓ. ਹਰਜਿੰਦਰ ਸਿੰਘ ਕਲਸੀ ਸਮੇਤ ਕਈ ਪ੍ਰਸ਼ਾਸਨਿਕ ਅਧਿਕਾਰੀ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਹਾਜ਼ਰ ਸਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports