ਅੰਮ੍ਰਿਤਸਰ, 2 ਜੁਲਾਈ (ਕੇ.ਐਲ. ਜੀਤ ਵਾਲੀਆ) – ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਅਧੀਨ ਸੁਖਜਿੰਦਰ ਸਿੰਘ ਨੇ ਅੱਜ ਬਤੌਰ ਜ਼ਿਲ੍ਹਾ ਕੰਟਰੋਲਰ, ਅੰਮ੍ਰਿਤਸਰ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਮੌਕੇ ਵਿਭਾਗ ਦੇ ਅਧਿਕਾਰੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਸੁਖਜਿੰਦਰ ਸਿੰਘ ਨੇ ਕਿਹਾ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਲਾਗੂ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਖੁਰਾਕ ਅਤੇ ਸਿਵਲ ਸਪਲਾਈ ਨਾਲ ਸਬੰਧਤ ਸੇਵਾਵਾਂ ਬਿਨਾਂ ਕਿਸੇ ਦਿੱਕਤ ਦੇ ਮੁਹੱਈਆ ਕਰਵਾਉਣਾ ਵਿਭਾਗ ਦੀ ਪਹਿਲੀ ਤਰਜੀਹ ਹੋਵੇਗੀ।
ਅਹੁਦਾ ਸੰਭਾਲਣ ਦੌਰਾਨ ਮਹਿੰਦਰ ਅਰੋੜਾ (ਖੁਰਾਕ ਸਪਲਾਈ ਅਫ਼ਸਰ, ਅੰਮ੍ਰਿਤਸਰ), ਮੀਨੂ ਸ਼ਰਮਾ (ਖੁਰਾਕ ਸਪਲਾਈ ਅਫ਼ਸਰ, ਰਈਆ), ਵਿਕਾਸ ਸ਼ਰਮਾ (ਸਹਾਇਕ ਖੁਰਾਕ ਸਪਲਾਈ ਅਫ਼ਸਰ, ਤਰਸਿੱਕਾ), ਸੌਰਵ ਮਹਾਜਨ (ਸਹਾਇਕ ਖੁਰਾਕ ਸਪਲਾਈ ਅਫ਼ਸਰ, ਜੰਡਿਆਲਾ), ਗੌਰਵ ਸ਼ਰਮਾ (ਸਹਾਇਕ ਖੁਰਾਕ ਸਪਲਾਈ ਅਫ਼ਸਰ, ਮਜੀਠਾ), ਵਿਸ਼ਾਲ ਕੁਮਾਰ (ਇੰਸਪੈਕਟਰ) ਅਤੇ ਰਮਨਜੋਤ ਸਿੰਘ (ਇੰਸਪੈਕਟਰ) ਸਮੇਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਅਧਿਕਾਰੀਆਂ ਨੇ ਨਵੇਂ ਜ਼ਿਲ੍ਹਾ ਕੰਟਰੋਲਰ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਸੁਚੱਜੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਪੂਰਾ ਸਹਿਯੋਗ ਦੇਣਗੇ।
















