ਅੰਮ੍ਰਿਤਸਰ, 2 ਜੁਲਾਈ (ਫੁੱਲਜੀਤ ਸਿੰਘ ਵਰਪਾਲ/ਮਨਜੀਤ ਸਿੰਘ ਮਹਿਰਾ) ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾਂ” ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਅੱਜ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਪੂਰਬੀ ਦੇ ਸੀਨੀਅਰ ਆਗੂ ਅਮੀਰ ਸਿੰਘ ਘੁੱਲੀ ਅਤੇ ਵਾਰਡ ਨੰਬਰ 32 ਆਪ ਦੇ ਕੌਂਸਲਰ ਜਗਮੀਤ ਸਿੰਘ ਘੁੱਲੀ ਦੀ ਅਗਵਾਈ ਵਿਚ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ ਜਿੱਥੇ ਹਲਕਾ ਪੂਰਬੀ ਅਧੀਨ ਵਾਰਡ ਨੰਬਰ 32 ਦੀਆਂ ਸਖੀਆਂ ਅਤੇ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ ਅਤੇ ਘੁੱਲੀ ਦੇ ਦਫਤਰ ਵਿਖੇ ਲੱਡੂ ਵੀ ਵੰਡੇ ਗਏ । ਇਸ ਮੌਕੇ ਗੁਰਮੀਤ ਸਿੰਘ, ਜਤਿੰਦਰ ਸਿੰਘ, ਅਵਤਾਰ ਸਿੰਘ, ਨਿਰਮਲ ਸਿੰਘ, ਇੰਦਰਜੀਤ ਕੌਰ, ਕਿਰਨ ਕੌਰ, ਵੀ ਹਾਜ਼ਰ ਸਨ। ਇਸ ਮੌਕੇ ਆਪ ਦੇ ਸੀਨੀਅਰ ਆਗੂ ਅਮੀਰ ਸਿੰਘ ਘੁੱਲੀ ਅਤੇ ਵਾਰਡ ਨੰਬਰ 32 ਆਪ ਦੇ ਕੌਂਸਲਰ ਅਤੇ ਜਗਮੀਤ ਸਿੰਘ ਘੁੱਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਵਿਸ਼ੇਸ਼ ਯੋਜਨਾ ਦੀ ਸ਼ੁਰੂਆਤ ਆਰਥਿਕ ਸਸ਼ਕਤੀਕਰਨ ਅਤੇ ਪਰਿਵਾਰਕ ਮਜ਼ਬੂਤੀ ਵੱਲੋ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਮਹਿਲਾਵਾਂ ਦੇ ਮਾਣ ਸਤਿਕਾਰ ਵਿਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ 3000 ਅਤੇ 4500 ਰੁਪਏ ਦੀ ਰਕਮ ਜਮਾ ਕਰਵਾਈ ਗਈ ਹੈ। ਭਗਵੰਤ ਮਾਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕਰ ਰਹੀ ਹੈ ਅਤੇ ਜਨ-ਕਲਿਆਣਕਾਰੀ ਯੋਜਨਾਵਾਂ ਦਾ ਲਾਭ ਸਿੱਧਾ ਲੋਕਾਂ ਤੱਕ ਪਹੁੰਚ ਰਿਹਾ ਹੈ, ਇਸ ਮੌਕੇ ਹਾਜ਼ਰ ਮਹਿਲਾਵਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
















