ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਨਵ-ਨਿਯੁਕਤ ਸਵਰਨਕਾਰ ਵੈਲਫੇਅਰ ਬੋਰਡ ਦੇ ਚੇਅਰਮੈਨ ਪਰਮਜੀਤ ਸੋਨੂੰ ਨੂੰ ਕੀਤਾ ਸਨਮਾਨਿਤ

    ਮੂੰਹ ਮਿੱਠਾ ਕਰਵਾ ਕੇ ਦਿੱਤੀਆਂ ਵਧਾਈਆਂ, ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਦਾ ਦਿੱਤਾ ਸੱਦਾ ਅੰਮ੍ਰਿਤਸਰ, 17 ਜੁਲਾਈ (ਫੁੱਲਜੀਤ ਸਿੰਘ ਵਰਪਾਲ): ਵਿਧਾਨ ਸਭਾ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਪੰਜਾਬ ਸਰਕਾਰ ਵੱਲੋਂ ਸਵਰਨਕਾਰ ਵੈਲਫੇਅਰ ਬੋਰਡ ਹਲਕਾ ਦੱਖਣੀ ਦੇ ਨਵ-ਨਿਯੁਕਤ ਚੇਅਰਮੈਨ ਪਰਮਜੀਤ ਸਿੰਘ ਸੋਨੂੰ ਦਾ ਮੂੰਹ ਮਿੱਠਾ ਕਰਵਾ…

 

 

ਮੂੰਹ ਮਿੱਠਾ ਕਰਵਾ ਕੇ ਦਿੱਤੀਆਂ ਵਧਾਈਆਂ, ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਦਾ ਦਿੱਤਾ ਸੱਦਾ

ਅੰਮ੍ਰਿਤਸਰ, 17 ਜੁਲਾਈ (ਫੁੱਲਜੀਤ ਸਿੰਘ ਵਰਪਾਲ):
ਵਿਧਾਨ ਸਭਾ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਪੰਜਾਬ ਸਰਕਾਰ ਵੱਲੋਂ ਸਵਰਨਕਾਰ ਵੈਲਫੇਅਰ ਬੋਰਡ ਹਲਕਾ ਦੱਖਣੀ ਦੇ ਨਵ-ਨਿਯੁਕਤ ਚੇਅਰਮੈਨ ਪਰਮਜੀਤ ਸਿੰਘ ਸੋਨੂੰ ਦਾ ਮੂੰਹ ਮਿੱਠਾ ਕਰਵਾ ਕੇ ਵਿਸ਼ੇਸ਼ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਦਿਲੋਂ ਵਧਾਈ ਦਿੱਤੀ।

ਇਸ ਮੌਕੇ ਡਾ. ਨਿੱਝਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਮਰਪਿਤ ਵਰਕਰ ਹੀ ਪਾਰਟੀ ਦੀ ਅਸਲ ਤਾਕਤ ਅਤੇ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਕਿਹਾ ਕਿ ਪਰਮਜੀਤ ਸਿੰਘ ਸੋਨੂੰ ਦੀ ਨਿਯੁਕਤੀ ਨਾਲ ਸਵਰਨਕਾਰ ਭਾਈਚਾਰੇ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਸੰਗਠਨ ਨੂੰ ਨਵੀਂ ਊਰਜਾ ਮਿਲੇਗੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਲੋਕਾਂ ਨਾਲ ਜੁੜ ਕੇ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ।

ਚੇਅਰਮੈਨ ਪਰਮਜੀਤ ਸਿੰਘ ਸੋਨੂੰ ਨੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਵਰਨਕਾਰ ਭਾਈਚਾਰੇ ਨੂੰ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਨਾਲ ਜੋੜਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਦੱਖਣੀ ਤੋਂ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੁੜ ਜਿੱਤ ਦਿਵਾਉਣ ਲਈ ਪਾਰਟੀ ਦਾ ਹਰ ਵਰਕਰ ਪੂਰੀ ਤਨਦੇਹੀ ਨਾਲ ਮੈਦਾਨ ਵਿੱਚ ਉਤਰੇਗਾ।

ਸਮਾਗਮ ਦੌਰਾਨ ਸੰਤੋਖ ਸਿੰਘ, ਰਣਜੀਤ ਸਿੰਘ, ਜਸਪਾਲ ਸਿੰਘ, ਲਖਵਿੰਦਰ ਸਿੰਘ, ਐਸ.ਐਸ. ਕੰਬੋਜ, ਹਰਮਨ ਸਿੰਘ, ਪਿਆਰਾ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਤੇ ਵਰਕਰ ਵੀ ਹਾਜ਼ਰ ਸਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports