ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ

ਅੰਮ੍ਰਿਤਸਰ, 03 ਜੁਲਾਈ ( ਕੇ.ਐਲ. ਜੀਤ ਵਾਲੀਆ)- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੱਜ ਸ਼ਾਮ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦੀ ਦੁਸ਼ਿਹਰਾ ਗਰਾਊਂਡ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਮੌਕੇ ਪੂਰੀ ਗੁਰ ਮਰਿਯਾਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼…

ਅੰਮ੍ਰਿਤਸਰ, 03 ਜੁਲਾਈ ( ਕੇ.ਐਲ. ਜੀਤ ਵਾਲੀਆ)- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੱਜ ਸ਼ਾਮ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦੀ ਦੁਸ਼ਿਹਰਾ ਗਰਾਊਂਡ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਮੌਕੇ ਪੂਰੀ ਗੁਰ ਮਰਿਯਾਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਇਸ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ ਅਤੇ ਗੁਰਦੁਆਰਾ ਸ਼ਹੀਦ ਗੰਜ਼ ਸਾਹਿਬ ਦੇ ਰਾਗੀ ਜਥੇ ਭਾਈ ਹਰਦਿਆਲ ਸਿੰਘ ਦੇ ਕੀਰਤਨੀ ਜਥਿਆਂ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ। ਇਸ ਮਹਾਨ ਕੀਰਤਨ ਦਰਬਾਰ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।

ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਕਰਵਾਏ ਇਸ ਮਹਾਨ ਕੀਰਤਨ ਸਮਾਗਮ ਦੌਰਾਨ ਸੰਗਤਾਂ ਦੀ ਸਹੂਲਤ ਦਾ ਖਾਸ ਧਿਆਨ ਰੱਖਦਿਆਂ ਵਿਸ਼ੇਸ਼ ਪ੍ਰਬੰਧ ਵੀ ਕੀਤੇ ਗਏ ਹਸ। ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਤੋਂ ਇਲਾਵਾ ਸੰਗਤਾਂ ਦੇ ਵਾਹਨਾਂ ਦੀ ਪਾਰਕਿੰਗ ਅਤੇ ਜੋੜਿਆਂ ਦੀ ਸੰਭਾਲ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਖੂਨਦਾਨ ਕੈਂਪ ਵੀ ਲਗਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਖ਼ੂਨਦਾਨ ਵੀ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਨੇ ਵੀ ਖ਼ੂਨਦਾਨ ਕੀਤਾ।

ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਮਾਨਵਤਾ ਨੂੰ ਬੇਗਮਪੁਰਾ ਦਾ ਜੋ ਸੰਕਲਪ ਦਿੱਤਾ ਹੈ ਅਜੋਕੇ ਸਮੇਂ ਵਿੱਚ ਉਸ ਨੂੰ ਅਪਨਾਉਣ ਦੀ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਵਿਤਕਰਾ ਖ਼ਤਮ ਕਰਨ ਅਤੇ ਸਮਾਨਤਾ ਲਿਆਉਣ ਲਈ ਸ੍ਰੀ ਗੁਰੂ ਰਵਿਦਾਸ ਜੀ ਦੇ ਸਿਧਾਂਤਾਂ `ਤੇ ਚੱਲਣਾ ਚਾਹੀਦਾ ਹੈ।

ਸੰਗਤਾਂ ਦਾ ਧੰਨਵਾਦ ਕਰਦਿਆਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 40 ਸ਼ਬਦ ਅਤੇ ਇੱਕ ਸਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਆਪਣੀ ਬਾਣੀ ਵਿੱਚ ਪ੍ਰੇਮ ਅਤੇ ਭਗਤੀ ਨੂੰ ਵਿਸ਼ੇਸ਼ ਮਹੱਤਵ ਦਿੱਤਾ ਅਤੇ ਸਮਾਜਿਕ ਨਾਬਰਾਬਰੀ ਤੇ ਜਾਤ-ਪਾਤ ਦੇ ਵਿਤਕਰੇ ਦੇ ਖ਼ਿਲਾਫ਼ ਆਵਾਜ਼ ਉਠਾਈ।
ਵਿਧਾਇਕ ਸ੍ਰੀਮਤੀ ਜੀਵਨ ਜੋਤ ਕੌਰ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਆਪਣੇ ਮਹਾਨ ਗੁਰੂਆਂ ਦੀਆਂ ਸ਼ਤਾਬਦੀਆਂ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ `ਤੇ ਮਨਾਉਣ ਅਤੇ ਗੁਰੂ ਸਾਹਿਬ ਦਾ ਸੰਦੇਸ਼ ਪੂਰੀ ਦੁਨੀਆਂ ਤੱਕ ਪਹੁੰਚਾਉਣ ਲਈ ਸਾਲ ਭਰ ਵਿਸ਼ੇਸ਼ ਪ੍ਰੋਗਰਾਮ ਕਰਵਾਉਣ ਦਾ ਐਲਾਨ ਕੀਤਾ ਸੀ, ਜਿਸ ਤਹਿਤ ਇਹ ਵੱਡੇ ਸਮਾਗਮ ਹੋ ਰਹੇ ਹਨ।

ਕੀਰਤਨ ਸਮਾਗਮ ਵਿੱਚ ਪਹੁੰਚੀਆਂ ਨੇ ਸੰਗਤਾਂ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਵਿਸ਼ਵ ਪੱਧਰ `ਤੇ ਫੈਲਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਸ. ਜਸਵਿੰਦਰ ਸਿੰਘ ਰਮਦਾਸ, ਵਿਧਾਇਕ ਜੀਵਨਜੋਤ ਕੌਰ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਅਤੇ ਸ੍ਰੀ ਗੁਰੂ ਰਵਿਦਾਸ ਭਾਈਚਾਰੇ ਦੇ ਆਗੂਆਂ ਦਾ ਵਿਸ਼ੇਸ਼ ਤੌਰ `ਤੇ ਸਨਮਾਨ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ, ਐੱਸ.ਡੀ.ਐੱਮ. ਅੰਮ੍ਰਿਤਸਰ-2 ਸ. ਗੁਰਮੰਦਰ ਸਿੰਘ, ਜ਼ਿਲ੍ਹਾ ਟੂਰਿਮਜ਼ ਅਫ਼ਸਰ ਸੁਖਮਨ ਸਿੰਘ, ਡਿਪਟੀ ਸੀ.ਈ.ਓ. ਰੋਜ਼ਗਾਰ ਬਿਊਰੋ ਤੀਰਥ ਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਭਾਈਚਾਰੇ ਵੱਲੋਂ ਪ੍ਰਧਾਨ ਹਕੂਮਤ ਰਾਏ, ਰਵਿੰਦਰ ਹੰਸ, ਨਰਿੰਦਰ ਸਿੰਘ ਥਾਪਾ, ਜੁਗਲ ਕਿਸ਼ੋਰ ਧਿਰਾਨਾ, ਬੰਟੀ, ਯੁੱਧਵੀਰ, ਅਸ਼ਵਨੀ ਕੁਮਾਰ ਜੁਗਾਣੀਆਂ, ਜੁਗਰਾਜ ਸਿੰਘ ਬੱਲ, ਜਸਬੀਰ ਸਿੰਘ ਸੁਰ, ਰਵੀ ਸ਼ੰਕਰ, ਰਾਮ ਜੀ, ਸ਼ੁਭਾਸ਼ ਅਮਰੋਹੀ, ਓਮਕਾਰ, ਚਮਨ ਲਾਲ, ਸਤਪਾਲ, ਸੰਜੀਵ ਕੁਮਾਰ, ਦੀਪਕ ਪਾਲੇਵਾਲ, ਗੋਰਾ, ਗੋਵਿੰਦਾ, ਸੋਨੂੰ,ਰਾਮਪਾਲ, ਅੰਗਰੇਜ਼ ਪ੍ਰਧਾਨ, ਹਰਜੀਤ ਸਿੰਘ, ਇੰਦਰ ਰਾਜ, ਦਿਲਜੀਤ ਧੁਪੜ, ਬਲਦੇਵ ਰਾਜ, ਜਗਦੀਸ਼ ਸਿੰਘ, ਸੁਖਬੀਰ ਸਿੰਘ, ਮਾਸਟਰ ਕਸ਼ਮੀਰ ਸਿੰਘ, ਜਨਰਲ ਸਕੱਤਰ ਗੋਪਾਲ ਸ਼ਾਹੀ, ਸੁਰਿੰਦਰ ਸਿੰਘ, ਮਾਸਟਰ ਸੋਮ ਰਾਜ, ਡਾ. ਅਮਰ ਪ੍ਰਕਾਸ਼ ਕਟਾਰੀਆ, ਪ੍ਰਦੀਪ ਡੋਗਰਾ, ਰਵੀ ਸ਼ੰਕਰ, ਸਰਦਾਰ ਲਾਲ ਬਾਂਗਰ, ਬਨਾਰਸੀ ਲਾਲ ਕਟਾਰੀਆ, ਕੁਲਵੰਤ ਰਾਏ, ਕੀਮਤੀ ਲਾਲ ਪਾਲੇਵਾਲ, ਰਘੁਨੰਦਨ ਲਾਲ, ਗੌਰਵ ਕੁਮਾਰ, ਕ੍ਰਿਸ਼ਨ ਲਾਲ ਜੋਸ਼ੀ, ਪੰਕਜ ਅਮਰੋਹੀ, ਚੇਅਰਮੈਨ ਜਸਕਰਨ ਸਿੰਘ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਅੰਮ੍ਰਿਤਰ ਸ਼ਹਿਰੀ) ਸਰਬਜੋਤ ਸਿੰਘ ਧੰਜਲ, ਐਡਵੋਕੇਟ ਅਰਵਿੰਦ ਭੱਟੀ, ਜਰਨੈਲ ਸਿੰਘ ਢੋਟ, ਆਮ ਆਦਮੀ ਪਾਰਟੀ ਲੀਗਲ ਵਿੰਗ ਮਾਝਾ ਜੋਨ ਦੇ ਚੇਅਰਮੈਨ ਅਤੇ ਬਲਾਕ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿਜਰ, ਆਮ ਆਦਮੀ ਪਾਰਟੀ ਟਰੇਡਰ ਕਮਿਸ਼ਨ ਹਲਕਾ ਪੂਰਬੀ ਦੇ ਚੇਅਰਮੈਨ ਕਪਿਲ ਚੱਡਾ, ਆਸੂ ਬੰਸਲ,ਮਨਿੰਦਰ ਸਿੰਘ ਧਾਰੋਵਾਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports