ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਬੁਢਾਪਾ ਪੈਨਸ਼ਨ ਲਈ 1,048 ਕਰੋੜ ਰੁਪਏ; ਔਰਤਾਂ, ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਲਈ 535 ਕਰੋੜ ਰੁਪਏ ਜਾਰੀ-ਵਿਧਾਇਕਾ ਜੀਵਨ ਜੋਤ ਕੌਰ

  ਅੰਮ੍ਰਿਤਸਰ, 03 ਜੁਲਾਈ ( ਕੇ.ਐਲ. ਜੀਤ ਵਾਲੀਆ ) – ਪੰਜਾਬ ਭਰ ਦੇ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਅਤੇ ਲੋੜਵੰਦ ਪਰਿਵਾਰਾਂ ਲਈ ਸਮੇਂ ਸਿਰ ਮਿਲਣ ਵਾਲੀ ਸਮਾਜਿਕ ਸੁਰੱਖਿਆ ਸਹਾਇਤਾ ਸਿਰਫ਼ ਇੱਕ ਵਿੱਤੀ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਦਾ ਇੱਕ ਵੱਡਾ ਜ਼ਰੀਆ ਹੈ। ਇਸ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ…

 

ਅੰਮ੍ਰਿਤਸਰ, 03 ਜੁਲਾਈ ( ਕੇ.ਐਲ. ਜੀਤ ਵਾਲੀਆ ) – ਪੰਜਾਬ ਭਰ ਦੇ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਅਤੇ ਲੋੜਵੰਦ ਪਰਿਵਾਰਾਂ ਲਈ ਸਮੇਂ ਸਿਰ ਮਿਲਣ ਵਾਲੀ ਸਮਾਜਿਕ ਸੁਰੱਖਿਆ ਸਹਾਇਤਾ ਸਿਰਫ਼ ਇੱਕ ਵਿੱਤੀ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਦਾ ਇੱਕ ਵੱਡਾ ਜ਼ਰੀਆ ਹੈ। ਇਸ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1583 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਰਾਜ ਸਰਕਾਰ ਦੇ ਇਸ ਕਦਮ ਨਾਲ ਲੱਖਾਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਅਨਾਥ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਇਹ ਯਕੀਨੀ ਬਣਾ ਕੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਹੈ ਕਿ ਸਭ ਤੋਂ ਵੱਧ ਲੋੜਵੰਦ ਲੋਕਾਂ ਤੱਕ ਸਮੇਂ ਸਿਰ ਅਤੇ ਪੂਰੇ ਮਾਣ-ਸਤਿਕਾਰ ਨਾਲ ਮਦਦ ਪਹੁੰਚੇ।

ਵਿਧਾਇਕਾ ਜੀਵਨ ਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਸਮਾਜਿਕ ਸੁਰੱਖਿਆ ਸਿਰਫ਼ ਇੱਕ ਬਜਟ ਦੀ ਵਿਵਸਥਾ ਨਹੀਂ, ਬਲਕਿ ਲੋੜਵੰਦ ਵਰਗਾਂ ਪ੍ਰਤੀ ਇੱਕ ਪਵਿੱਤਰ ਵਚਨਬੱਧਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਚਾਲੂ ਮਾਲੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਅਤੇ ਭਲਾਈ ਸਕੀਮਾਂ ਲਈ 6,131.91 ਕਰੋੜ ਰੁਪਏ ਦਾ ਵੱਡਾ ਬਜਟ ਰੱਖਿਆ ਹੈ। ਇਹ ਇਤਿਹਾਸਕ ਬਜਟ ਵਿਵਸਥਾ ਸੂਬੇ ਦੇ ਲਗਭਗ 36 ਲੱਖ ਲਾਭਪਾਤਰੀਆਂ ਨੂੰ ਨਿਯਮਤ ਵਿੱਤੀ ਸਹਾਇਤਾ ਯਕੀਨੀ ਬਣਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਬੁਢਾਪਾ ਪੈਨਸ਼ਨ ਲਈ 1,048 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਗਈ ਹੈ। ਇਸੇ ਤਰ੍ਹਾਂ ਵਿਧਵਾਵਾਂ, ਬੇਸਹਾਰਾ ਔਰਤਾਂ, ਅਨਾਥ ਤੇ ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਦੇ ਫਾਇਦੇ ਲਈ ਚੱਲ ਰਹੀਆਂ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 535 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਇੱਕ ਸਮਾਜਿਕ ਤੌਰ ’ਤੇ ਸੁਰੱਖਿਅਤ ਅਤੇ ਖੁਸ਼ਹਾਲ ਪੰਜਾਬ ਸਿਰਜਣ ਦੇ ਸਰਕਾਰ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਲੀਗਲ ਵਿੰਗ ਮਾਝਾ ਜੋਨ ਦੇ ਚੇਅਰਮੈਨ ਅਤੇ ਬਲਾਕ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿਜਰ, ਆਮ ਆਦਮੀ ਪਾਰਟੀ ਟਰੇਡਰ ਕਮਿਸ਼ਨ ਹਲਕਾ ਪੂਰਬੀ ਦੇ ਚੇਅਰਮੈਨ ਕਪਿਲ ਚੱਡਾ, ਆਸੂ ਬੰਸਲ,ਮਨਿੰਦਰ ਸਿੰਘ ਧਾਰੋਵਾਲੀ, ਸਾਹਿਬ ਸਿੰਘ ਪੰਨੂ, ਗੁਰਪ੍ਰੀਤ ਸਿੰਘ ਰੂਬਲ,ਦਲਜੀਤ ਸਿੰਘ, ਮੈਡਮ ਵਿਜੇ ਕੌਰ, ਮੈਡਮ ਮਨਦੀਪ ਕੌਰ ਆਦਿ ਹਾਜ਼ਰ ਸਨ!

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports